ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ
ਕੋਟਕਪੂਰਾ, 19 ਨਵੰਬਰ (ਮੋਹਰ ਸਿੰਘ ਗਿੱਲ)-ਪਰਾਲੀ ਦੇ ਡੰਪ ਨੂੰ ਅਚਾਨਕ ਅੱਗ ਲੱਗਣ ਕਾਰਨ ਭਾਰੀ ਮਾਤਰਾ ’ਚ ਪਰਾਲੀ ਸੜ ਕੇ ਸਵਾਹ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਦੁਆਰੇਆਣਾ ਰੋਡ ’ਤੇ ਸਥਿਤ ਕੋਠੇ ਧਾਲੀਵਾਲ ਦੇ ਵਸਨੀਕ ਹਰਬੰਸ ਸਿੰਘ ਸਪੁੱਤਰ ਮਹਿੰਦਰ ਸਿੰਘ ਵਲੋਂ ਪਿੰਡ ਦੁਆਰੇਆਣਾ ਦੇ ਫ਼ਿੱਡੇ ਰੋਡ ’ਤੇ ਜ਼ਮੀਨ ਠੇਕੇ ’ਤੇ ਲੈ ਕੇ ਪਰਾਲੀ ਦਾ ਡੰਪ ਬਣਾਇਆ ਗਿਆ ਸੀ।
ਕੋਟਕਪੂਰਾ, 19 ਨਵੰਬਰ (ਮੋਹਰ ਸਿੰਘ ਗਿੱਲ)-ਪਰਾਲੀ ਦੇ ਡੰਪ ਨੂੰ ਅਚਾਨਕ ਅੱਗ ਲੱਗਣ ਕਾਰਨ ਭਾਰੀ ਮਾਤਰਾ ’ਚ ਪਰਾਲੀ ਸੜ ਕੇ ਸਵਾਹ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਦੁਆਰੇਆਣਾ ਰੋਡ ’ਤੇ ਸਥਿਤ ਕੋਠੇ ਧਾਲੀਵਾਲ ਦੇ ਵਸਨੀਕ ਹਰਬੰਸ ਸਿੰਘ ਸਪੁੱਤਰ ਮਹਿੰਦਰ ਸਿੰਘ ਵਲੋਂ ਪਿੰਡ ਦੁਆਰੇਆਣਾ ਦੇ ਫ਼ਿੱਡੇ ਰੋਡ ’ਤੇ ਜ਼ਮੀਨ ਠੇਕੇ ’ਤੇ ਲੈ ਕੇ ਪਰਾਲੀ ਦਾ ਡੰਪ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਡੰਪ ’ਚ 9 ਹਜ਼ਾਰ ਕੁਇੰਟਲ ਦੇ ਕਰੀਬ ਮਾਲ ਪਿਆ ਸੀ ਕਿ ਲੰਘੀ ਰਾਤ 10:15 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ -ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਕੋਟਕਪੂਰਾ, ਫ਼ਰੀਦਕੋਟ ਅਤੇ ਮੁਕਤਸਰ ਦੀਆਂ ਫ਼ਾਇਰ ਬ੍ਰਿਗੇਡਾਂ ਨੇ ਆ ਕੇ ਭਾਰੀ ਜੱਦੋਂ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ, ਪ੍ਰੰਤੂ ਜਦੋਂ ਤੱਕ ਅੱਗ ’ਤੇ ਕਾਬੂ ਪਾਇਆ ਗਿਆ, ਉੱਥੇ ਪਿਆ ਸਾਰੇ ਦਾ ਸਾਰਾ ਮਾਲ ਸੜ ਕੇ ਸਵਾਹ ਹੋ ਗਿਆ। ਇਹ ਵੀ ਪਤਾ ਲੱਗਿਆ ਹੈ ਕਿ ਅੱਗ ਦੇ ਭਾਂਬੜ ਤਾਂ ਭਾਵੇਂ ਖਤਮ ਹੋ ਚੁੱਕੇ ਸਨ ਪ੍ਰੰਤੂ ਅੱਜ ਦੁਪਹਿਰ ਬਾਅਦ ਤੱਕ ਵੀ ਉੱਥੋਂ ਧੁੰਆ ਨਿਕਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅਚਾਨਕ ਵਾਪਰੀ ਅੱਗ ਲੱਗਣ ਦੀ ਇਸ ਘਟਨਾ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਉਨ੍ਹਾਂ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਭਾਈ ਕੀਤੀ ਜਾਵੇ।