19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਪੰਜਗਰਾਈਂ ਕਲਾਂ, 19 ਨਵੰਬਰ (ਸੁਖਮੰਦਰ ਸਿੰਘ ਬਰਾੜ)- ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਢਿੱਲਵਾਂ ਕਲਾਂ ਤੋਂ 05. 97 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 20-11-2026
ਪੰਜਗਰਾਈਂ ਕਲਾਂ, 19 ਨਵੰਬਰ (ਸੁਖਮੰਦਰ ਸਿੰਘ ਬਰਾੜ)- ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਢਿੱਲਵਾਂ ਕਲਾਂ ਤੋਂ 05.97 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਹੌਲਦਾਰ ਗੁਰਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਜਾਂਚ ਸਬੰਧੀ ਗਸ਼ਤ ’ਤੇ ਢਿੱਲਵਾਂ ਕਲਾਂ ਤੋਂ ਲਿੰਕ ਰੋਡ ਰਾਸ਼ਟਰੀ ਮਾਰਗ ਨੰ : 54 ਵੱਲ ਨੂੰ ਜਾ ਰਹੇ ਸੀ ਤਾਂ ਅੱਗਿਓਂ ਸੜਕੀ ਦੇ ਸੱਜੇ ਪਾਸਿਓਂ ਇਕ ਮੋਨਾ ਨੌਜਵਾਨ ਥੋੜਾ ਲੰਗੜਾ ਕੇ ਤੁਰਦਾ ਆ ਰਿਹਾ ਸੀ ਜਿਸਨੇ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਖੇਤਾਂ ਵੱਲ ਭੱਜਣ ਕੋਸ਼ਿਸ਼ ਕੀਤੀ ਪਰ ਹੌਲਦਾਰ ਗੁਰਪ੍ਰੀਤ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਸਹਾਇਤਾ ਨਾਲ਼ ਕਾਬੂ ਕਰਕੇ ਉਸਦਾ ਨਾਂਅ ਪਤਾ ਪੁੱਛਿਆ। ਉਸਨੇ ਆਪਣਾ ਨਾਂਅ ਖੁਸ਼ਕਰਨ ਸਿੰਘ ਖ਼ੁਸ਼ ਪੁੱਤਰ ਨਛੱਤਰ ਸਿੰਘ ਦੱਸਿਆ। ਉਕਤ ਦੀ ਤਲਾਸ਼ੀ ਲੈਣ ’ਤੇ ਉਸ ਕੋਲ਼ੋਂ 05.97 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਸੇਵਾ ਸੰਮਤੀ ਵਲੋਂ ਹੋਣਹਾਰ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਭੇਟ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਟੈੱਕ-ਫ਼ੇਅਰ ਮੁਕਾਬਲੇ ’ਚ ਬਰਗਾੜੀ ਸਕੂਲ ਦਾ ਵਿਦਿਆਰਥੀ ਅੱਵਲ
Ad Position 24