14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਭਰਾ ਕਾਬੂ

ਫ਼ਰੀਦਕੋਟ, 14 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਢੁੱਡੀ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਭਰਾਵਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 15-11-2026
ਫ਼ਰੀਦਕੋਟ, 14 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਢੁੱਡੀ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਭਰਾਵਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ, ਇੰਚਾਰਜ, ਪੁਲਿਸ ਚੌਂਕੀ, ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਕਲੇਰ ਤੋਂ ਪਿੰਡ ਢੁੱਡੀ ਤਰਫ ਨੂੰ ਨਾਕਾਬੰਦੀ ਕਰਨ ਲਈ ਪੁਲ ਕੱਸੀ ਨੇੜੇ ਰੁਕੇ ਤਾਂ ਕੱਸੀ ਦੇ ਖੱਬੇ ਪਾਸੇ ਕੱਚੇ ਰਸਤੇ ’ਤੇ ਦੋ ਸ਼ੱਕੀ ਵਿਅਕਤੀਆਂ ਵਕੀਲ ਸਿੰਘ ਉਰਫ਼ ਡੱਡੂ ਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰਾਨ ਮਲਕੀਤ ਸਿੰਘ ਵਾਸੀਆਨ ਪਿੰਡ ਪੱਕਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 90 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸ . ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਸਾਈਕਲ ਰੈਲੀ ਅੱਜ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਇਆ
Ad Position 24