17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜ਼ਿਲ੍ਹਾ ਵਾਸੀ 30 ਤੱਕ ਆਨਲਾਈਨ ਪੋਰਟਲ ਜਾਂ ਬਾਰ ਕੋਡ ਰਾਹੀਂ ਕਰ ਸਕਦੇ ਆਨਲਾਈਨ ਸਵੈ ਗਣਨਾ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਹਰਮਹਿੰਦਰ ਪਾਲ)- ਪ੍ਰਮੁੱਖ ਜਨਗਣਨਾ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ’ਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ 30 ਨਵੰਬਰ 2026 ਤੱਕ ਜਾਰੀ ਰਹੇਗੀ, ਜਦਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦੀ ਪ੍ਰਕਿਰਿਆ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗੀ।

Ad Position 21
No active advertisement
ਲੋਕਾਂ ਨੂੰ ਜਾਗਰੂਕ ਕਰਨ ਲਈ ਰਵਾਨਾ ਕੀਤੀ ਡਿਜੀਟਲ ਵੈਨ। 18-11-2026
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਹਰਮਹਿੰਦਰ ਪਾਲ)- ਪ੍ਰਮੁੱਖ ਜਨਗਣਨਾ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ’ਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ 30 ਨਵੰਬਰ 2026 ਤੱਕ ਜਾਰੀ ਰਹੇਗੀ, ਜਦਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦੀ ਪ੍ਰਕਿਰਿਆ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਸੁਵਿਧਾ ਰਾਹੀਂ ਜ਼ਿਲ੍ਹਾ ਵਾਸੀ ਆਪਣੇ ਘਰ ਬੈਠੇ ਹੀ ਅਧਿਕਾਰਤ ਵੈੱਬ ਪੋਰਟਲ ਜਾਂ ਬਾਰ ਕੋਡ ਰਾਹੀਂ ਆਪਣੇ ਪਰਿਵਾਰ ਅਤੇ ਮਕਾਨ ਨਾਲ ਸੰਬੰਧਿਤ ਜਾਣਕਾਰੀ ਦਰਜ ਕਰਵਾ ਸਕਦੇ ਹਨ। ਇਸ ਨਾਲ ਨਾਗਰਿਕਾਂ ਨੂੰ ਆਪਣੀ ਸਹੂਲਤ ਅਨੁਸਾਰ ਜਾਣਕਾਰੀ ਭਰਨ ਦਾ ਮੌਕਾ ਮਿਲੇਗਾ ਅਤੇ ਗਣਨਾਕਾਰ ਦੇ ਘਰ ਆਉਣ ਦੀ ਉਡੀਕ ਕਰਨ ਦੀ ਲੋੜ ਨਹੀਂ ਪਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਦੇ ਸਹੀ ਅਤੇ ਭਰੋਸੇਯੋਗ ਅੰਕੜੇ ਜ਼ਿਲ੍ਹੇ ਸਮੇਤ ਸਮੁੱਚੇ ਸੂਬੇ ਅਤੇ ਦੇਸ਼ ਦੇ ਵਿਕਾਸ ਦੀ ਯੋਜਨਾਬੰਦੀ ਲਈ ਅਹਿਮ ਆਧਾਰ ਹੁੰਦੇ ਹਨ। ਇਨ੍ਹਾਂ ਅੰਕੜਿਆਂ ਦੀ ਮਦਦ ਨਾਲ ਸਿੱਖਿਆ, ਸਿਹਤ ਸੇਵਾਵਾਂ, ਸੜਕਾਂ, ਪੀਣ ਵਾਲੇ ਪਾਣੀ, ਸਫ਼ਾਈ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਤੇ ਲੋਕ ਭਲਾਈ ਯੋਜਨਾਵਾਂ ਸੰਬੰਧੀ ਬਿਹਤਰ ਯੋਜਨਾਬੰਦੀ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 30 ਨਵੰਬਰ 2026 ਦੀ ਆਖ਼ਰੀ ਮਿਤੀ ਤੋਂ ਪਹਿਲਾਂ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਅਤੇ ਜਾਣਕਾਰੀ ਦਰਜ ਕਰਵਾਉਂਦੇ ਸਮੇਂ ਪੂਰੀ ਸਹੀ ਜਾਣਕਾਰੀ ਦੇਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਸਨੀਕਾਂ ਨੂੰ ਜਨਗਣਨਾ 2027 ਦੀ ਇਸ ਮਹੱਤਵਪੂਰਨ ਪ੍ਰਕਿਰਿਆ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਸਹੀ ਅੰਕੜੇ ਮੁਹੱਈਆ ਕਰਵਾ ਕੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਜਨਗਣਨਾ 2027 ਦੇ ਦੂਜੇ ਪੜਾਅ ਸੰਬੰਧੀ ਹੋਰ ਜ ਾਣਕਾਰੀ ਦਿੰਦਿਆਂ ਉਪ ਅਰਥ ਅਤੇ ਅੰਕੜਾ ਸਲਾਹਕਾਰ ਰਪਿੰਦਰ ਸਿੰਘ ਨੇ ਦੱਸਿਆ ਕਿ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਜਾਗਰੂਕਤਾ ਵੈਨ ਰਾਹੀਂ ਜ਼ਿਲ੍ਹੇ ਦੇ ਪਿੰਡ ਚੱਕ ਖੋਖਰ, ਹਰਾਜ, ਕੋਟਲੀ ਸੰਘਰ, ਭੁੱਟੀਵਾਲਾ, ਥਾਂਦੇਵਾਲਾ, ਲੰਬੀਢਾਬ, ਚੱਕ ਲੰਬੀਢਾਬ, ਸਦਰਵਾਲਾ, ਚੱਕ ਅਟਾਰੀ ਸਦਰਵਾਲਾ, ਗੁਲਾਬੇਵਾਲਾ, ਖੱਪਿਆਂਵਾਲੀ, ਰਣਜੀਤਗੜ੍ਹ, ਜਵਾਰੇਵਾਲਾ, ਚੱਕ ਕਾਲਾ ਸਿੰਘ ਵਾਲਾ, ਰੋੜਾਂਵਾਲੀ, ਅਟਾਰੀ, ਫ਼ੱਤਣਵਾਲਾ, ਰੂਹੜੀਆਂਵਾਲੀ, ਮਹਾਂਬੱਧਰ ਵਿਚ ਜਾ ਕੇ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 18 ਨਵੰਬਰ ਨੂੰ ਜਾਗਰੂਕਤਾ ਵੈਨ ਰਾਹੀਂ ਚੱਕ ਮਹਾਂਬੱਧਰ, ਬੱਲਮਗੜ੍ਹ, ਮੌੜ, ਭਾਗਸਰ, ਰਾਮਗੜ੍ਹ, ਗੰਧੜ, ਲੱਖੇਵਾਲੀ, ਨੰਦਗੜ੍ਹ, ਸੰਮੇਵਾਲੀ, ਮਦਰੱਸਾ, ਚੱਕ ਮਦਰੱਸਾ, ਵਧਾਈਆਂ, ਅਕਾਲਗੜ੍ਹ, ਚੱਕ ਸ਼ੇਰੇਵਾਲਾ, ਚਿੱਬੜਾਂਵਾਲੀ, ਖੁੰਡੇ ਹਲਾਲ, ਰੁਪਾਣਾ ਅਤੇ ਦੂਹੇਵਾਲਾ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਚਾਰ ਦੋਸ਼ੀਆਂ ਨੂੰ ਵਿਦੇਸ਼ੀ ਪਿਸਤੌਲਾਂ ਸਮੇਤ ਕਾਬੂ ਕਰ ਟਾਰਗੇਟ ਕਿਲਿੰਗ ਦੀ ਵਾਰਦਾਤ ਕੀਤੀ ਨਾਕਾਮ ਅਗਲੀ ਖ਼ਬਰ ਗੋਭੀ ਦੇ ਮੰਦੇ ਭਾਅ ਨੇ ਕਾਸ਼ਤਕਾਰਾਂ ਦੇ ਚਿਹਰਿਆਂ ਤੋਂ ਖੋਹੀਆਂ ਰੌਣਕਾਂ
Ad Position 24