15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਫ਼ਰੀਦਕੋਟ ਦੀ ਮੰਡੀ ’ਚ ਕਿਸਾਨ ਆਪਣੀ ਫ਼ਸਲ ਨੂੰ ਲੈ ਕੇ ਰੁਲਣ ਲਈ ਮਜਬੂਰ- ਗੌਰਵ ਕੱਕੜ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਮੰਡੀ ਵਿਚ ਬਰਬਾਦ ਹੋ ਰਹੀ ਹੈ, ਪਰ ਪ੍ਰਸ਼ਾਸਨ ਦੇ ਕੰਨ੍ਹਾਂ ’ਤੇ ਜੂੰ ਤੱਕ ਨਹੀਂ ਸਰਕ ਰਹੀ। ਪਹਿਲਾਂ ਹੋਰ ਫ਼ਸਲਾਂ ਦੀ ਬਰਬਾਦੀ ਹੋਈ, ਪਰ ਸਰਕਾਰ ਨੇ ਝੋਨੇ ਦੀ ਵਧੀ ਹੋਈ ਕਾਸ਼ਤ ਅਤੇ ਖਰੀਦ ਦੇ ਪ੍ਰਬੰਧਾਂ ਲਈ ਕੋਈ ਠੋਸ ਨੀਤੀ ਨਹੀਂ ਬਣਾਈ।

Ad Position 21
No active advertisement
ਅਜੀਤ ਡੈਸਕ 16-11-2026
ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਮੰਡੀ ਵਿਚ ਬਰਬਾਦ ਹੋ ਰਹੀ ਹੈ, ਪਰ ਪ੍ਰਸ਼ਾਸਨ ਦੇ ਕੰਨ੍ਹਾਂ ’ਤੇ ਜੂੰ ਤੱਕ ਨਹੀਂ ਸਰਕ ਰਹੀ। ਪਹਿਲਾਂ ਹੋਰ ਫ਼ਸਲਾਂ ਦੀ ਬਰਬਾਦੀ ਹੋਈ, ਪਰ ਸਰਕਾਰ ਨੇ ਝੋਨੇ ਦੀ ਵਧੀ ਹੋਈ ਕਾਸ਼ਤ ਅਤੇ ਖਰੀਦ ਦੇ ਪ੍ਰਬੰਧਾਂ ਲਈ ਕੋਈ ਠੋਸ ਨੀਤੀ ਨਹੀਂ ਬਣਾਈ। ਅੱਜ ਉਸ ਲਾਪਰਵਾਹੀ ਦਾ ਖਮਿਆਜ਼ਾ ਕਿਸਾਨ ਭੁਗਤ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਮੰਡੀ ਵਿਚ ਪਹੁੰਚ ਕੇ ਭਾਜਪਾ ਦੇ ਸੀਨੀਅਰ ਆਗੂ ਗੌਰਵ ਕੱਕੜ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਜਵਾਬ ਦੇਣ ਕਿ ਕਿਸਾਨ ਆਪਣੀ ਹੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਕਿਉਂ ਰੁਲ ਰਿਹਾ ਹੈ? ਕਿਸਾਨਾਂ ਦੀ ਮਿਹਨਤ ਦੀ ਬਰਬਾਦੀ ਲਈ ਜ਼ਿੰਮੇਵਾਰ ਕੌਣ ਹੈ?
Ad Position 22
No active advertisement
ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਲਗਾਇਆ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
Ad Position 24