18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਟੇਟ ਇੰਸਟੀਚਿਊਟ ਮਾਹੂਆਣਾ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵਿਚਕਾਰ ਅਹਿਮ ਸਮਝੌਤਾ

ਲੰਬੀ, 18 ਨਵੰਬਰ (ਮੇਵਾ ਸਿੰਘ)-ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣਾਉਣ ਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਨਾਲ ਅਹਿਮ ਸਮਝੌਤਾ ਕੀਤਾ ਹੈ, ਜਿਸ ਤਹਿਤ ਆਟੋਮੋਟਿਵ ਅਤੇ ਡਰਾਈਵਿੰਗ ਖੇਤਰਾਂ ਵਿਚ ਕਿੱਤਾਮੁਖੀ ਸਿਖਲਾਈ ਦਿੱਤੀ ਜਾਵੇਗੀ। ਇਸ ਸਮਝੌਤੇ ਤਹਿਤ ਭਾਰੀ ਵਾਹਨ ਦੀ ਟ੍ਰੇਨਿੰਗ ਲੈਣ ਵਾਲੇ ਸਿਖਿਆਰਥੀਆਂ ਨੂੰ ਸਟੇਟ ਇੰਸਟੀਚਿਊਟ ਮਾਹੂਆਣਾ ਵਿਖੇ ਆਧੁਨਿਕ ਢੰਗ ਨਾਲ ਡਰਾਈਵਿੰਗ ਹੁਨਰ ਦੀ ਟ੍ਰੇਨਿੰਗ ਕਰਵਾਉਣ ਉਪਰੰਤ ਸਰਟੀਫ਼ਿਕੇਟ ਪ੍ਰਦਾਨ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 19-11-2026
ਲੰਬੀ, 18 ਨਵੰਬਰ (ਮੇਵਾ ਸਿੰਘ)-ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣਾਉਣ ਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਨਾਲ ਅਹਿਮ ਸਮਝੌਤਾ ਕੀਤਾ ਹੈ, ਜਿਸ ਤਹਿਤ ਆਟੋਮੋਟਿਵ ਅਤੇ ਡਰਾਈਵਿੰਗ ਖੇਤਰਾਂ ਵਿਚ ਕਿੱਤਾਮੁਖੀ ਸਿਖਲਾਈ ਦਿੱਤੀ ਜਾਵੇਗੀ। ਇਸ ਸਮਝੌਤੇ ਤਹਿਤ ਭਾਰੀ ਵਾਹਨ ਦੀ ਟ੍ਰੇਨਿੰਗ ਲੈਣ ਵਾਲੇ ਸਿਖਿਆਰਥੀਆਂ ਨੂੰ ਸਟੇਟ ਇੰਸਟੀਚਿਊਟ ਮਾਹੂਆਣਾ ਵਿਖੇ ਆਧੁਨਿਕ ਢੰਗ ਨਾਲ ਡਰਾਈਵਿੰਗ ਹੁਨਰ ਦੀ ਟ੍ਰੇਨਿੰਗ ਕਰਵਾਉਣ ਉਪਰੰਤ ਸਰਟੀਫ਼ਿਕੇਟ ਪ੍ਰਦਾਨ ਕੀਤੇ ਜਾਣਗੇ। ਸਿਖਿਆਰਥੀਆਂ ਦੀ ਇਸ ਟ੍ਰੇਨਿੰਗ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸੰਸਥਾ ਨੂੰ ਫ਼ੀਸਾਂ ਅਦਾ ਕੀਤੀਆਂ ਜਾਣਗੀਆਂ। ਇਸ ਸਮਝੌਤੇ ਤਹਿਤ 7 ਮਾਰਚ 2027 ਤੱਕ 100 ਸਿਖਿਆਰਥੀਆਂ ਨੂੰ ਇਸ ਟ੍ਰੇਨਿੰਗ ਦਾ ਲਾਭ ਦਿੱਤਾ ਜਾਵੇਗਾ। ਇਸ ਟ੍ਰੇਨਿੰਗ ਲਈ ਉਮੀਦਵਾਰ ਦੀ ਉਮਰ ਘੱਟੋ-ਘੱਟ 20 ਸਾਲ ਅਤੇ ਚਾਹਵਾਨ ਉਮੀਦਵਾਰ ਹਲਕੇ ਵਾਹਨ ਦੇ ਡਰਾਈਵਿੰਗ ਲਾਇਸੰਸ ਘੱਟੋ-ਘੱਟ 1 ਸਾਲ ਪੁਰਾਣੇ ਦਾ ਹੋਲਰਡ ਹੋਣ ਚਾਹੀਦਾ ਹੈ ਅਤੇ ਉਸ ਕੋਲ ਹੈਵੀ ਲਰਨਿੰਗ ਲਾਇੰਸਸ ਵੀ ਹੋਣਾ ਚਾਹੀਦਾ ਹੈ। ਪੀ.ਐਸ.ਡੀ.ਐਮ. ਡਾਇਰੈਕਟਰ ਅਮ੍ਰਿਤ ਸਿੰਘ ਨੇ ਦੱਸਿਆ ਕਿ ਅਜਿਹੀਆਂ ਪਹਿਲਕਦਮੀਆਂ ਦਾ ਮੁੱਖ ਮਕਸਦ ਹੁਨਰ ਦੀ ਘਾਟ ਨੂੰ ਪੂਰਾ ਕਰਨਾ, ਨੌਜਵਾਨਾਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣਾ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣਾ ਹੈ। ਇਸ ਸੰਬੰਧੀ ਸੰਸਥਾ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਝੌਤੇ ਦਾ ਮੁੱਖ ਮੰਤਵ ਭਾਰੀ ਵਾਹਨ ਚਾਲਕਾਂ ਲਈ ਹੁਨਰ ਵਿਕਾਸ ਰਾਹੀਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣਾ ਹੈ। ਇਸ ਅਹਿਮ ਸਮਝੌਤੇ ਦੇ ਮੌਕੇ ’ਤੇ ਐਸ.ਆਈ.ਏ.ਡੀ.ਐਸ. ਅਤੇ ਪੀ.ਐਸ.ਡੀ.ਐਮ. ਦੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਸਿੱਧੂਪੁਰ) ਨੇ ਮਾਰਕਿਟ ਕਮੇਟੀ ਦਫ਼ਤਰ ਦਾ ਗੇਟ ਬੰਦ ਕਰ ਕੇ ਦਿੱਤਾ ਧਰਨਾ ਅਗਲੀ ਖ਼ਬਰ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਸੰਸਥਾ ਦਾ ਵਫ਼ਦ ਏ.ਡੀ.ਸੀ. ਨੂੰ ਮਿਲਿਆ
Ad Position 24