ਐਸ.ਐਸ.ਪੀ ਗੁਰਬੰਸ ਸਿੰਘ ਬੈਂਸ ਨੇ ਸਪੈਸ਼ਲ ਨਾਕਾ ਪੁਆਇੰਟਾਂ ਦਾ ਲਿਆ ਜਾਇਜ਼ਾ
ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ, ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸਦਾ ਜਾਇਜ਼ਾ ਲੈਣ ਲਈ ਗੁਰਬੰਸ ਸਿੰਘ ਬੈਂਸ ਐਸ.
ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ, ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸਦਾ ਜਾਇਜ਼ਾ ਲੈਣ ਲਈ ਗੁਰਬੰਸ ਸਿੰਘ ਬੈਂਸ ਐਸ.ਐਸ.ਪੀ. ਫ਼ਰੀਦਕੋਟ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਨਾਕਿਆਂ ਅਤੇ ਪੈਟਰੋਲਿੰਗ ਪਾਰਟੀਆਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਡਿਊਟੀ ’ਤੇ ਹਾਜ਼ਰ ਪੁਲਿਸ ਕਰਮਚਾਰੀਆਂ ਨੂੰ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਹਰ ਪ੍ਰਕਾਰ ਦੀਆਂ ਅਪਰਾਧਿਕ ਗਤੀਵਿਧੀਆਂ ਉੱਪਰ ਮੁਕੰਮਲ ਰੋਕ ਪੁਲਿਸ ਪ੍ਰਸ਼ਾਸਨ ਦੀ ਪਹਿਲੀ ਪ੍ਰਾਥਮਿਕਤਾ ਹੈ। ਇਸੇ ਦੀ ਕੜੀ ਵਿਚ ਹੀ ਜ਼ਿਲ੍ਹੇ ਅੰਦਰ ਮਜ਼ਬੂਤ ਸਿਸਟਮੈਟਿਕ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਹੋਰ ਭੀੜ-ਭਾੜ ਵਾਲੇ ਸਥਾਨਾਂ ਅਤੇ ਪਾਰਕਿੰਗ ਆਦਿ ਥਾਂਵਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੈਕਿੰਗਾਂ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿਚ ਕ੍ਰਾਈਮ ਕੰਟਰੋਲ ਨੂੰ ਮਜ਼ਬੂਤ ਕਰਨਾ, ਗੈਰ-ਕਾਨੂੰਨੀ ਸਰਗਰਮੀਆਂ ਨੂੰ ਰੋਕਣਾ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ ਅਤੇ ਇਹ ਵਾਹਨ ਜਾਂਚ ਮੁਹਿੰਮਾਂ ਜਾਰੀ ਰਹਿਣਗੀਆਂ ਤਾਂ ਜੋ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਨਾਕਿਆਂ ’ਤੇ ਪਬਲਿਕ ਦੀ ਅਸੁਵਿਧਾ ਘੱਟ ਰਹੇ ਅਤੇ ਸਮੇਂ ਸਿਰ ਜਾਂਚ ਕਰਕੇ ਉਨ੍ਹਾਂ ਨੂੰ ਬਿਹਤਰ ਸਹੂਲਤ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਪੁਲਿਸ ਕਰਮਚਾਰੀਆਂ ਨੂੰ ਚੈਕਿੰਗ ਦੌਰਾਨ ਵਾਹਨ ਅਤੇ ਪਾਈਸ ਵਰਗੀਆਂ ਐਪਲੀਕੇਸ਼ਨਾਂ ਦੀ ਵਰਤੋਂ ਕਰਨ ਸਬੰਧੀ ਯੋਗ ਦਿਸ਼ਾ-ਨਿਰਦੇਸ਼ ਜਾਰੀ ਕੀਤੇ।