ਸੀ.ਜੀ.ਐਮ. ਕਾਲਜ ਵਿਖੇ ਅੰਡਰ-19 ਫੁੱਟਬਾਲ ਟੂਰਨਾਮੈਂਟ ਕਰਵਾਇਆ ਪਿੰਡ ਮੋਹਲਾਂ ਦੀ ਟੀਮ ਨੇ ਪਹਿਲਾ ਅਤੇ ਖੂੰਨਣ ਕਲਾਂ ਨੇ ਦੂਜਾ ਸਥਾਨ ਹਾਸਿਲ ਕੀਤਾ
ਮਲੋਟ, 18 ਨਵੰਬਰ (ਪਾਟਿਲ)-ਸੀ. ਜੀ.
ਮਲੋਟ, 18 ਨਵੰਬਰ (ਪਾਟਿਲ)-ਸੀ.ਜੀ.ਐਮ. ਕਾਲਜ ਵਿਖੇ ਅੰਡਰ-19 ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਟੀਮਾਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿਚ ਪਿੰਡ ਮੋਹਲਾਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਅਤੇ ਖੂੰਨਣ ਕਲਾਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਖ਼ਾਸ ਗੱਲ ਇਹ ਰਹੀ ਕਿ ਮੋਹਲਾਂ ਦੀ ਟੀਮ ਵਿਚ ਸ਼ਾਮਿਲ ਸਾਰੇ ਖਿਡਾਰੀ ਕਾਲਜ ਦੇ ਵਿਦਿਆਰਥੀ ਸਨ। ਟੀਮ ਦੀ ਅਗਵਾਈ ਕਪਤਾਨ ਗੁਰਕੀਰਤ ਨੇ ਕੀਤੀ। ਜੇਤੂ ਟੀਮ ਦੇ ਖਿਡਾਰੀਆਂ ਵਿਚ ਕਪਤਾਨ ਗੁਰਕੀਰਤ, ਆਕਾਸ਼, ਅਰਸ਼ਵਲਜੋਤ, ਜਸ਼ਨ, ਅਜੈ, ਗੈਵੀ ਔਲਖ, ਨੂਰ, ਵਰਿੰਦਰ, ਗੋਰਾ ਅਤੇ ਗੋਲਕੀਪਰ ਅਰਸ਼ਦੀਪ ਸ਼ਾਮਿਲ ਸਨ। ਸਾਰੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਨੂੰ ਪਹਿਲਾ ਸਥਾਨ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਈ। ਇਸ ਟੂਰਨਾਮੈਂਟ ਦੇ ਸਾਰੇ ਮੈਚਾਂ ਦੌਰਾਨ ਗੁਰਸਿਮਰਨ ਉਪਲ ਨੇ ਰੈਫ਼ਰੀ ਵਜੋਂ ਸੇਵਾਵਾਂ ਨਿਭਾਈਆਂ ਅਤੇ ਟੂਰਨਾਮੈਂਟ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਯੋਗਦਾਨ ਪਾਇਆ। ਇਸ ਤੋਂ ਇਲਾਵਾ ਹਰਸ਼ ਧੈਲਵਾਲ ਨੇ ਕੁਮੈਂਟਰੀ ਦੀ ਸੇਵਾ ਨਿਭਾਈ। ਇਸ ਮੌਕੇ ਕਾਲਜ ਚੇਅਰਮੈਨ ਸਤਪਾਲ ਮੋਹਲਾਂ ਵਲੋਂ ਖੇਡਾਂ ਨੂੰ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਲਈ ਅਹਿਮ ਦੱਸਿਆ ਗਿਆ। ਇਨਾਮ ਵੰਡ ਸਮਾਰੋਹ ਦੌਰਾਨ ਪਿੰਡ ਦੇ ਮੁਹਤਬਰ ਕਾਕਾ ਸੰਧੂ, ਭੁਪਿੰਦਰ ਫ਼ੌਜੀ ਤੇ ਕੰਵਲ ਫ਼ੌਜੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ। ਉਨ੍ਹਾਂ ਵਲੋਂ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।