ਸੜਕੀ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਗੁਆ ਚੁੱਕੇ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੜਕ ਸੁਰੱਖਿਆ ਜਾਗਰੂਕਤਾ ਤੇ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੀ ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ.) ਨੈਸ਼ਨਲ ਐਵਾਰਡੀ ਸੰਸਥਾ ਨੇ ਵਿਸ਼ਵ ਪੱਧਰ ’ਤੇ ਸੜਕੀ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਗੁਆ ਚੁੱਕੇ ਲੋਕਾਂ ਦੀ ਯਾਦ ਵਿਚ ਰੈੱਡ ਕਰੋਸ ਭਵਨ ਵਿਖੇ ਮੋਮਬੱਤੀ ਜਗਾ ਕੇ ਸ਼ਰਧਾਂਜਲੀ ਦਿੱਤੀ।
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੜਕ ਸੁਰੱਖਿਆ ਜਾਗਰੂਕਤਾ ਤੇ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੀ ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ.) ਨੈਸ਼ਨਲ ਐਵਾਰਡੀ ਸੰਸਥਾ ਨੇ ਵਿਸ਼ਵ ਪੱਧਰ ’ਤੇ ਸੜਕੀ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਗੁਆ ਚੁੱਕੇ ਲੋਕਾਂ ਦੀ ਯਾਦ ਵਿਚ ਰੈੱਡ ਕਰੋਸ ਭਵਨ ਵਿਖੇ ਮੋਮਬੱਤੀ ਜਗਾ ਕੇ ਸ਼ਰਧਾਂਜਲੀ ਦਿੱਤੀ। ਜਾਣਕਾਰੀ ਦਿੰਦਿਆਂ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਸੰਸਥਾ ਵਲੋਂ ਹਰੇਕ ਸਾਲ ਸੜਕੀ ਹਾਦਸਿਆਂ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਤੇਜ਼ ਰਫ਼ਤਾਰ ਤੇ ਕਿਸੇ ਵੀ ਪ੍ਰਕਾਰ ਦਾ ਨਸ਼ਾ ਕਰਕੇ ਵਾਹਨ ਨਾ ਚਲਾਇਆ ਜਾਵੇ। ਇਸ ਮੌਕੇ ਦੀਪਾਂਸ਼ੂ ਕੁਮਾਰ, ਜੋਗਿੰਦਰ ਸਿੰਘ, ਈਸ਼ਾਨ ਕੁਮਾਰ, ਅਜੇ ਪਾਸੀ, ਮਦਦ ਲਾਲ, ਜਸਪਾਲ ਸਿੰਘ, ਨਰੇਸ਼ ਕ੍ਰਾਂਤੀ ਆਦਿ ਹਾਜ਼ਰ ਸਨ।