20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027 ਦਾ ਜ਼ਿਲ੍ਹਾ ਪੱਧਰੀ ਪੀ.ਪੀ.ਟੀ. ਰਾਊਂਡ ਸੰਪੰਨ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027 ਦੇ ਚੈਲੇਂਜ ਟਰੈਕ ਤਹਿਤ ਜ਼ਿਲ੍ਹਾ ਪੱਧਰੀ ਪੀ. ਪੀ.

Ad Position 21
No active advertisement
ਭਾਗੀਦਾਰਾਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 21-11-2026
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027 ਦੇ ਚੈਲੇਂਜ ਟਰੈਕ ਤਹਿਤ ਜ਼ਿਲ੍ਹਾ ਪੱਧਰੀ ਪੀ.ਪੀ.ਟੀ. (ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ) ਰਾਊਂਡ ਸੀ.ਆਰ.ਐਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਕਰਵਾਏ ਗਏ। ਇਸ ਮੁਕਾਬਲੇ ਵਿਚ ਵੱਖ-ਵੱਖ ਵਿਸ਼ਿਆਂ ਸੰਬੰਧੀ ਵਿਦਿਆਰਥੀਆਂ ਨੇ ਆਪਣੀ ਸੂਝ-ਬੂਝ, ਨਵੇਂ ਵਿਚਾਰਾਂ ਤੇ ਭਵਿੱਖਮੁਖੀ ਸੋਚ ਦਾ ਪ੍ਰਗਟਾਵਾ ਕੀਤਾ। ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਪ੍ਰਿੰਸੀਪਲ ਹਰਪਾਲ ਕੌਰ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਸਹਾਇਕ ਕਮਿਸ਼ਨਰ ਲਵਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦਾ ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਅਤੇ ਸਕੂਲ ਪ੍ਰਬੰਧਕਾਂ ਵਲੋਂ ਸਵਾਗਤ ਕੀਤਾ ਗਿਆ। ਮੁਕਾਬਲੇ ਦੌਰਾਨ ਪਹਿਲਾਂ ਕਰਵਾਏ ਗਏ ਕੁਇਜ਼ ਤੇ ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ। ਵਿਦਿਆਰਥੀਆਂ ਨੇ ‘ਫਿਊਚਰ ਗਵਰਨੈਂਸ, ਅਰਬਨ ਟਰਾਂਸਫਾਰਮੇਸ਼ਨ ਅਤੇ ਸਿਟੀਜ਼ਨ ਸਰਵਿਸਿਜ਼’ ਵਿਸ਼ੇ ਤਹਿਤ ਆਪਣੇ ਵਿਚਾਰ ਅਤੇ ਭਵਿੱਖ ਦੇ ਵਿਕਾਸ ਸੰਬੰਧੀ ਯੋਜਨਾਵਾਂ ਪੇਸ਼ ਕੀਤੀਆਂ। ਇਸ ਦੌਰਾਨ ਇਕ ਵਿਦਿਆਰਥਣ ਵਲੋਂ ‘ਕੀ ਅਰਬਨ ਸਲਿਊਸ਼ਨਜ਼-2 : ਬਿਹਤਰ ਸੜਕਾਂ ਅਤੇ ਈ.ਵੀ. ਸਹਾਇਤਾ ਈਕੋਸਿਸਟਮ’ ਵਿਸ਼ੇ ’ਤੇ ਪੀ.ਪੀ.ਟੀ. ਰਾਹੀਂ ਪ੍ਰਭਾਵਸ਼ਾਲੀ ਪੇਸ਼ਕਾਰੀ ਦਿੱਤੀ ਗਈ। ਇਸ ਵਿਚ ਸ਼ਹਿਰੀ ਖੇਤਰਾਂ ਅੰਦਰ ਸੁਰੱਖਿਅਤ ਤੇ ਸੁਚਾਰੂ ਸੜਕੀ ਆਵਾਜਾਈ, ਬਿਹਤਰ ਸੜਕ ਪ੍ਰਬੰਧਨ ਅਤੇ ਵਾਤਾਵਰਨ ਪੱਖੀ ਆਵਾਜਾਈ ਨੂੰ ਉਤਸ਼ਾਹਿਤ ਕਰਨ ਲਈ ਇਲੈਕਟ੍ਰਿਕ ਵਾਹਨਾਂ ਦੇ ਨੈੱਟਵਰਕ ਦੇ ਵਿਕਾਸ ਬਾਰੇ ਵਿਚਾਰ ਸਾਂਝੇ ਕੀਤੇ ਗਏ। ਹਰੇਕ ਭਾਗੀਦਾਰ ਨੂੰ ਆਪਣੀ ਪੇਸ਼ਕਾਰੀ ਲਈ ਪੰਜ ਮਿੰਟ ਦਾ ਸਮਾਂ ਦਿੱਤਾ ਗਿਆ। ਮੁਕਾਬਲੇ ਦੇ ਮੁਲਾਂਕਣ ਲਈ ਜਿਊਰੀ ਮੈਂਬਰਾਂ ਵਜੋਂ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਸੁਖਵੀਰ ਸਿੰਘ, ਚਰਨਦਾਸ, ਬਬੀਤਾ ਵਧਵਾ ਅਤੇ ਅੰਜਲੀ ਨੇ ਭੂਮਿਕਾ ਨਿਭਾਈ। ਉਨ੍ਹਾਂ ਵਲੋਂ ਭਾਗੀਦਾਰਾਂ ਦੀ ਵਿਸ਼ੇ ਸੰਬੰਧੀ ਜਾਣਕਾਰੀ, ਵਿਚਾਰਾਂ ਦੀ ਸਪੱਸ਼ਟਤਾ, ਪੇਸ਼ਕਾਰੀ ਦੇ ਢੰਗ ਅਤੇ ਨਵੇਂ ਸੁਝਾਵਾਂ ਦੇ ਆਧਾਰ ’ਤੇ ਮੁਲਾਂਕਣ ਕੀਤਾ ਗਿਆ। ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਰਾਧਿਕਾ, ਗੁਰਲੀਨ ਕੌਰ, ਜਗਦੀਪ ਸਿੰਘ, ਸੀਆ ਸਿੰਗਲਾ, ਮੋਹਿੰਦਰ ਕੌਰ ਅਤੇ ਕ੍ਰਿਤਿਕਾ ਅਨੇਜਾ ਨੇ ਜੇਤੂ ਰਹਿ ਕੇ ਸ਼ਾਨਦਾਰ ਪ੍ਰਾਪਤੀ ਕੀਤੀ। ਇਹ 6ਵੇਂ ਭਾਗੀਦਾਰ ਹੁਣ ਸੂਬਾ ਪੱਧਰੀ ਮੁਕਾਬਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਨੁਮਾਇੰਦਗੀ ਕਰਨਗੇ। ਇਸ ਮੌਕੇ ਮੇਰਾ ਯੁਵਾ ਭਾਰਤ ਦੇ ਵਲੰਟੀਅਰਾਂ ਦਵਿੰਦਰ ਸਿੰਘ, ਰਸ਼ਨਦੀਪ ਕੌਰ, ਰਵਨੀਤ ਕੌਰ ਅਤੇ ਹਰਜਿੰਦਰ ਕੌਰ ਨੇ ਵੀ ਪ੍ਰਬੰਧਾਂ ਵਿਚ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਡਿਜੀਟਲ ਸਵੈ-ਗਣਨਾ 2027 ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਐਸ.ਜੀ.ਪੀ.ਸੀ. ਦੇ ਮੁੜ ਪ੍ਰਧਾਨ ਬਣਨ ’ਤੇ ਅਕਾਲੀਆਂ ’ਚ ਖੁਸ਼ੀ ਦੀ ਲਹਿਰ
Ad Position 24