19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਰਾਤ ਸਮੇਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਵਲੋਂ ਵਿਸ਼ੇਸ਼ ਨਾਈਟ ਡੋਮੀਨੇਸ਼ਨ ਮੁਹਿੰਮ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਰਾਤ ਸਮੇਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮਕਸਦ ਨਾਲ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਐਸ. ਐਸ.

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਰਾਤ ਸਮੇਂ ਚੈਕਿੰਗ ਮੁਹਿੰਮ ਦੌਰਾਨ ਅਗਵਾਈ ਕਰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ। ਅਜੀਤ ਤਸਵੀਰ 20-11-2026
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਰਾਤ ਸਮੇਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮਕਸਦ ਨਾਲ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਐਸ.ਐਸ.ਪੀ. ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਵਿਸ਼ੇਸ਼ ਨਾਈਟ ਡੋਮੀਨੇਸ਼ਨ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਜ਼ਿਲ੍ਹੇ ਦੀਆਂ ਚਾਰ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਚ 44 ਪੁਲਿਸ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਮੁਹਿੰਮ ਦੌਰਾਨ ਐਸ.ਐਸ.ਪੀ. ਅਭਿਮੰਨਿਊ ਰਾਣਾ ਖ਼ੁਦ ਰਾਤ ਸਮੇਂ ਵੱਖ-ਵੱਖ ਇਲਾਕਿਆਂ ਵਿਚ ਪਹੁੰਚੇ ਅਤੇ ਪੁਲਿਸ ਨਾਕਾਬੰਦੀ, ਸੁਰੱਖਿਆ ਪ੍ਰਬੰਧਾਂ ਤੇ ਚੈਕਿੰਗ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨਾਕਿਆਂ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਡਿਊਟੀ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਰਾਤ ਸਮੇਂ ਪੂਰੀ ਚੌਕਸੀ ਤੇ ਮੁਸਤੈਦੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ। ਇਸ ਵਿਸ਼ੇਸ਼ ਮੁਹਿੰਮ ਵਿਚ ਇਕ ਐਸ.ਪੀ., 6 ਡੀ.ਐਸ.ਪੀ. ਅਤੇ 460 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ। ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਵੀ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਨਾਕਾਬੰਦੀ ਤੇ ਜਾਂਚ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਗਈ। ਨਾਕਿਆਂ ਦੌਰਾਨ ਵਾਹਨਾਂ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਦਸਤਾਵੇਜ਼ਾਂ ਤੇ ਨੰਬਰ ਪਲੇਟਾਂ ਦੀ ਵੀ ਜਾਂਚ ਕੀਤੀ ਗਈ। ਬਿਨਾਂ ਨੰਬਰ ਪਲੇਟਾਂ, ਮੋਡੀਫਾਈਡ ਸਾਈਲੈਂਸਰਾਂ, ਡਿਮ ਲਾਈਟਾਂ ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਨੇ ਕਿਹਾ ਕਿ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਰੱਖਣ ਲਈ ਪੁਲਿਸ ਵਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਉਹ ਖ਼ੁਦ ਵੀ ਸਮੇਂ-ਸਮੇਂ ’ਤੇ ਰਾਤ ਸਮੇਂ ਵੱਖ-ਵੱਖ ਇਲਾਕਿਆਂ ਵਿਚ ਪਹੁੰਚ ਕੇ ਪੁਲਿਸ ਨਾਕਿਆਂ ਤੇ ਮੁਲਾਜ਼ਮਾਂ ਦੀ ਡਿਊਟੀ ਦਾ ਜਾਇਜ਼ਾ ਲੈਂਦੇ ਹਨ, ਤਾਂ ਜੋ ਪੁਲਿਸ ਦੀ ਮੌਜੂਦਗੀ ਤੇ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਸ਼ੱਕੀ ਵਿਅਕਤੀ ਤੇ ਵਾਹਨ ਦੀ ਬਾਰੀਕੀ ਨਾਲ ਜਾਂਚ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਭੰਗ ਕਰਨ ਜਾਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਛੁੱਟੀ ਕੱਟ ਕੇ ਆਏ ਕੈਦੀ ਪਾਸੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਜੈਤੋ-ਸ੍ਰੀ ਮੁਕਤਸਰ ਸਾਹਿਬ ਰੇਲਵੇ ਰੋਡ ਦਾ ਇਕ ਸਾਲ ਤੋਂ ਨਿਰਮਾਣ ਕਾਰਜ ਲਟਕਿਆ ਇੰਟਰਲਾਕ ਟਾਈਲਾਂ ਟੁੱਟਣ ਲੱਗੀਆਂ
Ad Position 24