16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮੰਡੀਆਂ ’ਚ ਝੋਨੇ ਦੀ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ- ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਅੱਜ ਪਿੰਡ ਫ਼ੱਤਣਵਾਲਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਦੇ ਬਾਵਜੂਦ ਮੰਡੀਆਂ ਵਿਚ ਅਜੇ ਵੀ ਕਰੀਬ 20 ਫ਼ੀਸਦੀ ਝੋਨਾ ਪਿਆ ਹੈ।

Ad Position 21
No active advertisement
ਪਿੰਡ ਫ਼ੱਤਣਵਾਲਾ ਦੀ ਅਨਾਜ ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਨਾਲ ਹੋਰ ਕਿਸਾਨ। ਅਜੀਤ ਤਸਵੀਰ 17-11-2026
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਅੱਜ ਪਿੰਡ ਫ਼ੱਤਣਵਾਲਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਦੇ ਬਾਵਜੂਦ ਮੰਡੀਆਂ ਵਿਚ ਅਜੇ ਵੀ ਕਰੀਬ 20 ਫ਼ੀਸਦੀ ਝੋਨਾ ਪਿਆ ਹੈ। ਕਿਸਾਨ ਆਪਣੀ ਫ਼ਸਲ ਦੀ ਰਾਖੀ ਕਰਨ ਲਈ ਮੰਡੀਆਂ ਵਿਚ ਬੈਠਣ ਵਾਸਤੇ ਮਜ਼ਬੂਰ ਹਨ, ਜਦਕਿ ਲਿਫ਼ਟਿੰਗ ਦੇ ਮਾੜੇ ਪ੍ਰਬੰਧਾਂ ਕਾਰਨ ਵੀ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਨੀ ਫ਼ੱਤਣਵਾਲਾ ਨੇ ਕਿਹਾ ਕਿ ਨਵੰਬਰ ਦਾ ਮਹੀਨਾ ਕਿਸਾਨਾਂ ਲਈ ਬੇਹੱਦ ਅਹਿਮ ਹੁੰਦਾ ਹੈ, ਕਿਉਂਕਿ ਇਸ ਸਮੇਂ ਕਿਸਾਨਾਂ ਨੇ ਮੰਡੀਆਂ ਵਿਚੋਂ ਵਿਹਲੇ ਹੋ ਕੇ ਕਣਕ ਦੀ ਬਿਜਾਈ ਦੀ ਤਿਆਰੀ ਕਰਨੀ ਹੁੰਦੀ ਹੈ, ਪਰ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਢਿੱਲੇ ਪ੍ਰਬੰਧਾਂ ਕਾਰਨ ਕਿਸਾਨਾਂ ਦਾ ਕੀਮਤੀ ਸਮਾਂ ਬਰਬਾਦ ਹੋ ਰਿਹਾ ਹੈ ਅਤੇ ਉਨ੍ਹਾਂ ਦੀ ਅਗਲੀ ਫ਼ਸਲ ਦੀ ਬਿਜਾਈ ਵੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਹਰ ਸਿਆਸੀ ਪਾਰਟੀ ਕਿਸਾਨਾਂ ਤੇ ਮਜ਼ਦੂਰਾਂ ਦੀ ਹਿਤੈਸ਼ੀ ਹੋਣ ਦੇ ਦਾਅਵੇ ਕਰਦੀ ਹੈ, ਪਰ ਅੱਜ ਜਦੋਂ ਕਿਸਾਨ ਆਪਣੀ ਫ਼ਸਲ ਦੀ ਰਾਖੀ ਲਈ ਮੰਡੀਆਂ ਵਿਚ ਰੁਲ੍ਹ ਰਹੇ ਹਨ ਤਾਂ ਉਨ੍ਹਾਂ ਦੀ ਬਾਂਹ ਫ਼ੜ੍ਹਨ ਵਾਲਾ ਕੋਈ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਇਸ ਗੰਭੀਰ ਸਮੱਸਿਆ ਨੂੰ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾ ਕੇ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਉਣ ਲਈ ਠੋਸ ਯਤਨ ਕਰੇ। ਉਨ੍ਹਾਂ ਭਾਜਪਾ ਆਗੂਆਂ ਨੂੰ ਵੀ ਕਿਹਾ ਕਿ ਉਹ ਆਪਣੀਆਂ ਹੋਰ ਸਿਆਸੀ ਸਰਗਰਮੀਆਂ ਨੂੰ ਪਾਸੇ ਰੱਖ ਕੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਨ ਅਤੇ ਮੰਡੀਆਂ ਵਿਚ ਪਏ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਉਣ ਲਈ ਪਹਿਲਕਦਮੀ ਕਰਨ। ਇਸ ਮੌਕੇ ਪਿੰਡ ਫ਼ੱਤਣਵਾਲਾ ਦੇ ਕਿਸਾਨਾਂ ਤੋਂ ਇਲਾਵਾ ਮੰਡੀ ਵਿਚ ਆਪਣੀ ਫ਼ਸਲ ਦੀ ਰਾਖੀ ਕਰ ਰਹੇ ਕਿਸਾਨਾਂ ਅਤੇ ਰੌਬੀ ਬਰਾੜ ਫ਼ੱਤਣਵਾਲਾ, ਸ਼ਮਿੰਦਰ ਸਿੰਘ ਸੰਧੂ, ਗੁਰਸ਼ਰਨਵੀਰ ਸਿੰਘ ਸਮੇਤ ਹੋਰ ਵਿਅਕਤੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ਮੀਟਿੰਗ ਕਰਦੇ ਸ੍ਰੀ ਸ਼ਿਆਮ ਸੇਵਾ ਸੰਘ ਦੇ ਅਹੁਦੇਦਾਰ ਤੇ ਮੈਂਬਰਜ਼। ਸ੍ਰੀ ਸ਼ਿਆਮ ਸੇਵਾ ਸੰਘ ਗਿੱਦੜਬਾਹਾ ਦ... ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਇਕੱਤਰਤਾ ਭਾਈ ਪਰਵਿੰਦਰ ਸਿੰਘ ਝੋਟੇ ਦੀ ਯਾਦ ’ਚ ਪੰਜ...
Ad Position 24