19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀ ਨੇ ਸਟੇਟ ਖੇਡਾਂ ’ਚ ਸੋਨੇ ਦਾ ਤਗਮਾ ਜਿੱਤਿਆ

ਪੰਜਗਰਾਈਂ ਕਲਾਂ, 19 ਨਵੰਬਰ (ਸੁਖਮੰਦਰ ਸਿੰਘ ਬਰਾੜ)- ਸਿੱਖਿਆ ਵਿਭਾਗ ਵਲੋਂ ਖੰਨਾ ਵਿਖੇ ਕਰਵਾਏ ਗਏ 70ਵੇਂ ਰਾਜ ਪੱਧਰੀ ਪਾਵਰ ਲਿਫ਼ਟਿੰਗ (ਅੰਡਰ-17) ਮੁਕਾਬਲਿਆਂ ’ਚ ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਗਿੱਲ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ। ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਤੇ ਪ੍ਰਿੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਗਿੱਲ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਨਾਲ਼ ਪਹਿਲਾ ਸਥਾਨ ਹਾਸਿਲ ਕਰਕੇ ਰਾਜ ਪੱਧਰੀ ਮੁਕਾਬਲੇ ’ਚ ਥਾਂ ਬਣਾਈ ਸੀ।

Ad Position 21
No active advertisement
ਅਜੀਤ ਡੈਸਕ 20-11-2026
ਪੰਜਗਰਾਈਂ ਕਲਾਂ, 19 ਨਵੰਬਰ (ਸੁਖਮੰਦਰ ਸਿੰਘ ਬਰਾੜ)- ਸਿੱਖਿਆ ਵਿਭਾਗ ਵਲੋਂ ਖੰਨਾ ਵਿਖੇ ਕਰਵਾਏ ਗਏ 70ਵੇਂ ਰਾਜ ਪੱਧਰੀ ਪਾਵਰ ਲਿਫ਼ਟਿੰਗ (ਅੰਡਰ-17) ਮੁਕਾਬਲਿਆਂ ’ਚ ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਗਿੱਲ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ। ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਤੇ ਪ੍ਰਿੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਗਿੱਲ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਨਾਲ਼ ਪਹਿਲਾ ਸਥਾਨ ਹਾਸਿਲ ਕਰਕੇ ਰਾਜ ਪੱਧਰੀ ਮੁਕਾਬਲੇ ’ਚ ਥਾਂ ਬਣਾਈ ਸੀ। ਆਪਣੀ ਮਿਹਨਤ ਦੇ ਬਲਬੂਤੇ ’ਤੇ ਰਾਜ ਪੱਧਰੀ ਮੁਕਾਬਲਿਆਂ ’ਚ ਆਪਣੀ ਬੜ੍ਹਤ ਬਰਕਰਾਰ ਰੱਖਦਿਆਂ ਅਕਾਸ਼ਦੀਪ ਸਿੰਘ ਗਿੱਲ ਨੇ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਪ੍ਰਾਪਤ ਕਰਦਿਆਂ ਸਕੂਲ ਦਾ ਨਾਂਅ ਸੂਬੇ ਭਰ ’ਚ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੀ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਡੀ.ਪੀ.ਈ. ਅਧਿਆਪਕਾਂ ਭੁਪਿੰਦਰਪਾਲ ਕੌਰ ਅਤੇ ਹਰਵਿੰਦਰਪਾਲ ਸਿੰਘ ਦੇ ਸਿਰ ਜਾਂਦਾ ਹੈ। ਅਕਾਸ਼ਦੀਪ ਸਿੰਘ ਗਿੱਲ ਦੀ ਇਸ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਰਿਸ਼ੀ ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਵਿਜੇ ਕੁਮਾਰ ਸ਼ਰਮਾ ਅਤੇ ਡਾਇਰੈਕਟਰ ਵਿਜੇ ਕੁਮਾਰੀ ਭਾਰਦਵਾਜ ਨੇ ਵਿਦਿਆਰਥੀ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਟਰ ਜਸਪਿੰਦਰ ਕੌਰ, ਤੇਜਿੰਦਰ ਸ਼ਰਮਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਘੁੱਦੂਵਾਲਾ ਤੋਂ ਸੰਪਰਕ ਸੜਕਾਂ ਦਾ ਵਿਸਥਾਰ ਕਰਨ ਲਈ ਵਿਧਾਇਕ ਸੇਖੋਂ ਨੇ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਕਿਸਾਨੀ ਦੀ ਭਲਾਈ ਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣਾ ਮੇਰੀ ਪਹਿਲੀ ਤਰਜੀਹ-ਗੁਰਮੀਤ ਸਿੰਘ ਖੁੱਡੀਆਂ
Ad Position 24