16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਕੋਟਕਪੂਰਾ, 16 ਨਵੰਬਰ (ਰਿੰਕੂ ਮਲਹੋਤਰਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਗਿਆਨੀ ਜ਼ੈਲ ਸਿੰਘ ਮਾਰਕੀਟ ਕੋਟਕਪੂਰਾ ਵਿਖੇ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਤਹਿਤ ਸ਼ਾਸਤਰੀ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਮਾਰਕੀਟ ਦੇ ਵਿਕਾਸ ਨਾਲ ਸੰਬੰਧਿਤ ਮੁੱਦਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ।

Ad Position 21
No active advertisement
ਅਜੀਤ ਡੈਸਕ 17-11-2026
ਕੋਟਕਪੂਰਾ, 16 ਨਵੰਬਰ (ਰਿੰਕੂ ਮਲਹੋਤਰਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਗਿਆਨੀ ਜ਼ੈਲ ਸਿੰਘ ਮਾਰਕੀਟ ਕੋਟਕਪੂਰਾ ਵਿਖੇ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਤਹਿਤ ਸ਼ਾਸਤਰੀ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਮਾਰਕੀਟ ਦੇ ਵਿਕਾਸ ਨਾਲ ਸੰਬੰਧਿਤ ਮੁੱਦਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ। ਸਪੀਕਰ ਸੰਧਵਾਂ ਨੇ ਕਿਹਾ ਕਿ ਲੋਕਾਂ ਵਲੋਂ ਦਿੱਤਾ ਗਿਆ ਵਿਸ਼ਵਾਸ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਸਿਆਸਤ ਨੂੰ ਸੱਤਾ ਦਾ ਸਾਧਨ ਨਹੀਂ, ਸਗੋਂ ਲੋਕ ਸੇਵਾ ਦਾ ਮਾਧਿਅਮ ਮੰਨਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੋਟਕਪੂਰਾ ਨਾਲ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਬਲਕਿ ਪਰਿਵਾਰਕ ਅਤੇ ਸੇਵਾ ਭਾਵਨਾ ਵਾਲਾ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਰਨਾ ਅਤੇ ਸਰਕਾਰੀ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲ ਹੈ। ਵਿਕਾਸ ਕਾਰਜਾਂ ਵਿਚ ਸਿਰਫ਼ ਆਰਜ਼ੀ ਹੱਲ ਕਰਨ ਦੀ ਬਜਾਏ ਪੱਕੇ ਅਤੇ ਟਿਕਾਊ ਹੱਲ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਰਕੀਟ ਅਤੇ ਸ਼ਹਿਰ ਦੇ ਵਿਕਾਸ ਨਾਲ ਸੰਬੰਧਿਤ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਇਸ ਮੌਕੇ ਟਰੇਡ ਕਮਿਸ਼ਨ ਦੇ ਚੇਅਰਮੈਨ ਨਰੇਸ਼ ਸਿੰਗਲਾ, ਗਿਆਨੀ ਜ਼ੈਲ ਸਿੰਘ ਮਾਰਕੀਟ ਦੇ ਪ੍ਰਧਾਨ ਬਸੰਤ ਕੁਮਾਰ, ਅਗਰਵਾਲ ਸਭਾ ਦੇ ਚੇਅਰਮੈਨ ਸੱਤਦੀਪ ਗੋਇਲ, ਸਰਪੰਚ ਸੀਪਾ, ਦਰਸ਼ਨ ਸਿੰਗਲਾ, ਸੁਖਪਾਲ ਸਿੰਘ, ਜਸਵੀਰ ਸਿੰਘ, ਮੋਹਨ ਲਾਲ, ਰਾਕੇਸ਼ ਕੁਮਾਰ, ਸਤੀਸ਼ ਕੁਮਾਰ, ਰਵੀ ਕੁਮਾਰ, ਯੁਵਰਾਜ ਸਿੰਘ, ਅਰਸ਼ਦੀਪ ਸਿੰਘ, ਤਰਸੇਮ ਸਿੰਘ ਆਦਿ ਦੁਕਾਨਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਬੀ ਅਮਰਜੀਤ ਕੌਰ ਪੰਜਗਰਾਈਂ ਦੀ ਨਿਯੁਕਤੀ ਨਾਲ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਜਨਗਣਨਾ-2027 ਲਈ ਅੱਜ ਤੋਂ 30 ਨਵੰਬਰ 2026 ਤੱਕ ਹੋਵੇਗੀ ਸਵੈ-ਗਣਨਾ ਦੀ ਪ੍ਰਕਿਰਿਆ
Ad Position 24