16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੰਜਾਬ ’ਚ ਪਿੰਡਾਂ ਤੋਂ ਸ਼ਹਿਰਾਂ ਤੱਕ ਨਸ਼ਿਆਂ ਦਾ ਜਾਲ ਫ਼ੈਲ ਚੁੱਕਿਆ- ਚੰਨੀ ਕੋਟਕਪੂਰਾ ’ਚ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਭਰਵਾਂ ਸਵਾਗਤ

ਕੋਟਕਪੂਰਾ, 16 ਨਵੰਬਰ (ਹਰਪ੍ਰੀਤ ਸਿੰਘ ਚਾਨਾ, ਮੋਹਰ ਸਿੰਘ ਗਿੱਲ, ਰਿੰਕੂ ਮਲਹੋਤਰਾ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਰੁਝਾਨ ਤੋਂ ਬਚਾਉਣ ਦੇ ਉਦੇਸ਼ ਨਾਲ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਕੋਟਕਪੂਰਾ ਹਲਕੇ ਵਿਚ ਪਹੁੱਚੀ। ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਚੱਲ ਰਹੀ ਇਸ ਯਾਤਰਾ ਦਾ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਪਿੰਡ ਸੰਧਵਾਂ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-11-2026
ਕੋਟਕਪੂਰਾ, 16 ਨਵੰਬਰ (ਹਰਪ੍ਰੀਤ ਸਿੰਘ ਚਾਨਾ, ਮੋਹਰ ਸਿੰਘ ਗਿੱਲ, ਰਿੰਕੂ ਮਲਹੋਤਰਾ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਰੁਝਾਨ ਤੋਂ ਬਚਾਉਣ ਦੇ ਉਦੇਸ਼ ਨਾਲ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਕੋਟਕਪੂਰਾ ਹਲਕੇ ਵਿਚ ਪਹੁੱਚੀ। ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਚੱਲ ਰਹੀ ਇਸ ਯਾਤਰਾ ਦਾ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਪਿੰਡ ਸੰਧਵਾਂ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਯਾਤਰਾ ਦੀ ਸ਼ੁਰੂਆਤ ਪਿੰਡ ਸੰਧਵਾਂ ਸਥਿਤ ਗੁਰਦੁਆਰਾ ਮਾਤਾ ਦਇਆ ਕੌਰ ਤੋਂ ਕੀਤੀ ਗਈ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਲਗਾਤਾਰ ਫ਼ੈਲ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਇਸ ਦੀ ਮਾਰ ਹੇਠ ਆ ਰਹੀ ਹੈ, ਪਰ ਸਰਕਾਰ ਇਸ ’ਤੇ ਕਾਬੂ ਪਾਉਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਨਸ਼ਿਆਂ ਦਾ ਜਾਲ ਫ਼ੈਲ ਚੁੱਕਾ ਹੈ ਅਤੇ ਕਈ ਪਰਿਵਾਰ ਨਸ਼ਿਆਂ ਕਾਰਨ ਆਪਣੇ ਨੌਜਵਾਨ ਪੁੱਤਰਾਂ ਨੂੰ ਗੁਆ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਹੀ ਕਾਬੂ ਹੇਠ ਨਹੀਂ ਤਾਂ ਸਰਕਾਰ ਦੀ ਕਾਰਗੁਜ਼ਾਰੀ ਦਾ ਕੀ ਮੁਲਾਂਕਣ ਕੀਤਾ ਜਾਵੇ। ਸਾਬਕਾ ਮੁੱਖ ਮੰਤਰੀ ਨੇ ਮੌਜੂਦਾ ਸਰਕਾਰ ’ਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਭਗਤ ਸਿੰਘ ਦੀ ਪੱਗ ਬੰਨ੍ਹ ਕੇ ਇਨਕਲਾਬ ਦੇ ਨਾਅਰੇ ਲਾਉਣ ਵਾਲਿਆਂ ਨੇ ਪੰਜਾਬ ਦੇ ਨੌਜਵਾਨਾਂ ਦੀਆਂ ਉਮੀਦਾਂ ਨਾਲ ਖਿਲਵਾੜ ਕੀਤਾ ਹੈ। ਇਸ ਮੌਕੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਵਿਚ ਇਨਸਾਫ਼ ਨਾ ਮਿਲਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਸਾਲ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਇਨਸਾਫ਼ ਦੀ ਮੰਗ ਕਰ ਰਹੀਆਂ ਸਿੱਖ ਸੰਗਤਾਂ ’ਤੇ ਗੋਲੀ ਚਲਾਈ ਗਈ ਸੀ, ਜਿਸ ਦੌਰਾਨ ਬਹਿਬਲ ਕਲਾਂ ਵਿਖੇ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਖਹਿਰਾ ਨੇ ਦੋਸ਼ ਲਗਾਇਆ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਨ੍ਹਾਂ ਮਾਮਲਿਆਂ ਵਿਚ 24 ਘੰਟਿਆਂ ਅੰਦਰ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ ਸੀ, ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਪੀੜਤ ਪਰਿਵਾਰ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਖਹਿਰਾ ਨੇ ਸਵਾਲ ਕੀਤਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਮੁਕੱਦਮਿਆਂ ਦੀ ਤਬਦੀਲੀ ਰੋਕਣ ਲਈ ਪ੍ਰਭਾਵਸ਼ਾਲੀ ਕਾਨੂੰਨੀ ਪੈਰਵੀ ਕਿਉਂ ਨਹੀਂ ਕੀਤੀ ਗਈ। ਇਸ ਤਰ੍ਹਾਂ ਕੋਟਕਪੂਰਾ ਵਿਖੇ ਪੰਜਾਬ ਸੰਭਾਲ ਸਾਈਕਲ ਯਾਤਰਾ ਦੌਰਾਨ ਚੰਨੀ ਨੇ ਨਸ਼ਿਆਂ ਅਤੇ ਵਿਗੜ ਰਹੀ ਕਾਨੂੰਨੀ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ, ਜਦਕਿ ਖਹਿਰਾ ਨੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਵਿਚ ਇਨਸਾਫ਼ ਦੀ ਮੰਗ ਨੂੰ ਪ੍ਰਮੁੱਖਤਾ ਨਾਲ ਉਠਾਇਆ। ਇਸ ਮੌਕੇ ਰਾਣਾ ਗੁਰਜੀਤ ਸਿੰਘ, ਸਾਬਕਾ ਵਿਧਾਇਕ ਕਰਨ ਕੌਰ ਬਰਾੜ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਇੰਦਰਜੀਤ ਸਿੰਘ ਬੱਬੂ, ਐਡਵੋਕੇਟ ਵਿਨੋਦ ਮੈਣੀ, ਸੁਖਬੀਰ ਸਿੰਘ ਸੁੱਖੂ ਸੰਧੂ, ਕੁੱਕੀ ਚੌਪੜਾ, ਮਨਜਿੰਦਰ ਸਿੰਘ ਗੋਪੀ, ਰਾਮਪਾਲ ਬਰਗਾੜੀ, ਅਮਰਜੀਤ ਸਿੰਘ ਸੁੱਖਾ ਖਾਰਾ, ਗੁਰਸੇਵਕ ਸਿੰਘ ਨੀਲਾ, ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਪ੍ਰਧਾਨ ਸੁਮੀਤ ਸਿੰਘ ਬਰਾੜ, ਜਨਰਲ ਸਕੱਤਰ ਅਮਰਿੰਦਰ ਸਿੰਘ ਬਨੀ ਬਰਾੜ, ਸੀਨੀਅਰ ਕਾਂਗਰਸੀ ਆਗੂ ਰੁਪਿੰਦਰਜੀਤ ਸਿੰਘ ਸੋਨਾ ਮੌੜ, ਸਾਬਕਾ ਬਲਾਕ ਪ੍ਰਧਾਨ ਬਲਵੰਤ ਸਿੰਘ ਭਾਣਾ, ਜਸਵਿੰਦਰ ਸਿੰਘ ਬਰਾੜ ਕੋਟ ਸੁਖੀਆ, ਸੁਖਦਰਸ਼ਨ ਸਿੰਘ ਬਰਾੜ ਕੋਟਸੁਖੀਆ, ਗੁਰਤੇਜ ਸਿੰਘ ਢੁੱਡੀ, ਕਾਲਾ ਸਰਪੰਚ ਕੋਟ ਸੁਖੀਆ, ਸ਼ਹਿਬਾਜ ਸਿੰਘ ਸੰਧੂ, ਮਹਿਤਾਬ ਸਿੰਘ ਸੰਧੂ, ਸੁਖਵੀਰ ਸਿੰਘ ਸੰਧੂ, ਸ਼ਗਨਦੀਪ ਸਿੰਘ ਵਾੜਾ ਦਰਾਕਾ, ਜੁਗਰਾਜ ਸਿੰਘ ਜੋਗਾ, ਕੌਂਸਲਰ ਚੰਚਲ ਕੁਮਾਰ, ਜੈ ਪ੍ਰਕਾਸ਼, ਸੁਰਜੀਤ ਸਿੰਘ, ਵਿਨੇ ਕੁਮਾਰ ਸੀਨੀਅਰ ਆਗੂ, ਲਲਿਤ ਕੁਮਾਰ, ਐਡਵੋਕੇਟ ਅਬੀ ਕੁਮਾਰ, ਲਖਵਿੰਦਰ ਕੌਰ, ਪ੍ਰਵੀਨ ਕੌਰ, ਸੁਨੀਤਾ ਰਾਣੀ, ਅਮਨਦੀਪ ਕੌਰ, ਅੰਜੂ ਬਾਲਾ, ਸਾਬਕਾ ਕੌਂਸਲਰ ਮਹਾਂਵੀਰ, ਨਿਰਮਲ ਸਿੰਘ ਬਰਾੜ, ਅਜੈਬ ਸਿੰਘ ਚਹਿਲ ਸਾਬਕਾ ਚੇਅਰਮੈਨ, ਹੀਰਾ ਸਿੰਘ ਮਠਾੜੂ, ਭੁਪਿੰਦਰ ਸਿੰਘ ਸੱਗੂ ਸਾਬਕਾ ਪ੍ਰਧਾਨ ਨਗਰ ਕੌਂਸਲ ਅਤੇ ਪ੍ਰਦੀਪ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਦੇ ਕਾਫ਼ਲੇ ਨੂੰ ਆਪ’ ਮਹਿਲਾ ਵਰਕਰਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ ਅਗਲੀ ਖ਼ਬਰ ਗਿੱਦੜਬਾਹਾ ਵਿਖੇ ਮੀਟਿੰਗ ਕਰਦੇ ਸ੍ਰੀ ਸ਼ਿਆਮ ਸੇਵਾ ਸੰਘ ਦੇ ਅਹੁਦੇਦਾਰ ਤੇ ਮੈਂਬਰਜ਼। ਸ੍ਰੀ ਸ਼ਿਆਮ ਸੇਵਾ ਸੰਘ ਗਿੱਦੜਬਾਹਾ ਦ...
Ad Position 24