ਮਿਹਨਤੀ ਨੌਜਵਾਨ ਆਗੂਆਂ ਨੂੰ 2027 ਦੀਆਂ ਚੋਣਾਂ ’ਚ ਟਿਕਟਾਂ ਦੇਵੇ ਕਾਂਗਰਸ- ਭੀਨਾ ਬਰਾੜ
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਪਰਿਵਾਰਾਂ ਨਾਲ ਸੰਬੰਧਿਤ ਮਿਹਨਤੀ, ਸਰਗਰਮ ਤੇ ਜ਼ਮੀਨੀ ਪੱਧਰ ’ਤੇ ਪਾਰਟੀ ਲਈ ਕੰਮ ਕਰਨ ਵਾਲੇ ਨੌਜਵਾਨ ਆਗੂਆਂ ਨੂੰ ਪਹਿਲ ਦੇ ਆਧਾਰ ’ਤੇ ਚੋਣ ਮੈਦਾਨ ਵਿਚ ਉਤਾਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਪਰਿਵਾਰਾਂ ਨਾਲ ਸੰਬੰਧਿਤ ਮਿਹਨਤੀ, ਸਰਗਰਮ ਤੇ ਜ਼ਮੀਨੀ ਪੱਧਰ ’ਤੇ ਪਾਰਟੀ ਲਈ ਕੰਮ ਕਰਨ ਵਾਲੇ ਨੌਜਵਾਨ ਆਗੂਆਂ ਨੂੰ ਪਹਿਲ ਦੇ ਆਧਾਰ ’ਤੇ ਚੋਣ ਮੈਦਾਨ ਵਿਚ ਉਤਾਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਪਾਰਟੀ ਵਿਚ ਅੱਗੇ ਵਧਣ ਅਤੇ ਚੋਣ ਲੜਨ ਦੇ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਸੋਚ ਅਨੁਸਾਰ ਪਾਰਟੀ ਵਿਚ ਨਵੇਂ ਚਿਹਰਿਆਂ ਨੂੰ ਅੱਗੇ ਲਿਆਉਣ ਅਤੇ ਨੌਜਵਾਨਾਂ ਨੂੰ ਲੀਡਰਸ਼ਿਪ ਦੀ ਜ਼ਿੰਮੇਵਾਰੀ ਸੌਂਪਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਖ਼ਾਸ ਕਰਕੇ ਯੂਥ ਕਾਂਗਰਸ ਦੀ ਚੋਣ ਪ੍ਰਕਿਰਿਆ ਰਾਹੀਂ ਅੱਗੇ ਆਏ ਅਤੇ ਲੰਮੇ ਸਮੇਂ ਤੋਂ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰ ਰਹੇ ਨੌਜਵਾਨਾਂ ਨੂੰ ਟਿਕਟਾਂ ਦੀ ਵੰਡ ਸਮੇਂ ਵਿਸ਼ੇਸ਼ ਤਰਜ਼ੀਹ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਵੀ 50 ਫ਼ੀਸਦੀ ਟਿਕਟਾਂ ਨਵੇਂ ਚਿਹਰਿਆਂ ਨੂੰ ਦੇਣ ਦੀ ਸੋਚ ਦੀ ਵਕਾਲਤ ਕਰਦੇ ਰਹੇ ਹਨ ਅਤੇ ਪਾਰਟੀ ਨੂੰ ਇਸ ਸੋਚ ਨੂੰ ਅਮਲੀ ਰੂਪ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿਚ ਪੀੜ੍ਹੀ ਤਬਦੀਲੀ ਸਮੇਂ ਦੀ ਲੋੜ ਹੈ।