15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 9.43 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

Ad Position 21
No active advertisement
8,49,181.29 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ 16-11-2026
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 14 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 9,43,986.48 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹੁਣ ਤੱਕ ਕੁੱਲ 8, 49,181.29 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ 6,25,732.64 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਕਾਰਨ ਸੁੰਗੜਨ ਲੱਗੀਆਂ ਸੜਕਾਂ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਅਗਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਬਾਲ ਦਿਵਸ ਬੇਬੀ ਸ਼ੋਅ ਕਰਵਾਇਆ
Ad Position 24