18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਨਾਲ ਮੀਟਿੰਗ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)- ਵਕੀਲ ਸਮਾਜ ਦਾ ਇਕ ਬੁੱਧੀਜੀਵੀ ਵਰਗ ਹੈ, ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਸਸਤਾ ਅਤੇ ਜਲਦੀ ਨਿਆਂ ਦਿਵਾਉਣ ਵਿਚ ਵਕੀਲ ਭਾਈਚਾਰੇ ਦੀ ਭੂਮਿਕਾ ਅਹਿਮ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ।

Ad Position 21
No active advertisement
ਬਾਰ ਐਸੋਸੀਏਸ਼ਨ ਫ਼ਰੀਦਕੋਟ ਦੇ ਨੁਮਾਇੰਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 19-11-2026
ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)- ਵਕੀਲ ਸਮਾਜ ਦਾ ਇਕ ਬੁੱਧੀਜੀਵੀ ਵਰਗ ਹੈ, ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਸਸਤਾ ਅਤੇ ਜਲਦੀ ਨਿਆਂ ਦਿਵਾਉਣ ਵਿਚ ਵਕੀਲ ਭਾਈਚਾਰੇ ਦੀ ਭੂਮਿਕਾ ਅਹਿਮ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ। ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਵਕੀਲਾਂ ਵਲੋਂ ਅਦਾਲਤੀ ਕੰਪਲੈਕਸਾਂ ਵਿਚ ਬੁਨਿਆਦੀ ਢਾਂਚੇ ਨਾਲ ਜੁੜੀਆਂ ਸਮੱਸਿਆਵਾਂ ਸਪੀਕਰ ਸੰਧਵਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਜਿਸ ਦਾ ਤੁਰੰਤ ਹੱਲ ਕਰਦਿਆਂ ਉਨ੍ਹਾਂ ਫ਼ਰੀਦਕੋਟ ਬਾਰ ਐਸੋਸੀਏਸ਼ਨ ਨੂੰ ਆਪਣੇ ਅਖ਼ਤਿਆਰੀ ਕੋਟੇ ਵਿਚੋਂ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ। ਉਨ੍ਹਾਂ ਜੈਤੋ ਬਾਰ ਐਸੋਸੀਏਸ਼ਨ ਵਲੋਂ ਉਠਾਈ ਮੰਗ ਨੂੰ ਵੀ ਪੂਰਾ ਕਰਦਿਆਂ ਉਨ੍ਹਾਂ ਨੂੰ ਵੀ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ ਮੰਗਾਂ ਦਾ ਵੀ ਤੁਰੰਤ ਹੱਲ ਕੀਤਾ ਜਾਵੇਗਾ। ਇਸ ਮੌਕੇ ਸਰਨਾਮ ਸਿੰਘ ਸੰਧੂ ਪ੍ਰਧਾਨ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਅਮਨਪ੍ਰੀਤ ਕੌਰ ਮੀਤ ਪ੍ਰਧਾਨ, ਸ਼ਿਵਮ ਠਾਕੁਰ ਉਪ ਪ੍ਰਧਾਨ, ਮੁਕੇਸ਼ ਸ਼ਰਮਾ ਸਕੱਤਰ, ਸੰਗੀਤਾ ਸ਼ਰਮਾ ਸੰਯੁਕਤ ਸਕੱਤਰ, ਸਰਬਜੋਤ ਸਿੰਘ ਬਰਾੜ ਖ਼ਜ਼ਾਨਚੀ, ਸ਼ਿਵਕਰਤਾਰ ਸਿੰਘ ਸੇਖੋਂ, ਗੁਰਜਗਪਾਲ ਸਿੰਘ ਬਰਾੜ, ਕਿਰਨਦੀਪ ਸ਼ਰਮਾ, ਸਤਿੰਦਰਪਾਲ ਸਿੰਘ ਸੰਧੂ, ਤੇਜਿੰਦਰ ਜੋਸ਼ੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਬਾਰ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਵਕੀਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸੰਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਝੂਠੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਮਹਿਲ ਕਲਾਂ ਦੇ ਸਾਬਕਾ ਸੈਨਿਕ ਮਹਿੰਦਰ ਸਿੰਘ ਫੌਜੀ ਦਾ ਅੰਤਿਮ ਸੰਸਕਾਰ
Ad Position 24