18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਖੇਡ ਸਟੇਡੀਅਮ ਦੇ ਗੇਟ ਨੰਬਰ-4 ਤੋਂ ਮੋਟਰਸਾਈਕਲ ਚੋਰੀ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਬਠਿੰਡਾ 18 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਦੇ ਖੇਡ ਸਟੇਡੀਅਮ ਤੋਂ ਇਕ ਮੋਟਰ-ਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 19-11-2026
ਬਠਿੰਡਾ 18 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਦੇ ਖੇਡ ਸਟੇਡੀਅਮ ਤੋਂ ਇਕ ਮੋਟਰ-ਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਪ੍ਰੀਤਮ ਸਿੰਘ ਅਨੁਸਾਰ ਗੁਰ ਭਗਵਾਨ ਸਿੰਘ ਪੁੱਤਰ ਜਸਕਰਨ ਸਿੰਘ ਵਾਸੀ ਗਣੇਸ਼ਾ ਬਸਤੀ, ਬਠਿੰਡਾ ਵੱਲੋਂ ਥਾਣਾ ਸਿਵਲ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਗਿਆ ਕਿ ਉਹ ਆਪਣਾ ਮੋਟਰਸਾਈਕਲ ਨੰਬਰ ਪੀ ਬੀ-22-ਕਿਯੂ-49396 ਖੇਡ ਸਟੇਡੀਅਮ ਦੇ ਗੇਟ ਨੰਬਰ 4 ਕੋਲ ਖੜ੍ਹਾ ਕਰਕੇ ਗਿਆ ਸੀ। ਜਦੋਂ ਉਹ ਵਾਪਸ ਆਇਆ ਤਾਂ ਮੋਟਰਸਾਈਕਲ ਉੱਥੋਂ ਗ਼ਾਇਬ ਸੀ। ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸੈਣ ਭਗਤ ਜੀ ਦੀ ਯਾਦ ’ਚ ਸਾਲਾਨਾ ਸਮਾਗਮ ਕਰਵਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਤਿੰਨ ਬੇਸਹਾਰਾ ਵਿਅਕਤੀਆਂ ਦਾ ਸਹਾਰਾ ਸੰਸਥਾ ਵਲੋਂ ਸੰਸਕਾਰ
Ad Position 24