ਹਿਊਮਨ ਰਾਈਟਸ ਕਮਿਸ਼ਨ ਦੀ ਕੋਰ ਕਮੇਟੀ ਨੇ ਸਿਵਲ ਹਸਪਤਾਲ ਫ਼ਰੀਦਕੋਟ ਦਾ ਕੀਤਾ ਦੌਰਾ
ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਟੇਟ ਅਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੀ ਕੋਰ ਕਮੇਟੀ ਵਲੋਂ ਅੱਜ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਕਮੇਟੀ ਮੈਂਬਰਾਂ ਨੇ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਿਆ।
ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਟੇਟ ਅਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੀ ਕੋਰ ਕਮੇਟੀ ਵਲੋਂ ਅੱਜ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਕਮੇਟੀ ਮੈਂਬਰਾਂ ਨੇ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਿਆ। ਸਿਵਲ ਹਸਪਤਾਲ ਵਿਚ ਬਲੱਡ ਬੈਂਕ ਵੀ ਦੇਖਿਆ ਗਿਆ ਅਤੇ ਬਲੱਡ ਬੈਂਕ ਵਿਚ ਜਿਸ ਸਮਾਨ ਦੀ ਘਾਟ ਸੀ ਉਸ ਬਾਰੇ ਸੀ.ਐਮ.ਓ ਰਮਨਦੀਪ ਸਿੰਗਲਾ ਦੇ ਧਿਆਨ ਵਿਚ ਲਿਆਂਦਾ ਗਿਆ। ਆਮ ਜਨਤਾ ਅਤੇ ਮਰੀਜ਼ਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੱਲ ਵੀ ਕੀਤਾ ਗਿਆ। ਕਮੇਟੀ ਮੈਂਬਰਾਂ ਵਲੋਂ ਸੀ.ਐਮ.ਓ ਨੂੰ ਮਠਿਆਈਆਂ ਦੀਆਂ ਦੁਕਾਨਾਂ ’ਤੇ ਵਿਕ ਰਹੀਆਂ ਮਠਿਆਈਆਂ ਦੀ ਪੜਤਾਲ ਕਰਨ ਲਈ ਵੀ ਆਖਿਆ ਗਿਆ। ਸੀ ਐਮ ਓ ਨੇ ਕਿਹਾ ਕਿ ਬਲੱਡ ਬੈਂਕ ਦਾ ਜੋ ਅਲੀਸਾ ਰੀਡਰ ਖਰਾਬ ਹੈ ਜਲਦ ਠੀਕ ਕਰ ਕੇ ਬਲੱਡ ਬੈਂਕ ਨੂੰ ਸਹੀ ਢੰਗ ਨਾਲ ਚਲਾਇਆ ਜਾਵੇਗਾ। ਇਸ ਮੌਕੇ ਕੋਰ ਕਮੇਟੀ ਮੈਂਬਰ ਰਜਿੰਦਰ ਦਾਸ ਰਿੰਕੂ, ਰਾਜੀਵ ਕੁਮਾਰ, ਜਗਮੀਤ ਸੰਧੂ, ਜਸਵਿੰਦਰ ਸਿੰਘ ਮਿੰਟੂ ਸੇਖੋਂ, ਜਸਪ੍ਰੀਤ ਸਿੰਘ ਅਤੇ ਸਿਵਲ ਹਸਪਤਾਲ ਦਾ ਸਟਾਫ ਤੇ ਡਾਕਟਰ ਹਾਜ਼ਰ ਸਨ।