ਬਜ਼ੁਰਗਾਂ ਲਈ ਬਿਲਕੁਲ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ ਦਾ ਵਿਸ਼ੇਸ਼ ਕੈਂਪ 27 ਨੂੰ
ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਪੰਜਾਬ ਦੇ ਟਰੇਡ ਵਿੰਗ ਦੇ ਸਟੇਟ ਵਾਈਸ ਪ੍ਰਧਾਨ ਤੇ ਸਮਾਜ ਸੇਵੀ ਅਰਸ਼ ਸੱਚਰ ਨੇ ਦੱਸਿਆ ਕਿ ਐਲਿਮਕੋ ਦੇ ਸਹਿਯੋਗ ਨਾਲ 27 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਰੈੱਡ ਕਰਾਸ ਭਵਨ, ਸਾਦਿਕ ਚੌਂਕ, ਫ਼ਰੀਦਕੋਟ ਵਿਖੇ ਸੀਨੀਅਰ ਸਿਟੀਜ਼ਨਾਂ ਲਈ ਬਿਲਕੁਲ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ ਦਾ ਵਿਸ਼ੇਸ਼ ਸੇਵਾ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕੈਂਪ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਲੋੜਵੰਦ ਬਜ਼ੁਰਗਾਂ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਫ਼ੀਸ ਜਾਂ ਪੈਸਾ ਨਹੀਂ ਲਿਆ ਜਾਵੇਗਾ।
ਅਜੀਤ ਡੈਸਕ
20-11-2026