18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਬਕਾ ਏ.ਡੀ.ਜੀ.ਪੀ ਜਤਿੰਦਰ ਸਿੰਘ ਔਲਖ ਨੂੰ ਮਿਲੇ

ਬਰਗਾੜੀ, 18 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀ ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਪੰਜਾਬ ’ਚ ਨਸ਼ਿਆਂ ਦੇ ਖਾਤਮੇ ਲਈ ਜਵਾਨੀ ਬਚਾਓ ਸਾਈਕਲ ਯਾਤਰਾ ਵਿਧਾਨ ਸਭਾ ਹਲਕਾ ਜੈਤੋ ’ਚ ਕੱਢੀ ਗਈ ਸੀ। ਇਸ ਦੌਰਾਨ ਉਨ੍ਹਾਂ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਦੀ ਦੇਖ-ਰੇਖ ਹੇਠ ਹਲਕੇ ਦੇ ਕਈ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕਰਕੇ ਨੌਜਵਾਨਾਂ ’ਚ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਰੋਕਣ ਲਈ ਵਿਚਾਰ ਵਟਾਂਦਰਾ ਕੀਤਾ ਅਤੇ ਇਸ ਬੁਰਾਈ ਨੂੰ ਖਤਮ ਕਰਨ ਲਈ ਸਾਰਿਆਂ ਨੂੰ ਮਿਲ ਕਿ ਹੰਭਲਾ ਮਾਰਨ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 19-11-2026
ਬਰਗਾੜੀ, 18 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀ ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਪੰਜਾਬ ’ਚ ਨਸ਼ਿਆਂ ਦੇ ਖਾਤਮੇ ਲਈ ਜਵਾਨੀ ਬਚਾਓ ਸਾਈਕਲ ਯਾਤਰਾ ਵਿਧਾਨ ਸਭਾ ਹਲਕਾ ਜੈਤੋ ’ਚ ਕੱਢੀ ਗਈ ਸੀ। ਇਸ ਦੌਰਾਨ ਉਨ੍ਹਾਂ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਦੀ ਦੇਖ-ਰੇਖ ਹੇਠ ਹਲਕੇ ਦੇ ਕਈ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕਰਕੇ ਨੌਜਵਾਨਾਂ ’ਚ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਰੋਕਣ ਲਈ ਵਿਚਾਰ ਵਟਾਂਦਰਾ ਕੀਤਾ ਅਤੇ ਇਸ ਬੁਰਾਈ ਨੂੰ ਖਤਮ ਕਰਨ ਲਈ ਸਾਰਿਆਂ ਨੂੰ ਮਿਲ ਕਿ ਹੰਭਲਾ ਮਾਰਨ ਦੀ ਅਪੀਲ ਕੀਤੀ। ਇਸ ਯਾਤਰਾ ਤਹਿਤ ਉਹ ਪਿੰਡ ਬਰਗਾੜੀ ਵਿਖੇ ਪਹੁੰਚ ਕੇ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਬਰਾੜ ਦੇ ਗ੍ਰਹਿ ਵਿਖੇ ਸੇਵਾ-ਮੁਕਤ ਏ.ਡੀ. ਜੀ.ਪੀ ਪੰਜਾਬ ਪੁਲਿਸ ਅਤੇ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਨੂੰ ਮਿਲੇ। ਇਸ ਮੌਕੇ ਉਨ੍ਹਾਂ ਪੰਜਾਬ ’ਚ ਨਸ਼ਿਆਂ ਦੀ ਰੋਕਥਾਮ ਲਈ ਜਤਿੰਦਰ ਸਿੰਘ ਔਲਖ ਨਾਲ ਗੰਭੀਰ ਵਿਚਾਰ ਵਟਾਂਦਰਾ ਕੀਤਾ ਕਿਉਂਕਿ ਉਹ ਸਮਝਦੇ ਹਨ ਕਿ ਜਤਿੰਦਰ ਸਿੰਘ ਔਲਖ ਦਾ ਸਮਾਜ ’ਚ ਅਜਿਹੀਆਂ ਬੁਰਾਈਆਂ ਨੂੰ ਖਤਮ ਕੀਤੇ ਜਾਣ ਦਾ ਬਹੁਤ ਹੀ ਲੰਮਾ ਤਜਰਬਾ ਹੈ। ਇਸ ਲਈ ਕਾਂਗਰਸ ਪਾਰਟੀ ਨੂੰ ਉਨ੍ਹਾਂ ਦੇ ਪੱਥ ਪ੍ਰਦਰਸ਼ਨ ਦੀ ਲੋੜ ਹੈ। ਇਸ ਮੌਕੇ ਸਾਬਕਾ ਸਰਪੰਚ ਜਸਵੰਤ ਸਿੰਘ ਢਿੱਲੋਂ, ਪ੍ਰਧਾਨ ਜਗਜੀਤ ਸਿੰਘ, ਵੀਰ ਚੰਦ ਸ਼ਰਮਾ ਪੰਚ, ਸੁਖਦੇਵ ਸਿੰਘ ਸੇਵ ਢਿੱਲੋਂ, ਜੈਪਾਲ ਸ਼ਰਮਾ, ਹਰਬੰਸ ਸਿੰਘ ਪੰਚ, ਸਾਬਕਾ ਸੰਮਤੀ ਮੈਂਬਰ ਬਾਬੂ ਸਿੰਘ, ਇੰਦਰਜੀਤ ਸ਼ਰਮਾ, ਗੁਰਚਰਨ ਸਿੰਘ ਢਿੱਲੋਂ, ਸਰਪੰਚ ਯੋਧਵੀਰ ਸਿੰਘ ਆਦਿ ਇਲਾਵਾ ਹਲਕੇ ਭਰ ਦੇ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਾਲਸਾ ਸਕੂਲ ਵਿਖੇ ਪੋਸਕੋ ਐਕਟ ਅਧੀਨ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਜ਼ਿਲ੍ਹੇ ਅੰਦਰ 9,14,295.87 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ
Ad Position 24