14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਿਰੋਲ ਸੇਵਾ ਆਰਗੇਨਾਈਜੇਸ਼ਨ ਵਲੋਂ ਸਨਮਾਨ ਤੇ ਇਨਾਮ ਵੰਡ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)- ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਉਨ੍ਹਾਂ ਵਿਚ ਧਾਰਮਿਕ ਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਦੇ ਉਦੇਸ਼ ਨਾਲ ਨਿਰੋਲ ਸੇਵਾ ਆਰਗੇਨਾਈਜੇਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਕਰਵਾਏ ਗਏ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਤੇ ਕੰਠ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ।

Ad Position 21
No active advertisement
ਅਜੀਤ ਡੈਸਕ 15-11-2026
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)- ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਉਨ੍ਹਾਂ ਵਿਚ ਧਾਰਮਿਕ ਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਦੇ ਉਦੇਸ਼ ਨਾਲ ਨਿਰੋਲ ਸੇਵਾ ਆਰਗੇਨਾਈਜੇਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਕਰਵਾਏ ਗਏ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਤੇ ਕੰਠ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ 125 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦਾ ਪਹਿਲਾ ਪੜਾਅ ਸਕੂਲ ਪੱਧਰ ’ਤੇ ਕਰਵਾਇਆ ਗਿਆ, ਜਿਸ ਤੋਂ ਬਾਅਦ 13 ਜ਼ੋਨਾਂ ਦੇ ਮੁਕਾਬਲੇ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ। ਹਰੇਕ ਜ਼ੋਨ ਵਿਚੋਂ ਪਹਿਲੇ , ਦੂਜੇ ਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਕੁੱਲ 39 ਵਿਦਿਆਰਥੀਆਂ ਨੇ ਫਾਈਨਲ ਮੁਕਾਬਲੇ ਵਿਚ ਹਿੱਸਾ ਲਿਆ। ਫਾਈਨਲ ਵਿਚ ਅਵਨੀਤ ਕੌਰ ਵਿਦਿਆਰਥਣ 11ਵੀਂ ਜਮਾਤ ਐਲ.ਡੀ.ਆਰ. ਕਾਨਵੈਂਟ ਸਕੂਲ ਲੰਬੀਢਾਬ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਵਾ ਲੱਖ ਰੁਪਏ ਦੀ ਇਨਾਮੀ ਰਾਸ਼ੀ ਜਿੱਤੀ। ਕੋਮਲਦੀਪ ਕੌਰ ਪੁੱਤਰੀ ਮੋਹਕਮ ਸਿੰਘ ਵਿਦਿਆਰਥਣ 12ਵੀਂ ਜਮਾਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਇਕ ਲੱਖ ਰੁਪਏ ਅਤੇ ਸਤਬੀਰ ਕੌਰ ਪੁੱਤਰੀ ਅੰਮ੍ਰਿਤਪਾਲ ਸਿੰਘ ਵਿਦਿਆਰਥਣ 5ਵੀਂ ਜਮਾਤ ਨਿਊ ਆਰੀਅਨ ਪਬਲਿਕ ਸਕੂਲ ਪਿੰਡ ਭਲਾਈਆਣਾ ਨੇ ਤੀਜਾ ਸਥਾਨ ਹਾਸਿਲ ਕਰਕੇ 75 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਜ਼ੋਨ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ 13 ਵਿਦਿਆਰਥੀਆਂ ਨੂੰ ਵੀ ਸਵਾ ਲੱਖ ਰੁਪਏ, ਦੂਜਾ ਸਥਾਨ ਹਾਸਿਲ ਕਰਨ ਵਾਲੇ 13 ਵਿਦਿਆਰਥੀਆਂ ਨੂੰ ਇਕ ਲੱਖ ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ 13 ਵਿਦਿਆਰਥੀਆਂ ਨੂੰ 75 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਸੈਮੀਫਾਈਨਲ ਤੱਕ ਪਹੁੰਚਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਗਏ, ਜਦਕਿ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਬੈਗ ਤੇ ਕਾਪੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਰੋਲ ਸੇਵਾ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਸੰਸਥਾਵਾਂ ਨੂੰ ਵੀ ਇਸ ਤੋਂ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਸਮੇਂ ਗਿਆਨੀ ਕੁਲਦੀਪ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੂੰ ਸੰਸਥਾ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਪ੍ਰਿੰਸੀਪਲ ਮਨਜੀਤ ਕੌਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ, ਬਾਬਾ ਮਨਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਸ੍ਰੀ ਮੁਕਤਸਰ ਸਾਹਿਬ, ਬਾਬਾ ਮਨਪ੍ਰੀਤ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਬਚਨ ਸਿੰਘ ਦਮਦਮੀ ਟਕਸਾਲ ਅਤੇ ਮਹੰਤ ਕਸ਼ਮੀਰ ਸਿੰਘ ਨੇ ਵੀ ਸੰਬੋਧਨ ਕੀਤਾ। ਅੰਤ ਵਿਚ ਨਿਰੋਲ ਸੇਵਾ ਆਰਗੇਨਾਈਜੇਸ਼ਨ ਦੇ ਮੁਖੀ ਡਾ. ਜਗਦੀਪ ਸਿੰਘ ਕਾਲਾ ਸੋਢੀ ਨੇ ਪਹੁੰਚੀਆਂ ਧਾਰਮਿਕ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਮਾਗਮ ਵਿਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਗੁਰਦੁਆਰਾ ਖੂਹ ਸਾਹਿਬ ਦੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਮੁਨੀਸ਼ ਚੋਪੜਾ ਪ੍ਰਿੰਸੀਪਲ ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਭਾਈ ਗਗਨਦੀਪ ਸਿੰਘ ਰਾਗੀ ਅਤੇ ਅਧਿਆਪਕ ਧਾਰਮਿਕ ਵਿੰਗ ਭਾਈ ਮਸਤਾਨ ਸਿੰਘ ਸਕੂਲ, ਸੁਮੇਰ ਸਿੰਘ ਬਾਦੀਆਂ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ, ਬਲਦੇਵ ਸਿੰਘ ਬਾਠ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਸੁਖਦੇਵ ਸਿੰਘ ਮੋਹਲਾਂ ਮੀਤ ਮੈਨੇਜਰ ਸ੍ਰੀ ਦਰਬਾਰ ਸਾਹਿਬ, ਭਾਈ ਜਤਿੰਦਰ ਸਿੰਘ ਵਿੱਕੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਲਖਵਿੰਦਰ ਸਿੰਘ ਲਾਡੀ ਅਤੇ ਸੰਤੋਸ਼ ਕੌਰ ਸੋਢੀ ਸਾਬਕਾ ਸਰਪੰਚ ਪਿੰਡ ਧੂਲਕੋਟ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਨੇ ਪੀ . ਟੀ . ਈ . ’ ਚ 90 ਸਕੋਰ ਪ੍ਰਾਪਤ ਕੀਤੇ ਅਗਲੀ ਖ਼ਬਰ ਅਜੇਪਾਲ ਸੰਧੂ ਅਤੇ ਹੋਰਨਾਂ ਆਗੂਆਂ ਨੇ ਰਵਿੰਦਰ ਬਰਗਾੜੀ ਨਾਲ ਦੁੱਖ ਸਾਂਝਾ ਕੀਤਾ
Ad Position 24