‘ਹੁਣ ਨਹੀਂ ਤਾਂ ਕਦੇ ਨਹੀਂ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਸਕੂਲ ਦਾ ਬਲੂਮਿੰਗਡੇਲ ਸਕੂਲ ਵਿਖੇ ਵਿਦਿਆਰਥੀਆਂ ਵਿਚ ਸਮੇਂ ਦੀ ਮਹੱਤਤਾ, ਦ੍ਰਿੜ੍ਹ ਇਰਾਦੇ ਅਤੇ ਜੀਵਨ ਵਿਚ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਨਿਰੰਤਰ ਯਤਨਸ਼ੀਲ ਰਹਿਣ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ‘ਹੁਣ ਨਹੀਂ ਤਾਂ ਕਦੇ ਨਹੀਂ’ ਵਿਸ਼ੇ ’ਤੇ ਪ੍ਰਿੰਸੀਪਲ ਹਰਜਿੰਦਰ ਸਿੰਘ ਟੁਰਨਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।
ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਸਕੂਲ ਦਾ ਬਲੂਮਿੰਗਡੇਲ ਸਕੂਲ ਵਿਖੇ ਵਿਦਿਆਰਥੀਆਂ ਵਿਚ ਸਮੇਂ ਦੀ ਮਹੱਤਤਾ, ਦ੍ਰਿੜ੍ਹ ਇਰਾਦੇ ਅਤੇ ਜੀਵਨ ਵਿਚ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਨਿਰੰਤਰ ਯਤਨਸ਼ੀਲ ਰਹਿਣ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ‘ਹੁਣ ਨਹੀਂ ਤਾਂ ਕਦੇ ਨਹੀਂ’ ਵਿਸ਼ੇ ’ਤੇ ਪ੍ਰਿੰਸੀਪਲ ਹਰਜਿੰਦਰ ਸਿੰਘ ਟੁਰਨਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਪ੍ਰੋਗਰਾਮ ਦੌਰਾਨ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿਚ ਕਵਿਤਾਵਾਂ, ਭਾਸ਼ਣ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਸ਼ਾਨਦਾਰ ਕੋਰੀਓਗ੍ਰਾਫ਼ੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਇਹ ਸੰਦੇਸ਼ ਦਿੱਤਾ ਕਿ ਜੀਵਨ ਵਿਚ ਸਫ਼ਲਤਾ ਹਾਸਿਲ ਕਰਨ ਲਈ ਸਹੀ ਸਮੇਂ ’ਤੇ ਕਦਮ ਚੁੱਕਣਾ, ਮਿਹਨਤ ਕਰਨਾ ਅਤੇ ਆਪਣੇ ਸੁਪਨਿਆਂ ਪ੍ਰਤੀ ਸਮਰਪਿਤ ਰਹਿਣਾ ਬਹੁਤ ਜ਼ਰੂਰੀ ਹੈ। ਸਕੂਲ ਦੇ ਪ੍ਰਿੰਸੀਪਲ ਹਰਜਿੰਦਰ ਸਿੰਘ ਟੁਰਨਾ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ।