ਸਰਕਾਰੀ ਕਾਲਜ ਨੇ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਮੁਕਾਬਲੇ ’ਚ ਮਾਰੀਆਂ ਮੱਲਾਂ
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027 ਤਹਿਤ ਯੂਥ ਪਾਰਲੀਮੈਂਟ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਕਾਲਜ ਦੀ ਵਿਦਿਆਰਥਣ ਕੁਮਾਰੀ ਰਾਧਿਕਾ ਨੇ ਪਹਿਲਾ ਸਥਾਨ ਹਾਸਿਲ ਕੀਤਾ।
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027 ਤਹਿਤ ਯੂਥ ਪਾਰਲੀਮੈਂਟ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਕਾਲਜ ਦੀ ਵਿਦਿਆਰਥਣ ਕੁਮਾਰੀ ਰਾਧਿਕਾ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਦੇ ਨਾਲ ਹੀ ਉਸ ਦੀ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਪ੍ਰੋਗਰਾਮ ਦੇ ਲੇਖ ਮੁਕਾਬਲੇ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਸਦਕਾ ਅਗਲੇ ਪੜਾਅ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੋਣ ਹੋਈ। ਇਸੇ ਤਰ੍ਹਾਂ ਵਿਦਿਆਰਥਣ ਕੁਮਾਰੀ ਅਲੀਜਾ ਨੇ ਵੀ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਪਹਿਲੇ 10 ਵਿਦਿਆਰਥੀਆਂ ਵਿਚ ਆਪਣੀ ਜਗ੍ਹਾ ਬਣਾਈ। ਕਾਲਜ ਪ੍ਰਿੰਸੀਪਲ ਮੰਜੂ ਕਪੂਰ ਨੇ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੰਚ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ, ਅਗਵਾਈ ਅਤੇ ਵਿਕਸਿਤ ਭਾਰਤ ਦੇ ਸੰਕਲਪ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਨ ਦਾ ਵਧੀਆ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਵਿਦਿਆਰਥਣਾਂ ਦੀ ਮਿਹਨਤ, ਲਗਨ ਤੇ ਪ੍ਰੋਗਰਾਮ ਅਫ਼ਸਰਾਂ ਵਲੋਂ ਦਿੱਤੇ ਗਏ ਯੋਗ ਮਾਰਗ ਦਰਸ਼ਨ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੋਗਰਾਮ ਅਫ਼ਸਰ ਪ੍ਰੋ. ਕੰਵਰਜੀਤ ਸਿੰਘ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਬੂਟਾ ਸਿੰਘ ਅਤੇ ਪ੍ਰੋ. ਹਰਮੀਤ ਕੌਰ ਵੀ ਹਾਜ਼ਰ ਸਨ। ਉਨ੍ਹਾਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਵਿਦਿਅਕ ਤੇ ਸਿਰਜਣਾਤਮਕ ਮੁਕਾਬਲਿਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।