ਪੁਲਿਸ ਨੇ ਚਾਰ ਦੋਸ਼ੀਆਂ ਨੂੰ ਵਿਦੇਸ਼ੀ ਪਿਸਤੌਲਾਂ ਸਮੇਤ ਕਾਬੂ ਕਰ ਟਾਰਗੇਟ ਕਿਲਿੰਗ ਦੀ ਵਾਰਦਾਤ ਕੀਤੀ ਨਾਕਾਮ
ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)- ਕੋਟਕਪੂਰਾ ’ਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਥਾਣਾ ਸਦਰ ਕੋਟਕਪੂਰਾ ਨੇ ਇਹ ਕਾਰਵਾਈ ਐਂਟੀ ਗੈਂਗਸਟਰ ਟਾਸਕ ਫ਼ੋਰਸ ਪੰਜਾਬ ਅਤੇ ਐਸ.
ਵ
ਵਿਦੇਸ਼ੀ ਪਿਸਤੌਲਾਂ ਸਮੇਤ ਕਾਬੂ ਕੀਤੇ ਚਾਰ ਦੋਸ਼ੀ ਪੁਲਿਸ ਟੀਮ ਨਾਲ। ਅਜੀਤ ਤਸਵੀਰ
18-11-2026
ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)- ਕੋਟਕਪੂਰਾ ’ਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਥਾਣਾ ਸਦਰ ਕੋਟਕਪੂਰਾ ਨੇ ਇਹ ਕਾਰਵਾਈ ਐਂਟੀ ਗੈਂਗਸਟਰ ਟਾਸਕ ਫ਼ੋਰਸ ਪੰਜਾਬ ਅਤੇ ਐਸ.ਟੀ.ਐਫ ਹਰਿਆਣਾ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੀ। ਫ਼ੜੇ ਗਏ ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਉਰਫ ਸ਼ੈਰੀ ਵਾਸੀ ਕੋਟਕਪੂਰਾ, ਸੁਖਨਾਮ ਸਿੰਘ ਉਰਫ ਸੁੱਖਾ ਵਾਸੀ ਪਿੰਡ ਪੰਜਗਰਾਈਂ ਕਲਾਂ, ਮੁਸਤਾਕ ਅਲੀ ਅਤੇ ਹੈਪੀ ਸਿੰਘ ਵਾਸੀ ਪਿੰਡ ਢਿੱਲਵਾਂ ਕਲਾਂ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ .32 ਬੋਰ ਅਤੇ ਦੋ .30 ਬੋਰ ਸਮੇਤ ਕੁੱਲ ਤਿੰਨ ਪਿਸਤੌਲ ਅਤੇ 11 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੀਲਾਂਬਰੀ ਜਗਦਲੇ ਆਈ.ਜੀ ਫ਼ਰੀਦਕੋਟ ਨੇ ਦੱਸਿਆ ਕਿ ਪੁਲਿਸ ਅਨੁਸਾਰ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਢਿਲਵਾਂ ਕਲਾਂ ਨੇੜੇ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਉਹ ਸੁੰਨਸਾਨ ਜਗ੍ਹਾ ’ਤੇ ਬੈਠ ਕੇ ਵਾਰਦਾਤ ਦੀ ਯੋਜਨਾ ਬਣਾ ਰਹੇ ਸਨ। ਮੁਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਦੋਸ਼ੀ ਵਿਦੇਸ਼ ’ਚ ਬੈਠੇ ਗੈਂਗਸਟਰਾਂ ਦੇ ਸੰਪਰਕ ’ਚ ਸਨ ਅਤੇ ਉਨ੍ਹਾਂ ਦੇ ਇਸ਼ਾਰੇ ’ਤੇ ਕੋਟਕਪੂਰਾ ’ਚ ਦੋ ਵਿਅਕਤੀਆਂ ਨੂੰ ਮਾਰਨ ਦੀ ਤਿਆਰੀ ਕਰ ਰਹੇ ਸਨ, ਜਿਨ੍ਹਾਂ ’ਚ ਗੋਲਡੀ ਬਰਾੜ ਦੇ ਨਾਂਅ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਜਿਸ ਦੇ ਨਿਰਦੇਸ਼ ’ਤੇ ਟਾਰਗੇਟ ਕਿਲਿੰਗ ਵਰਗੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਉਨ੍ਹਾਂ ਨੂੰ ਤਿੰਨ ਖਤਰਨਾਕ ਪਿਸਤੌਲ ਮੁਹੱਈਆ ਕਰਵਾਏ ਗਏ ਸਨ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਚਾਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾਂਦਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਹੁਣ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ, ਤਾਂ ਜੋ ਗੈਂਗਸਟਰਾਂ ਦੇ ਨੈੱਟਵਰਕ ਅਤੇ ਹਥਿਆਰਾਂ ਦੇ ਸਰੋਤਾਂ ਦਾ ਪਤਾ ਲਾਇਆ ਜਾ ਸਕੇ।