19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਪੱਧਰੀ ਟੈਕ ਫੇਅਰ ਕਰਵਾਇਆ ਵਿਦਿਆਰਥੀਆਂ ਨੇ ਤਕਨੀਕੀ ਖੋਜਾਂ ਅਤੇ ਨਵੀਨਤਾਕਾਰੀ ਮਾਡਲਾਂ ਦਾ ਕੀਤਾ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਤਕਨੀਕੀ ਸਿੱਖਿਆ, ਵਿਗਿਆਨਕ ਸੋਚ ਤੇ ਨਵੀਨਤਾਕਾਰੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ (ਟੈਕ ਫੇਅਰ) 2026-27 ਬਾਵਾ ਨਿਹਾਲ ਸਿੰਘ ਬੀ. ਐਡ.

Ad Position 21
No active advertisement
ਅਜੀਤ ਡੈਸਕ 20-11-2026
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਤਕਨੀਕੀ ਸਿੱਖਿਆ, ਵਿਗਿਆਨਕ ਸੋਚ ਤੇ ਨਵੀਨਤਾਕਾਰੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ (ਟੈਕ ਫੇਅਰ) 2026-27 ਬਾਵਾ ਨਿਹਾਲ ਸਿੰਘ ਬੀ.ਐਡ. ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਤਕਨੀਕੀ ਖੋਜਾਂ, ਨਵੀਨਤਮ ਵਿਚਾਰਾਂ ਤੇ ਕਾਰਜਸ਼ੀਲ ਮਾਡਲਾਂ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਮਿਸ਼ਨ ਰਫ਼ਤਾਰ ਦਾ ਮੁੱਖ ਉਦੇਸ਼ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਰਟੀਫ਼ਿਸ਼ੀਅਲ ਇੰਟੈਲੀਜੈਂਸ, ਰੋਬੋਟਿਕਸ ਅਤੇ ਇੰਟਰਨੈੱਟ ਆਫ਼ ਥਿੰਗਜ਼ ਵਰਗੀਆਂ ਉਭਰ ਰਹੀਆਂ ਤਕਨੀਕਾਂ ਨੂੰ ਸਿੱਖਿਆ ਪ੍ਰਣਾਲੀ ਦਾ ਹਿੱਸਾ ਬਣਾਉਣਾ ਹੈ। ਇਸ ਟੈਕ ਫੇਅਰ ਰਾਹੀਂ ਵਿਦਿਆਰਥੀਆਂ ਵਿਚ ਡਿਜੀਟਲ ਸਾਖ਼ਰਤਾ, ਵਿਗਿਆਨਕ ਸੋਚ, ਸਮੱਸਿਆਵਾਂ ਦੇ ਹੱਲ ਲੱਭਣ ਦੀ ਸਮਰੱਥਾ, ਸਿਰਜਣਾਤਮਕਤਾ ਅਤੇ ਤਕਨੀਕੀ ਹੁਨਰਾਂ ਨੂੰ ਵਿਕਸਤ ਕਰਨ ਦਾ ਉਪਰਾਲਾ ਕੀਤਾ ਗਿਆ। ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਰਾਹੀਂ ਰੋਜ਼ਾਨਾ ਜੀਵਨ ਨਾਲ ਜੁੜੀਆਂ ਸਮੱਸਿਆਵਾਂ ਦੇ ਤਕਨੀਕੀ ਹੱਲ ਪੇਸ਼ ਕੀਤੇ ਗਏ। ਮਿਸ਼ਨ ਰਫ਼ਤਾਰ ਦੇ ਜ਼ਿਲ੍ਹਾ ਨੋਡਲ ਅਫ਼ਸਰ ਰੋਹਿਤ ਸੱਚਦੇਵਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਦੀ ਸਮਰੱਥਾ ਵਿਚ ਵਾਧਾ ਕਰਨ ਲਈ ਵੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਏ ਗਏ ਹਨ। ਟੈਕ ਫੇਅਰ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਯਾਦਵਿੰਦਰ ਸਿੰਘ ਮਾਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੁਮਾਰ ਸੋਨੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਡਿਜੀਟਲ ਇਨੋਵੇਸ਼ਨ ਫੇਅਰ ਵਿਦਿਆਰਥੀਆਂ ਨੂੰ ਆਪਣੇ ਵਿਚਾਰਾਂ ਨੂੰ ਕਾਰਜਸ਼ੀਲ ਮਾਡਲਾਂ ਅਤੇ ਅਸਲ ਜੀਵਨ ਦੀਆਂ ਸਮੱਸਿਆਵਾਂ ਦੇ ਤਕਨੀਕੀ ਹੱਲਾਂ ਵਜੋਂ ਪੇਸ਼ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਇਸ ਉਪਰਾਲੇ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਮੁਕਾਬਲਿਆਂ ਦਾ ਮੁਲਾਂਕਣ ਕਰਨ ਲਈ ਪ੍ਰਿੰਸੀਪਲ ਮੈਡਮ ਮਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਟੀਵਾਲਾ, ਡਾ. ਸੁਨੀਲ ਕੁਮਾਰ ਗੁਰੂ ਨਾਨਕ ਕਾਲਜ ਫਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ, ਡਾ. ਤੇਜਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਦਿਉਣ, ਸੁਖਦੀਪ ਸਿੰਘ ਲੈਕਚਰਾਰ ਫਿਜਿਕਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਅਤੇ ਸ਼ਵੇਸ਼ ਨਾਰੰਗ ਕੰਪਿਊਟਰ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਦੂਖੇੜਾ ਨੇ ਜੱਜਾਂ ਦੀ ਭੂਮਿਕਾ ਨਿਭਾਈ। ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਰੋਹਿਤ ਸੱਚਦੇਵਾ ਨੇ ਦੱਸਿਆ ਕਿ ਟੈਕ ਫੇਅਰ ਵਿਚ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਨੇ ਦੂਜਾ ਅਤੇ ਫਰੀਡਮ ਫਾਈਟਰ ਸੋਹਣ ਸਿੰਘ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਰਾਜ ਕੁਮਾਰ ਲੈਕਚਰਾਰ ਅੰਗਰੇਜ਼ੀ ਅਤੇ ਗੁਰਪ੍ਰੀਤ ਕੌਰ ਨੇ ਨਿਭਾਈ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਮਨੋਜ ਕੁਮਾਰ, ਪਵਨ ਕੁਮਾਰ, ਸੰਦੀਪ ਕੁਮਾਰ, ਰਮਨਦੀਪ ਸਿੰਘ, ਜਸਪਾਲ, ਪ੍ਰਭੂਸ਼ਣ, ਰਜਨੀ, ਰਜਨੀ ਛਾਬੜਾ, ਜੋਤੀ ਅਤੇ ਪ੍ਰਦੀਪ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬ੍ਰਿਜਿੰਦਰਾ ਕਾਲਜ ਦੇ ਵਿਦਿਆਰਥੀ ਮਾਧਵ ਅਰੋੜਾ ਨੇ ਅੰਤਰ ਯੂਨੀਵਰਸਿਟੀ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਣਗੇ ਧਾਰਮਿਕ ਸਮਾਗਮ
Ad Position 24