14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੁੰਡਿਆਂ ਨਾਲ ਮੁਲਾਕਾਤ ਤੋਂ ਬਾਅਦ ਔਰਤ ਵਲੋਂ ਦਿੱਤੇ ਕੱਪੜਿਆਂ ’ ਚੋਂ ਨਿਕਲਿਆ ਨਸ਼ੀਲਾ ਪਾਊਡਰ

ਫ਼ਰੀਦਕੋਟ, 14 ਨਵੰਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ’ਚ ਨਜ਼ਰਬੰਦ ਆਪਣੇ ਦੋ ਮੁੰਡਿਆਂ ਨਾਲ ਮੁਲਾਕਾਤ ਕਰਨ ਆਈ ਔਰਤ ਵਲੋਂ ਦਿੱਤੇ ਗਏ ਕੱਪੜਿਆਂ ਦੀ ਜੇਲ੍ਹ ਦੀ ਡਿਊੜੀ ’ਚ ਕੀਤੀ ਗਈ ਤਲਾਸ਼ੀ ਦੌਰਾਨ ਜੇਲ੍ਹ ਗਾਰਦ ਨੇ 38 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਤਿੰਨਾਂ ਮਾਂ-ਪੁੱਤਾਂ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 15-11-2026
ਫ਼ਰੀਦਕੋਟ, 14 ਨਵੰਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ’ਚ ਨਜ਼ਰਬੰਦ ਆਪਣੇ ਦੋ ਮੁੰਡਿਆਂ ਨਾਲ ਮੁਲਾਕਾਤ ਕਰਨ ਆਈ ਔਰਤ ਵਲੋਂ ਦਿੱਤੇ ਗਏ ਕੱਪੜਿਆਂ ਦੀ ਜੇਲ੍ਹ ਦੀ ਡਿਊੜੀ ’ਚ ਕੀਤੀ ਗਈ ਤਲਾਸ਼ੀ ਦੌਰਾਨ ਜੇਲ੍ਹ ਗਾਰਦ ਨੇ 38 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਤਿੰਨਾਂ ਮਾਂ-ਪੁੱਤਾਂ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਪ੍ਰਭਦਿਆਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਕਰਮਜੀਤ ਕੌਰ ਕੇਂਦਰੀ ਜੇਲ੍ਹ, ਫ਼ਰੀਦਕੋਟ ਵਿਚ ਆਪਣੇ ਨਜ਼ਰਬੰਦ ਮੁੰਡੇ ਹਵਾਲਾਤੀ ਅਸ਼ੋਕ ਕੁਮਾਰ ਅਤੇ ਹਵਾਲਾਤੀ ਸੌਰਵ ਕੁਮਾਰ ਦੀ ਮੁਲਾਕਾਤ ਕਰਨ ਲਈ ਆਈ ਸੀ। ਜਦ ਮੁਲਾਕਾਤ ਕਰਨ ਤੋਂ ਬਾਅਦ ਕਰਮਜੀਤ ਕੌਰ ਵਲੋਂ ਦਿੱਤੇ ਕੱਪੜਿਆਂ ਦੀ ਤਲਾਸ਼ੀ ਚੈਕਿੰਗ ਮਸ਼ੀਨ ਰਾਹੀਂ ਕੀਤੀ ਗਈ ਤਾਂ ਉਸ ਵਿਚੋ ਕਥਿਤ ਤੌਰ ’ ਤੇ 38 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਜਦ ਅਸ਼ੋਕ ਕੁਮਾਰ ਅਤੇ ਹਵਾਲਾਤੀ ਸੌਰਵ ਕੁਮਾਰ ਪਾਸੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਇਹ ਨਸ਼ੀਲਾ ਪਦਾਰਥ ਅਸੀਂ ਜੇਲ੍ਹ ’ਚ ਨਜ਼ਰਬੰਦ ਜਗਸੀਰ ਸਿੰਘ, ਹਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨਾਲ ਰਲ ਕੇ ਮੰਗਵਾਇਆ ਸੀ। ਸਹਾਇਕ ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਅਸ਼ੋਕ ਕੁਮਾਰ ਉਰਫ਼ ਬਿੜੀ ਪੁੱਤਰ ਗੋਬਿੰਦ ਸਿੰਘ, ਹਵਾਲਾਤੀ ਸੌਰਵ ਕੁਮਾਰ ਪੁੱਤਰ ਗੋਬਿੰਦ ਸਿੰਘ, ਕਰਮਜੀਤ ਕੌਰ ਪਤਨੀ ਗੋਬਿੰਦ ਸਿੰਘ, ਜਗਸੀਰ ਸਿੰਘ ਪੁੱਤਰ ਕੁਲਦੀਪ ਸਿੰਘ, ਹਰਜਿੰਦਰ ਸਿੰਘ ਪੁੱਤਰ ਰਸਪਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਪੁੱਤਰ ਮਖੱਣ ਸਿੰਘ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਐਚ.ਆਈ.ਵੀ ਅਤੇ ਨਸ਼ਿਆਂ ਨੂੰ ਰੋਕਣ ਲਈ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਵਿਖੇ ਬਾਲ ਦਿਵਸ ਮਨਾਇਆ
Ad Position 24