14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਦਿਆਰਥੀਆਂ ਨੇ ਐਚ.ਆਈ.ਵੀ ਅਤੇ ਨਸ਼ਿਆਂ ਨੂੰ ਰੋਕਣ ਲਈ ਜਾਗਰੂਕਤਾ ਰੈਲੀ ਕੱਢੀ

ਕੋਟਕਪੂਰਾ, 14 ਨਵੰਬਰ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਪ੍ਰਿੰਸੀਪਲ ਗੁਲਸ਼ਨ ਕੁਮਾਰ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਵਲੋਂ ਨਸ਼ਿਆਂ ਅਤੇ ਐਚ. ਆਈ.

Ad Position 21
No active advertisement
ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਵਿਦਿਆਰਥੀ ਜਾਗਰੂਕਤਾ ਰੈਲੀ ’ਚ ਹਿੱਸਾ ਲੈਂਦੇ ਹੋਏ। ਅਜੀਤ ਤਸਵੀਰ 15-11-2026
ਕੋਟਕਪੂਰਾ, 14 ਨਵੰਬਰ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਪ੍ਰਿੰਸੀਪਲ ਗੁਲਸ਼ਨ ਕੁਮਾਰ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਵਲੋਂ ਨਸ਼ਿਆਂ ਅਤੇ ਐਚ.ਆਈ.ਵੀ. ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਐਚ.ਆਈ.ਵੀ. ਦੇ ਮਾਰੂ ਪ੍ਰਭਾਵਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਰੈੱਡ ਰਿਬਨ ਕਲੱਬ ਦੀ ਇੰਚਾਰਜ ਸੁਖਵੀਰ ਕੌਰ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਸਮਾਜ ਵਿਚ ਨਸ਼ਾ ਮੁਕਤੀ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਰੈਲੀ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਦਾ ਸੰਦੇਸ਼ ਦਿੱਤਾ ਗਿਆ। ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੋ ਸਕੇ। ਇਸ ਮੌਕੇ ਪ੍ਰੋ. ਸੁਖਵੀਰ ਕੌਰ, ਪ੍ਰੋ. ਹਰਨੀਤ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੇਪਾਲ ਸੰਧੂ ਅਤੇ ਹੋਰਨਾਂ ਆਗੂਆਂ ਨੇ ਰਵਿੰਦਰ ਬਰਗਾੜੀ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਮੁੰਡਿਆਂ ਨਾਲ ਮੁਲਾਕਾਤ ਤੋਂ ਬਾਅਦ ਔਰਤ ਵਲੋਂ ਦਿੱਤੇ ਕੱਪੜਿਆਂ ’ ਚੋਂ ਨਿਕਲਿਆ ਨਸ਼ੀਲਾ ਪਾਊਡਰ
Ad Position 24