ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਮੈਰਾ ਸੰਧੂ ਨੇ ਸੋਨ ਤਗਮਾ ਜਿੱਤਿਆ
ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਰਨਿੰਗ ਜੂਨੀਅਰ ਸਕੂਲ ਫ਼ਰੀਦਕੋਟ ਦੀ ਹੋਣਹਾਰ ਵਿਦਿਆਰਥਣ ਮੈਰਾ ਸੰਧੂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦੀ ਲਹਿਰ ਹੈ।
ਮਾਊਂਟ ਲਰਨਿੰਗ ਜੂਨੀਅਰ ਸਕੂਲ ਦੀ ਵਿਦਿਆਰਥਣ ਮੈਰਾ ਸੰਧੂ ਆਪਣਾ ਸੋਨ ਤਗਮਾ ਦਿਖਾਉਂਦੀ ਹੋਈ। ਅਜੀਤ ਤਸਵੀਰ
16-11-2026