ਪੁਲਿਸ ਨੇ ਜ਼ਿਲ੍ਹੇ ਭਰ ’ਚ 13 ਵੱਖ-ਵੱਖ ਡਰੱਗ ਹੌਟਸਪੌਟਸ ’ਤੇ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ
ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ, ਸ਼ੱਕੀ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਅਪਰਾਧਿਕ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਮਕਸਦ ਨਾਲ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਅਤੇ 13 ਡਰੱਗ ਹੌਟਸਪੌਟਸ ’ਤੇ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ (ਕੈਸੋ) ਚਲਾਇਆ ਗਿਆ। ਇਹ ਵਿਸ਼ੇਸ਼ ਸਰਚ ਆਪ੍ਰੇਸ਼ਨ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੀਆਂ ਤਿੰਨੋਂ ਸਬ-ਡਵੀਜ਼ਨਾਂ ਵਿਚ ਡੀ.
ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ, ਸ਼ੱਕੀ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਅਪਰਾਧਿਕ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਮਕਸਦ ਨਾਲ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਅਤੇ 13 ਡਰੱਗ ਹੌਟਸਪੌਟਸ ’ਤੇ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ (ਕੈਸੋ) ਚਲਾਇਆ ਗਿਆ। ਇਹ ਵਿਸ਼ੇਸ਼ ਸਰਚ ਆਪ੍ਰੇਸ਼ਨ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੀਆਂ ਤਿੰਨੋਂ ਸਬ-ਡਵੀਜ਼ਨਾਂ ਵਿਚ ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਇਆ ਗਿਆ। ਇਸ ਦੌਰਾਨ ਮੁੱਖ ਅਫ਼ਸਰ ਥਾਣਿਆਂ ਦੀ ਅਗਵਾਈ ਹੇਠ ਪੁਲਿਸ ਟੀਮਾਂ ਵਲੋਂ ਵੱਖ-ਵੱਖ ਸ਼ੱਕੀ ਥਾਵਾਂ ਅਤੇ ਡਰੱਗ ਹੌਟਸਪੌਟਸ ਦੀ ਬਾਰੀਕੀ ਨਾਲ ਤਲਾਸ਼ੀ ਅਤੇ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਹ ਵਿਸ਼ੇਸ਼ ਕੈਸੋ ਆਪ੍ਰੇਸ਼ਨ ਵੀ ਇਸੇ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਰੋਕਣਾ ਅਤੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਕਰੀਬ 110 ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਸੀ। ਪੁਲਿਸ ਟੀਮਾਂ ਵਲੋਂ ਵੱਖ-ਵੱਖ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਸ਼ੱਕੀ ਵਾਹਨਾਂ ਅਤੇ ਹੋਰ ਸਮਾਨ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ, ਤਾਂ ਜੋ ਨਸ਼ਾ ਤਸਕਰੀ ਜਾਂ ਕਿਸੇ ਹੋਰ ਅਪਰਾਧਿਕ ਗਤੀਵਿਧੀ ਵਿਚ ਸ਼ਾਮਿਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਅਜਿਹੇ ਅਚਨਚੇਤ ਕੈਸੋ ਆਪ੍ਰੇਸ਼ਨਾਂ ਨਾਲ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਚੈਕਿੰਗ ਦੌਰਾਨ ਆਮ ਲੋਕਾਂ ਨਾਲ ਨਿਮਰਤਾ ਅਤੇ ਸਹਿਜਤਾ ਨਾਲ ਪੇਸ਼ ਆਇਆ ਜਾਵੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਪੁਲਿਸ ਵਲੋਂ ਦਿਨ ਅਤੇ ਰਾਤ ਸਮੇਂ ਜ਼ਿਲ੍ਹੇ ਅੰਦਰ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਅਜਿਹੇ ਵਿਸ਼ੇਸ਼ ਚੈਕਿੰਗ ਅਤੇ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ। ਜ਼ਿਲ੍ਹੇ ਵਿਚੋਂ ਨਸ਼ਿਆਂ ਦੇ ਖਾਤਮੇ, ਅਮਨ-ਸ਼ਾਂਤੀ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫ਼ਰੀਦਕੋਟ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।