15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

‘ਆਪ’ ਸਰਕਾਰ ’ਚ ਲੋਕ ਠੱਗੇ ਹੋਏ ਮਹਿਸੂਸ ਕਰ ਰਹੇ- ਮੈਂਗਲ ਸਿੰਘ ਬਰਾੜ

ਪੰਜਗਰਾਈਂ ਕਲਾਂ, 15 ਨਵੰਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਅੰਦਰ ਸੂੁਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਦਲਾਅ ਦੇ ਨਾਂਅ ’ਤੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਾਢੇ ਚਾਰ ਸਾਲ ਤੋਂ ਵੱਧ ਦਾ ਕਾਰਜਕਾਲ ਪੂਰਾ ਹੋਣ ਤੱਕ ਵੀ ਪੂਰੇ ਨਹੀਂ ਕੀਤੇ, ਜਿਸ ਕਰਕੇ ਸੂਬੇ ਦੇ ਹਰ ਵਰਗ ਦੇ ਲੋਕ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ.

Ad Position 21
No active advertisement
ਅਜੀਤ ਡੈਸਕ 16-11-2026
ਪੰਜਗਰਾਈਂ ਕਲਾਂ, 15 ਨਵੰਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਅੰਦਰ ਸੂੁਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਦਲਾਅ ਦੇ ਨਾਂਅ ’ਤੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਾਢੇ ਚਾਰ ਸਾਲ ਤੋਂ ਵੱਧ ਦਾ ਕਾਰਜਕਾਲ ਪੂਰਾ ਹੋਣ ਤੱਕ ਵੀ ਪੂਰੇ ਨਹੀਂ ਕੀਤੇ, ਜਿਸ ਕਰਕੇ ਸੂਬੇ ਦੇ ਹਰ ਵਰਗ ਦੇ ਲੋਕ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ.ਏ.ਸੀ. ਮੈਂਬਰ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਮੈਂਗਲ ਸਿੰਘ ਬਰਾੜ ਢਿੱਲਵਾਂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਸਰਕਾਰ ਆਪਣੀ ਕਾਰਜਕਾਲ ਦੇ ਅੰਤਲੇ ਪੜਾਅ ’ਤੇ ਪਹੁੰਚ ਚੁੱਕੀ ਹੈ ਪ੍ਰੰਤੂ ਸੂਬੇ ਦੇ ਵਿਕਾਸ ਕਾਰਜ ਠੱਪ ਪਏ ਹਨ। ਸੂਬੇ ਅੰਦਰ ਨਸ਼ਾ ਤਸਕਰੀ, ਰਿਸ਼ਵਤਖੋਰੀ, ਲੁੱਟਾਂ-ਖੋਹਾਂ ਅਤੇ ਮਾਰਧਾੜ ਦੀਆਂ ਘਟਨਾਵਾਂ ਆਏ ਦਿਨ ਵਾਪਰੀਆਂ ਰਹੀਆਂ। ਸੂਬੇ ਦੇ ਹਾਲਾਤਾਂ ਨੂੰ ਦੇਖ ਕਿ ਇੰਝ ਲਗਦਾ ਹੈ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਨਾਂ ਦੀ ਚੀਜ਼ ਹੀ ਨਹੀਂ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਇਸ ਮੌਕੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟ ਸੁਖੀਆ, ਸਾਬਕਾ ਸਰਪੰਚ ਪ੍ਰਤਾਪ ਸਿੰਘ ਨੰਗਲ, ਲਛਮਣ ਸਿੰਘ ਯੋਧਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਨੰਗਲ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਜਾਰੀ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਵਾਰਡ ਨੰਬਰ : 29 ’ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ
Ad Position 24