15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੂਬੇ ਦੇ ਚੌਤਰਫ਼ਾ ਵਿਕਾਸ ਲਈ ਅਕਾਲੀ ਦਲ (ਬ) ਦੀ ਸਰਕਾਰ ਜ਼ਰੂਰੀ- ਕੁਲਬੀਰ ਸਿੰਘ ਮੱਤਾ

ਕੋਟਕਪੂਰਾ, 15 ਨਵੰਬਰ (ਮੋਹਰ ਸਿੰਘ ਗਿੱਲ)- ਪੰਜਾਬ ਦੀ ਤਰੱਕੀ ਅਤੇ ਚੌਤਰਫ਼ਾ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਮੰਡੀਕਰਨ ਬੋਰਡ ਦੇ ਸਾਬਕਾ ਡਿਪਟੀ ਜਨਰਲ ਮੈਨੇਜਰ ਕੁਲਬੀਰ ਸਿੰਘ ਮੱਤਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 16-11-2026
ਕੋਟਕਪੂਰਾ, 15 ਨਵੰਬਰ (ਮੋਹਰ ਸਿੰਘ ਗਿੱਲ)- ਪੰਜਾਬ ਦੀ ਤਰੱਕੀ ਅਤੇ ਚੌਤਰਫ਼ਾ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਮੰਡੀਕਰਨ ਬੋਰਡ ਦੇ ਸਾਬਕਾ ਡਿਪਟੀ ਜਨਰਲ ਮੈਨੇਜਰ ਕੁਲਬੀਰ ਸਿੰਘ ਮੱਤਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਮੱਤਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਹੀ ਤਰਜ਼ਮਾਨੀ ਅਤੇ ਉਨ੍ਹਾਂ ਦੀ ਸਮੱਸਿਆਵਾਂ ਦੀ ਜਾਣਕਾਰੀ ਸਥਾਨਕ ਨੇਤਾਵਾਂ ਨੂੰ ਵਧੇਰੇ ਹੁੰਦੀ ਹੈ। ਪੰਜਾਬ ਦੇ ਹਿਤਾਂ ਨੂੰ ਬਚਾਉਣ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਹਮੇਸ਼ਾ ਹੀ ਸਾਰਥਿਕ ਭੂਮਿਕਾ ਰਹੀ ਹੈ। ਉਨ੍ਹਾਂ ਸਮੂਹ ਪੰਜਾਬ ਨਿਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਰਾਜਸੀ ਤੌਰ ’ਤੇ ਤਕੜਾ ਕਰਨ ਦੀ ਅਪੀਲ ਕਰਦਿਆਂ ਹੋਰਨਾਂ ਰਾਜਸੀ ਦਲਾਂ ਨੂੰ ਨਕਾਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਨੂੰ ਅੱਜ ਵੀ ਲੋਕ ਚੇਤੇ ਕਰ ਰਹੇ ਹਨ, ਕਿਉਂ ਜੋ ਅਕਾਲੀ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਸਹੂਲਤਾਂ ਦੇ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਦੀ ਕੋਸ਼ਿਸ਼ ਕੀਤੀ ਹੈ। ਮੱਤਾ ਨੇ ਕਿਹਾ ਕਿ ਦਿੱਲੀ ਬੈਠੇ ਮੋਦੀ, ਕੇਜਰੀਵਾਲ ਅਤੇ ਰਾਹੁਲ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੋਂ ਬਿਲਕੁੱਲ ਅਣਜਾਣ ਹਨ।
Ad Position 22
No active advertisement
ਪਿਛਲੀ ਖ਼ਬਰ ਤੀਰਥ ਯਾਤਰਾ ਬੱਸ ਹਾਦਸੇ ਦੇ ਮਿ੍ਤਕ ਬਲਵੀਰ ਰਾਮ ਬਰਗਾੜੀ ਦਾ ਅੰਤਿਮ ਸਸਕਾਰ ਹੋਇਆ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਨੰਗਲ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਜਾਰੀ
Ad Position 24