18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਾਬਾ ਸੈਣ ਭਗਤ ਜੀ ਦੀ ਯਾਦ ’ਚ ਸਾਲਾਨਾ ਸਮਾਗਮ ਕਰਵਾਉਣ ਸੰਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਸੈਣ ਭਗਤ ਜੀ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਉਣ ਸੰਬੰਧੀ ਸਥਾਨਕ ਮਲੋਟ ਰੋਡ ਸਥਿਤ ਬੂੰਗਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਦਸੰਬਰ ਮਹੀਨੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 19-11-2026
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਸੈਣ ਭਗਤ ਜੀ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਉਣ ਸੰਬੰਧੀ ਸਥਾਨਕ ਮਲੋਟ ਰੋਡ ਸਥਿਤ ਬੂੰਗਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਦਸੰਬਰ ਮਹੀਨੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਕਿਹਾ ਕਿ ਬਾਬਾ ਸੈਣ ਭਗਤ ਜੀ ਦੀ ਯਾਦ ਵਿਚ ਕਰਵਾਏ ਜਾਂਦੇ ਧਾਰਮਿਕ ਸਮਾਗਮ ਸਮਾਜ ਨੂੰ ਆਪਣੇ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਦਾ ਉਪਰਾਲਾ ਹਨ। ਇਸ ਮੌਕੇ ਸੈਣ ਸਮਾਜ ਦੀ ਏਕਤਾ ਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਚੱਲਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਸੈਣ ਸਮਾਜ ਦੀਆਂ ਮੰਗਾਂ ਤੇ ਦਰਪੇਸ਼ ਮੁਸ਼ਕਿਲਾਂ ਸੰਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਅੰਗਰੇਜ਼ ਸਿੰਘ ਪ੍ਰਧਾਨ, ਕਿੱਕਰ ਸਿੰਘ ਜ਼ਿਲ੍ਹਾ ਚੇਅਰਮੈਨ ਸੈਣ ਸਮਾਜ ਵੈੱਲਫ਼ੇਅਰ ਬੋਰਡ ਪੰਜਾਬ ਸਰਕਾਰ, ਰੂਪ ਸਿੰਘ ਹਰੀਕੇ ਕਲਾਂ ਚੇਅਰਮੈਨ, ਜੋਗਿੰਦਰ ਸਿੰਘ ਖ਼ਜ਼ਾਨਚੀ, ਕਰਮਜੀਤ ਸਿੰਘ, ਸਵਰਨ ਸਿੰਘ, ਬਲਵਿੰਦਰ ਸਿੰਘ ਫ਼ੌਜੀ, ਬਿੱਟੂ ਸਕੱਤਰ, ਗੁਰਤੇਜ ਸਿੰਘ ਰੁਪਾਣਾ, ਮੇਜਰ ਸਿੰਘ ਬਰੀਵਾਲਾ, ਬਖ਼ਸ਼ੀਸ਼ ਸਿੰਘ ਬਲਾਕ ਚੇਅਰਮੈਨ ਸੈਨ ਸਮਾਜ ਬਰੀਵਾਲਾ, ਹਰਜੀਤ ਸਿੰਘ ਮੁਕਤਸਰ, ਹਣੀ ਮੁਕਤਸਰ, ਬੰਟੀ ਮੁਕਤਸਰ, ਪਾਲ ਸਿੰਘ ਅਤੇ ਹਰਬੰਸ ਸਿੰਘ ਗੋਨਿਆਣਾ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਵਿਸ਼ਾ ਮੇਲੇ ’ਚ ਸਰਕਾਰੀ ਮਿਡਲ ਸਕੂਲ ਅਟਾਰੀ ਦਾ ਪਹਿਲਾ ਸਥਾਨ ਅਗਲੀ ਖ਼ਬਰ ਖੇਡ ਸਟੇਡੀਅਮ ਦੇ ਗੇਟ ਨੰਬਰ-4 ਤੋਂ ਮੋਟਰਸਾਈਕਲ ਚੋਰੀ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24