ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਟੈਕ ਫੇਅਰ ਸਫ਼ਲਤਾ ਪੂਰਵਕ ਸੰਪੰਨ
ਫ਼ਰੀਦਕੋਟ, 20 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਤਕਨੀਕੀ ਸਿੱਖਿਆ, ਨਵੀਨਤਾ ਅਤੇ ਵਿਹਾਰਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਰਫ਼ਤਾਰ ਪ੍ਰੋਜੈਕਟ ਅਧੀਨ ਜ਼ਿਲ੍ਹਾ ਫ਼ਰੀਦਕੋਟ ਦਾ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026-27 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਫੀਤਾ ਕੱਟ ਕੇ ਟੈਕ ਫੇਅਰ ਦਾ ਉਦਘਾਟਨ ਕੀਤਾ ਅਤੇ ਸਾਰੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਦੀ ਭਰਪੂਰ ਸ਼ਲਾਘਾ ਕੀਤੀ।
ਫ਼ਰੀਦਕੋਟ, 20 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਤਕਨੀਕੀ ਸਿੱਖਿਆ, ਨਵੀਨਤਾ ਅਤੇ ਵਿਹਾਰਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਰਫ਼ਤਾਰ ਪ੍ਰੋਜੈਕਟ ਅਧੀਨ ਜ਼ਿਲ੍ਹਾ ਫ਼ਰੀਦਕੋਟ ਦਾ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026-27 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਫੀਤਾ ਕੱਟ ਕੇ ਟੈਕ ਫੇਅਰ ਦਾ ਉਦਘਾਟਨ ਕੀਤਾ ਅਤੇ ਸਾਰੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਇਕੱਲੇ ਇਕੱਲੇ ਪ੍ਰੋਜੈਕਟ ਨੂੰ ਬਹੁਤ ਹੀ ਧਿਆਨ ਨਾਲ ਦੇਖਿਆ ਅਤੇ ਸਮਝਿਆ ਅਤੇ ਨਾਲ ਹੀ ਸਾਰੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ। ਰਾਹੁਲ ਚਾਬਾ ਨੇ ਕਿਹਾ ਕਿ ਏ.ਆਈ ਦੇ ਖੇਤਰ ਵਿਚ ਭਾਰਤ ਨੂੰ ਅੱਗੇ ਲੈ ਕੇ ਆਉਣ ਲਈ ਇਸ ਤਰ੍ਹਾਂ ਦੇ ਟੈਕ ਫੇਅਰ ਬਹੁਤ ਹੀ ਮਹੱਤਵਪੂਰਨ ਰੋਲ ਅਦਾ ਕਰਨਗੇ ਕਿਉਂਕਿ ਸਾਡੇ ਦੇਸ਼ ਦਾ ਭਵਿੱਖ ਇਹ ਵਿਦਿਆਰਥੀ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੰਪਿਊਟਰ ਅਧਿਆਪਕਾਂ ਵਲੋਂ ਬੱਚਿਆਂ ਨੂੰ ਕਰਵਾਈਆਂ ਜਾ ਰਹੀਆਂ ਤਿਆਰੀਆਂ ਬਹੁਤ ਹੀ ਸ਼ਲਾਘਾਯੋਗ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਰੀਦਕੋਟ ਅੰਜਨਾ ਕੌਸ਼ਲ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵੀ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹੌਂਸਲਾ ਅਫ਼ਜਾਈ ਕੀਤੀ। ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ ’ਚ ਕੁੱਲ 16 ਸਕੂਲਾਂ ਦੇ ਵਿਦਿਆਰਥੀਆਂ ਨੇ 40 ਮਾਡਲ ਤਿਆਰ ਕੀਤੇ। ਇ੍ਹਨਾਂ ਮੁਕਾਬਲਿਆਂ ਵਿਚ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਨੇ ਪਹਿਲਾ ਸਥਾਨ, ਫਰੀਡਮ ਫਾਈਟਰ ਮਾਸਟਰ ਕਰਤਾ ਰਾਮ ਸੇਵਕ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਜੈਤੋ ਨੇ ਦੂਸਰਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਿੱਖਿਆ ਵਿਭਾਗ ਵਲੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ 3100 ਰੁਪਏ, ਦੂਸਰੇ ਸਥਾਨ ’ਤੇ ਆਉਣ ਵਾਲਿਆਂ ਨੂੰ 2100 ਰੁਪਏ, ਤੀਸਰੇ ਸਥਾਨ ’ਤੇ ਆਉਣ ਵਾਲਿਆਂ ਨੂੰ 1100 ਰੁਪਏ, ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ, ਕੁਲਦੀਪ ਸਿੰਘ, ਪ੍ਰਿੰਸੀਪਲ ਪੰਨਾ ਲਾਲ, ਪ੍ਰਿੰਸੀਪਲ ਕੁਲਵਿੰਦਰ ਕੌਰ, ਪ੍ਰਿੰ. ਰਾਜਵਿੰਦਰ ਕੌਰ, ਪ੍ਰਿੰ. ਦੀਪਕ ਸਿੰਘ, ਪ੍ਰਿੰ. ਪ੍ਰਭਜੋਤ ਸਿੰਘ ਜੋਤੀ, ਗੁਰਨਾਮ ਸਿੰਘ ਵਿਰਕ, ਕਪਿਲ ਗੋਇਲ, ਜਸਬੀਰ ਸਿੰਘ ਜੱਸੀ, ਕਰਮਜੀਤ ਸਿੰਘ, ਪਰਵੀਨ ਰਾਣੀ, ਦਲਵਿੰਦਰ ਸਿੰਘ, ਗੁਰਤੇਜ ਸਿੰਘ, ਜਸਵਿੰਦਰ ਸਿੰਘ ਸਿੱਧੂ, ਰਾਜਵਿੰਦਰ ਸਿੰਘ, ਪ੍ਰਮੋਦ ਧੀਰ, ਗੁਰਪ੍ਰੀਤ ਸਿੰਘ ਰੂਪਰਾ, ਪੂਜਾ ਮੌਂਗਾ, ਦੀਪਤੀ ਗਰਗ, ਯਾਦਵਿੰਦਰ ਸਿੰਘ ਅਤੇ ਕਰਮਜੀਤ ਸਿੰਘ ਸਰਾਂ ਹਾਜ਼ਰ ਸਨ।