20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੁਲਿਸ ਨੇ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ-ਗਰੋਹ ਦੇ 4 ਮੈਂਬਰ ਅਸਲੇ ਸਮੇਤ ਕਾਬੂ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਪੁਲਿਸ ਵਲੋਂ ਇਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਸੀ. ਆਈ.

Ad Position 21
No active advertisement
ਅਜੀਤ ਡੈਸਕ 21-11-2026
ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਪੁਲਿਸ ਵਲੋਂ ਇਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਸੀ.ਆਈ.ਏ ਸਟਾਫ਼ ਫ਼ਰੀਦਕੋਟ ਨੇ ਇਕ ਅਹਿਮ ਆਪ੍ਰੇਸ਼ਨ ਦੌਰਾਨ ਵਿਦੇਸ਼-ਅਧਾਰਤ ਅਪਰਾਧੀ ਨਾਲ ਜੁੜੇ ਚਾਰ ਸਾਥੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 02 ਪਿਸਤੌਲ (ਇਕ .30 ਬੋਰ ਜਗਾਨਾ ਪਿਸਤੌਲ ਅਤੇ ਇਕ 09 ਐਮ.ਐਮ ਗਲੌਕ) ਸਮੇਤ 04 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅਵਤਾਰ ਸਿੰਘ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਸਾਂਝੀ ਕੀਤੀ। ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਅਕਾਸ਼ਦੀਪ ਸਿੰਘ ਉਰਫ਼ ਅਕਾਸ਼, ਲਵਪ੍ਰੀਤ ਸਿੰਘ ਉਰਫ ਗੱਬਰ, ਜਸਕਰਨ ਸਿੰਘ ਉਰਫ ਕਾਕੂ ਅਤੇ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ, ਜੋ ਕਿ ਇਹ ਸਾਰੇ ਦੋਸ਼ੀ ਕੋਟਕਪੂਰਾ ਦੇ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵਲੋਂ ਦੋਸ਼ੀਆਂ ਪਾਸੋਂ 01 ਜੁਗਾਨਾ ਪਿਸਟਲ 30 ਬੋਰ ਸਮੇਤ 02 ਰੌਂਦ ਅਤੇ 01 ਗਲੌਕ ਪਿਸਟਲ 09 ਐਮ.ਐਮ ਸਮੇਤ 02 ਰੌਂਦ ਬਰਾਮਦ ਕੀਤੇ ਗਏ ਹਨ। ਕਾਰਵਾਈ ਦੇ ਵੇਰਵਿਆਂ ਮੁਤਾਬਿਕ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਤਲਾਸ਼ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਮੁਕਤਸਰ ਰੋਡ ਪਰ ਸਾਦਿਕ ਚੌਂਕ ਤੋਂ ਕਰੀਬ 100 ਮੀਟਰ ਮੁਕਤਸਰ ਵਾਲੇ ਪਾਸੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਅਕਾਸ਼ਦੀਪ ਸਿੰਘ ਉਰਫ਼ ਅਕਾਸ਼, ਲਵਪ੍ਰੀਤ ਸਿੰਘ ਉਰਫ਼ ਗੱਬਰ, ਜਸਕਰਨ ਸਿੰਘ ਉਰਫ਼ ਕਾਕੂ ਅਤੇ ਗਗਨਦੀਪ ਸਿੰਘ ਉਰਫ਼ ਗਗਨ ਇਕ ਨਾ-ਮਾਲੂਮ ਵਿਅਕਤੀ। ਜੋ ਪੰਜੇ ਵਿਅਕਤੀ ਜੁਰਮ ਕਰਨ ਦੇ ਆਦੀ ਹਨ, ਜੋ ਦੇਰ ਰਾਤ ਰਾਹਗੀਰਾਂ ਪਾਸੋਂ ਲੁੱਟ ਖੋਹ ਕਰਦੇ ਹਨ ਅਤੇ ਹੋਰ ਅਪਰਾਧਿਕ ਵਾਰਦਾਤਾ ਵੀ ਕਰ ਸਕਦੇ ਹਨ। ਜੋ ਕਿ ਇਹ ਸਾਰੇ ਹੁਣ ਵੀ ਲੁੱਟ ਖੋਹ ਕਰਨ ਲਈ ਮਾਰੂ ਹਥਿਆਰਾਂ ਅਤੇ ਪਿਸਟਲਾਂ ਸਮੇਤ ਦਾਣਾ ਮੰਡੀ ਸਾਦਿਕ ਸ਼ੈਡ ਦੇ ਹੇਠਾਂ ਬੈਠ ਕੇ ਰਾਤ ਨੂੰ ਵਾਰਦਾਤ ਕਰਨ ਦੀਆ ਸਕੀਮਾਂ ਘੜ ਰਹੇ ਹਨ। ਜੇਕਰ ਇਨ੍ਹਾਂ ’ਤੇ ਹੁਣੇ ਹੀ ਰੇਡ ਕੀਤਾ ਜਾਵੇ ਤਾਂ ਲੁੱਟ ਖੋਹ ਦੀ ਯੋਜਨਾ ਬਣਾਉਂਦੇ ਮਾਰੂ ਹਥਿਆਰਾਂ ਅਤੇ ਪਿਸਟਲਾਂ ਸਮੇਤ ਕਾਬੂ ਆ ਸਕਦੇ ਹਨ। ਜਿਸ ਸੂਚਨਾ ਦੇ ਅਧਾਰ ’ਤੇ ਪੁਲਿਸ ਟੀਮ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਅਕਾਸ਼ਦੀਪ ਸਿੰਘ ਉਰਫ਼ ਅਕਾਸ਼, ਲਵਪ੍ਰੀਤ ਸਿੰਘ ਉਰਫ਼ ਗੱਬਰ, ਜਸਕਰਨ ਸਿੰਘ ਉਰਫ ਕਾਕੂ ਅਤੇ ਗਗਨਦੀਪ ਸਿੰਘ ਉਰਫ਼ ਗਗਨ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ ਅਤੇ ਜਿਨ੍ਹਾਂ ਪਾਸੋਂ 02 ਪਿਸਟਲ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਸਾਦਿਕ ਵਿਖੇ ਮੁਕੱਦਮਾ ਨੰਬਰ 232 ਅਸਲਾ ਐਕਟ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਵਿਦੇਸ਼ ਬੈਠੇ ਅਪਰਾਧੀ ਦੇ ਸਿੱਧੇ ਸੰਪਰਕ ਵਿਚ ਸਨ ਅਤੇ ਉਸ ਦੇ ਇਸ਼ਾਰੇ ’ਤੇ ਸੰਗਠਿਤ ਅਪਰਾਧ ਨੂੰ ਅੰਜ਼ਾਮ ਦਿੰਦੇ ਸਨ, ਜੋ ਕਿ ਅਸਲੇ ਸਮੇਤ ਵਾਰਦਾਤ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨਾਲ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਅਵਤਾਰ ਸਿੰਘ ਡੀ . ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ 9 ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਮੀਟਿੰਗ
Ad Position 24