ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਰੀਦਕੋਟ , 20 ਨਵੰਬਰ ( ਸਰਬਜੀਤ ਸਿੰਘ )- ਪੁਲਿਸ ਵਲੋਂ ਪਿੰਡ ਸਾਦਿਕ ਤੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।
ਫ਼ਰੀਦਕੋਟ , 20 ਨਵੰਬਰ ( ਸਰਬਜੀਤ ਸਿੰਘ )- ਪੁਲਿਸ ਵਲੋਂ ਪਿੰਡ ਸਾਦਿਕ ਤੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਦੀਪ ਸਿੰਘ ਵਾਲਾ ਰੋਡ , ਸਾਦਿਕ ਮੌਜੂਦ ਸਨ ਤਾਂ ਸੜਕ ਕਿਨਾਰੇ ਖੜ੍ਹੇ ਪਰਮਜੀਤ ਸਿੰਘ ਪੰਮਾ ਪੁੱਤਰ ਨੈਬ ਸਿੰਘ ਵਾਸੀ ਸਾਦਿਕ ਨੂੰ ਸ਼ੱਕ ਦੇ ਆਧਾਰ ’ ਤੇ ਕਾਬੂ ਕਰ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ , ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਐਨ . ਡੀ . ਪੀ . ਐਸ . ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।