19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ੍ਰੀ ਰਾਮ ਸੇਵਾ ਸੰਮਤੀ ਵਲੋਂ ਹੋਣਹਾਰ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਭੇਟ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਮ ਸੇਵਾ ਸੰਮਤੀ ਵਲੋਂ ਅੰਤਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਹਾਕੀ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਹੋਣਹਾਰ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਖੇਡ ਕਿੱਟਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸੰਮਤੀ ਦੇ ਮੈਂਬਰਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Ad Position 21
No active advertisement
ਅਜੀਤ ਡੈਸਕ 20-11-2026
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਮ ਸੇਵਾ ਸੰਮਤੀ ਵਲੋਂ ਅੰਤਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਹਾਕੀ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਹੋਣਹਾਰ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਖੇਡ ਕਿੱਟਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸੰਮਤੀ ਦੇ ਮੈਂਬਰਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ ਡਾ. ਸਤੀਸ਼ ਗਿਲਹੋਤਰਾ ਨੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬੱਚੇ ਆਪਣੀ ਸਖ਼ਤ ਮਿਹਨਤ, ਲਗਨ ਤੇ ਅਨੁਸ਼ਾਸਨ ਸਦਕਾ ਪੰਜਾਬ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕਰ ਰਹੇ ਹਨ। ਇਸ ਮੌਕੇ ਖਿਡਾਰੀਆਂ ਦੇ ਕੋਚ ਤੇ ਸਲਾਹਕਾਰ ਬਿਕਰਮਜੀਤ ਸਿੰਘ ਦੀ ਮਿਹਨਤ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ। ਦੱਸਿਆ ਗਿਆ ਕਿ ਉਨ੍ਹਾਂ ਵਲੋਂ ਸਰਕਾਰੀ ਕਾਲਜ ਵਿਖੇ ਹਾਕੀ ਦਾ ਮੈਦਾਨ ਤਿਆਰ ਕਰਵਾਉਣ ਦੇ ਨਾਲ-ਨਾਲ ਬੱਚਿਆਂ ਨੂੰ ਨਿਯਮਤ ਤੌਰ ’ਤੇ ਹਾਕੀ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੀ ਅਗਵਾਈ ਹੇਠ ਖਿਡਾਰੀ ਲਗਾਤਾਰ ਆਪਣੀ ਖੇਡ ਵਿਚ ਸੁਧਾਰ ਕਰ ਰਹੇ ਹਨ ਅਤੇ ਪਿਛਲੇ ਸਾਲ ਵੀ ਇਨ੍ਹਾਂ ਖਿਡਾਰੀਆਂ ਨੇ ਪੰਜਾਬ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕੀਤਾ ਸੀ। ਡਾ. ਸਤੀਸ਼ ਗਿਲਹੋਤਰਾ ਅਤੇ ਸ੍ਰੀ ਰਾਮ ਸੇਵਾ ਸੰਮਤੀ ਵਲੋਂ ਵੀ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਜਦੋਂ ਵੀ ਖਿਡਾਰੀਆਂ ਨੂੰ ਖੇਡਾਂ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਪਵੇਗੀ ਤਾਂ ਸੰਮਤੀ ਤੇ ਉਹ ਨਿੱਜੀ ਤੌਰ ’ਤੇ ਵੀ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਯਤਨ ਕਰਨਗੇ। ਇਸ ਮੌਕੇ ਸੰਜੀਵ ਬੌਬੀ ਗਾਵੜੀ, ਸੰਜੀਵ ਖੇੜਾ, ਰਜੇਸ਼ ਕੁੱਕੂ, ਅਸ਼ਵਨੀ ਆਰੀਆ ਸਮੇਤ ਹੋਰ ਪਤਵੰਤੇ ਅਤੇ ਸੰਮਤੀ ਦੇ ਮੈਂਬਰ ਹਾਜ਼ਰ ਸਨ। ਪ੍ਰੋਗਰਾਮ ਦੌਰਾਨ ਰਮਨ ਗਿਰਧਰ ਤੇ ਰਾਹੁਲ ਚੁੱਘ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਵਲੋਂ ਅੱਖਾਂ ਦਾ ਵਿਸ਼ਾਲ ਮੁਫ਼ਤ ਆਪ੍ਰੇਸ਼ਨ ਲੈਂਜ਼ ਕੈਂਪ 22 ਨੂੰ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24