19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਲਾਇਨਜ਼ ਕਲੱਬ ਵਲੋਂ ਅੱਖਾਂ ਦਾ ਵਿਸ਼ਾਲ ਮੁਫ਼ਤ ਆਪ੍ਰੇਸ਼ਨ ਲੈਂਜ਼ ਕੈਂਪ 22 ਨੂੰ

ਬਾਜਾਖਾਨਾ , 19 ਨਵੰਬਰ ( ਜੀਵਨ ਗਰਗ )- ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਹਰ ਸਾਲ ਦੀ ਤਰ੍ਹਾਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 22 ਨਵੰਬਰ ਦਿਨ ਐਤਵਾਰ ਨੂੰ ਸਿਵਲ ਹਸਪਤਾਲ ਬਾਜਾਖਾਨਾ ਵਿਖੇ ਸਵੇਰੇ 9 ਵਜੇ ਤੋਂ ਲਗਾਇਆ ਜਾ ਰਿਹਾ ਹੈ । ਕੈਂਪ ਦੇ ਮੁੱਖ ਮਹਿਮਾਨ ਸੇਲਜ਼ ਲਿਮ .

Ad Position 21
No active advertisement
ਕੋ-ਚੇਅਰਮੈਨ ਭਗਤ ਸਿੰਘ ਚਹਿਲ। 20-11-2026
ਬਾਜਾਖਾਨਾ , 19 ਨਵੰਬਰ ( ਜੀਵਨ ਗਰਗ )- ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਹਰ ਸਾਲ ਦੀ ਤਰ੍ਹਾਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 22 ਨਵੰਬਰ ਦਿਨ ਐਤਵਾਰ ਨੂੰ ਸਿਵਲ ਹਸਪਤਾਲ ਬਾਜਾਖਾਨਾ ਵਿਖੇ ਸਵੇਰੇ 9 ਵਜੇ ਤੋਂ ਲਗਾਇਆ ਜਾ ਰਿਹਾ ਹੈ । ਕੈਂਪ ਦੇ ਮੁੱਖ ਮਹਿਮਾਨ ਸੇਲਜ਼ ਲਿਮ . ਸੇਢਾ ਸਿੰਘ ਵਾਲਾ ਅਤੇ ਵਿਸ਼ੇਸ ਮਹਿਮਾਨ ਮਨਪ੍ਰੀਤ ਸਿੰਘ ਨਿਰਵਾਣ ਹੋਣਗੇ । ਕੈਂਪ ਦੇ ਕੋ - ਚੇਅਰਮੈਨ ਤੇ ਖਜ਼ਾਨਚੀ ਭਗਤ ਸਿੰਘ ਚਹਿਲ ਨੇ ਦੱਸਿਆ ਕਿ ਇਸ ਕੈਂਪ ’ ਚ ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਦੇ ਮਾਹਿਰ ਡਾ . ਆਕਿ੍ਰਤੀ ਸਿੰਗਲਾ ਦੀ ਟੀਮ ਵਲੋਂ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦ ਵਿਅਕਤੀਆਂ ਦੇ ਅੱਖਾਂ ਦੇ ਲੈਂਜ਼ ਪਾਉਣ ਲਈ ਚੋਣ ਕੀਤੀ ਜਾਵੇਗੀ । ਇਨ੍ਹਾਂ ਵਿਅਕਤੀਆਂ ਦੇ ਆਪ੍ਰੇਸ਼ਨ ਕਰਕੇ ਲੈਂਜ਼ ਆਈ . ਕੇਅਰ ਸੈਂਟਰ ਜੈਤੋ ਵਿਖੇ ਪਾਏ ਜਾਣਗੇ । ਭਗਤ ਸਿੰਘ ਚਹਿਲ ਨੇ ਦੱਸਿਆ ਕਿ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਅਤੇ ਆਪ੍ਰੇਸ਼ਨ ਤੋਂ ਬਾਅਦ ਘਰ ਛੱਡਣ ਦੀ ਜ਼ਿੰਮੇਵਾਰੀ ਲਾਇਨਜ਼ ਕਲੱਬ ਬਾਜਾਖਾਨਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਹੋਵੇਗੀ । ਲੋੜਵੰਦ ਵਿਅਕਤੀ ਕੇਸੀ ਇਸ਼ਨਾਨ ਕਰਕੇ , ਸਾਫ਼ ਸੁਥਰੇ ਕੱਪੜੇ ਪਹਿਨ ਕਿ ਅਤੇ ਆਪਣਾ ਅਧਾਰ ਕਾਰਡ ਨਾਲ ਲੈ ਕੇ ਆਉਣ , ਮਰੀਜ਼ ਦੇ ਨਾਲ ਸਿਰਫ ਇਕ ਹੀ ਵਿਅਕਤੀ ਦੇ ਜਾਣ ਦੀ ਆਗਿਆ ਹੋਵੇਗੀ । ਮਰੀਜ਼ਾਂ ਦੇ ਚਾਹ ਅਤੇ ਲੰਗਰ ਦਾ ਸਾਰਾ ਪ੍ਰਬੰਧ ਕਲੱਬ ਵਲੋਂ ਕੀਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਾਲ ਮੀਟਿੰਗ ਅਗਲੀ ਖ਼ਬਰ ਸ੍ਰੀ ਰਾਮ ਸੇਵਾ ਸੰਮਤੀ ਵਲੋਂ ਹੋਣਹਾਰ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਭੇਟ
Ad Position 24