20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰੂ ਨਾਨਕ ਕਾਲਜ ਵਿਖੇ ਡਿਜੀਟਲ ਸਵੈ-ਗਣਨਾ 2027 ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਜੀਟਲ ਸਵੈ-ਗਣਨਾ 2027 ਦੇ ਦੂਜੇ ਪੜਾਅ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਵਲੋਂ ਨਿਯੁਕਤ ਫ਼ੀਲਡ ਟਰੇਨਰ ਤੇ ਲੈਕਚਰਾਰ ਸ਼ਮਿੰਦਰ ਬੱਤਰਾ, ਸੁਰਿੰਦਰ ਕੁਮਾਰ ਅਤੇ ਨਵੀਨ ਕੁਮਾਰ ਨੇ ਬੁਲਾਰਿਆਂ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਨਗਣਨਾ ਸੰਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਜੀਟਲ ਸਵੈਗਣਨਾ ਸੰਬੰਧੀ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਫ਼ੀਲਡ ਟਰੇਨਰ ਲੈਕਚਰਾਰ ਸ਼ਮਿੰਦਰ ਬੱਤਰਾ। ਅਜੀਤ ਤਸਵੀਰ 21-11-2026
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਜੀਟਲ ਸਵੈ-ਗਣਨਾ 2027 ਦੇ ਦੂਜੇ ਪੜਾਅ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਵਲੋਂ ਨਿਯੁਕਤ ਫ਼ੀਲਡ ਟਰੇਨਰ ਤੇ ਲੈਕਚਰਾਰ ਸ਼ਮਿੰਦਰ ਬੱਤਰਾ, ਸੁਰਿੰਦਰ ਕੁਮਾਰ ਅਤੇ ਨਵੀਨ ਕੁਮਾਰ ਨੇ ਬੁਲਾਰਿਆਂ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਨਗਣਨਾ ਸੰਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ। ਬੁਲਾਰਿਆਂ ਨੇ ਜਨਗਣਨਾ ਦੀ ਮਹੱਤਤਾ, ਇਸ ਦੀ ਵਿਧੀ, ਸਹੀ ਅੰਕੜਿਆਂ ਦੀ ਇਕੱਤਰਤਾ ਅਤੇ ਦੇਸ਼ ਦੀ ਪ੍ਰਸ਼ਾਸਨਿਕ ਯੋਜਨਾਬੰਦੀ ਤੇ ਨੀਤੀ ਨਿਰਮਾਣ ਵਿਚ ਇਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਜਨਗਣਨਾ ਰਾਹੀਂ ਪ੍ਰਾਪਤ ਹੋਣ ਵਾਲੇ ਅੰਕੜੇ ਦੇਸ਼ ਦੀ ਆਬਾਦੀ ਦੇ ਰੁਝਾਨਾਂ ਨੂੰ ਸਮਝਣ, ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕਰਨ ਅਤੇ ਲੋਕ-ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਡਿਜੀਟਲ ਸਵੈ-ਗਣਨਾ ਦੀ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਸ ਸੰਬੰਧੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਜਨਗਣਨਾ ਦੀ ਮਹੱਤਤਾ ਤੇ ਰਾਸ਼ਟਰ ਨਿਰਮਾਣ ਵਿੱਚ ਇਸ ਦੇ ਯੋਗਦਾਨ ਤੋਂ ਜਾਣੂ ਕਰਵਾਉਣ ਦਾ ਵਧੀਆ ਸਾਧਨ ਹਨ। ਇਸ ਮੌਕੇ ਕਾਲਜ ਦੀ ਸਥਾਨਕ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਨੇ ਬੁਲਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਸਾਰਿਆਂ ਨੂੰ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਵਿਚ ਸਹਿਯੋਗ ਦੇਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਬਾਲ ਤੇ ਕਿਸ਼ੋਰ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਅਚਨਚੇਤ ਛਾਪੇਮਾਰੀ ਅਗਲੀ ਖ਼ਬਰ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027 ਦਾ ਜ਼ਿਲ੍ਹਾ ਪੱਧਰੀ ਪੀ.ਪੀ.ਟੀ. ਰਾਊਂਡ ਸੰਪੰਨ
Ad Position 24