20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬਾਲ ਤੇ ਕਿਸ਼ੋਰ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਅਚਨਚੇਤ ਛਾਪੇਮਾਰੀ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਾਲ ਤੇ ਕਿਸ਼ੋਰ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਤਹਿਤ ਟਾਸਕ ਫੋਰਸ ਦੇ ਮੈਂਬਰਾਂ ਨੇ ਸ਼ਹਿਰ ਦੇ ਵੱਖ-ਵੱਖ ਅਦਾਰਿਆਂ ਅਤੇ ਦੁਕਾਨਾਂ ’ਤੇ ਅਚਨਚੇਤ ਛਾਪੇਮਾਰੀ ਕਰਕੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਏ ਜਾਣ ਸੰਬੰਧੀ ਜਾਂਚ ਕੀਤੀ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਬਾਲ ਅਤੇ ਕਿਸ਼ੋਰ ਮਜ਼ਦੂਰੀ ਰੋਕਣ ਲਈ ਛਾਪੇਮਾਰੀ ਦੌਰਾਨ ਸ਼ਾਮਿਲ ਕਿਰਤਨ ਇੰਸਪੈਕਟਰ ਟਿੰਕੂ ਜੈਨ ਅਤੇ ਹੋਰ ਕਮੇਟੀ ਮੈਂਬਰ। ਅਜੀਤ ਤਸਵੀਰ 21-11-2026
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਾਲ ਤੇ ਕਿਸ਼ੋਰ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਤਹਿਤ ਟਾਸਕ ਫੋਰਸ ਦੇ ਮੈਂਬਰਾਂ ਨੇ ਸ਼ਹਿਰ ਦੇ ਵੱਖ-ਵੱਖ ਅਦਾਰਿਆਂ ਅਤੇ ਦੁਕਾਨਾਂ ’ਤੇ ਅਚਨਚੇਤ ਛਾਪੇਮਾਰੀ ਕਰਕੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਏ ਜਾਣ ਸੰਬੰਧੀ ਜਾਂਚ ਕੀਤੀ। ਜਾਂਚ ਦੌਰਾਨ ਸੰਬੰਧਿਤ ਦੁਕਾਨਦਾਰਾਂ ਤੇ ਕਾਰੋਬਾਰੀਆਂ ਨੂੰ ਬਾਲ ਮਜ਼ਦੂਰੀ ਸੰਬੰਧੀ ਕਾਨੂੰਨੀ ਪਾਬੰਦੀਆਂ ਤੋਂ ਜਾਣੂ ਕਰਵਾਉਂਦਿਆਂ ਸਖ਼ਤ ਤਾੜਨਾ ਕੀਤੀ ਗਈ ਕਿ ਕਿਸੇ ਵੀ ਬੱਚੇ ਜਾਂ ਕਿਸ਼ੋਰ ਨੂੰ ਕਾਨੂੰਨ ਦੀ ਉਲੰਘਣਾ ਕਰਕੇ ਕੰਮ ’ਤੇ ਨਾ ਰੱਖਿਆ ਜਾਵੇ। ਖ਼ਾਸ ਤੌਰ ’ਤੇ ਖ਼ਤਰਨਾਕ ਕੰਮਾਂ ਅਤੇ ਅਦਾਰਿਆਂ ਵਿਚ ਨਾਬਾਲਗਾਂ ਤੋਂ ਕੰਮ ਲੈਣ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਗਈ। ਇਸ ਮੌਕੇ ਕਿਰਤ ਇੰਸਪੈਕਟਰ ਟਿੰਕੂ ਜੈਨ ਨੇ ਬਾਲ ਤੇ ਕਿਸ਼ੋਰ ਮਜ਼ਦੂਰੀ (ਪਾਬੰਦੀ ਅਤੇ ਨਿਯਮ) ਸੋਧ ਐਕਟ 20 16 ਤਹਿਤ ਲਾਗੂ ਪਾਬੰਦੀਆਂ, ਕਾਨੂੰਨੀ ਵਿਵਸਥਾਵਾਂ, ਸਜ਼ਾਵਾਂ ਤੇ ਜੁਰਮਾਨਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੱਚਿਆਂ ਦੇ ਹੱਥਾਂ ਵਿਚ ਕਿਤਾਬਾਂ ਚੰਗੀਆਂ ਲੱਗਦੀਆਂ ਹਨ, ਔਜ਼ਾਰ ਨਹੀਂ ਅਤੇ ਉਨ੍ਹਾਂ ਦੇ ਮੋਢਿਆਂ ’ਤੇ ਸਕੂਲ ਦਾ ਬਸਤਾ ਸੋਹਣਾ ਲੱਗਦਾ ਹੈ, ਨਾ ਕਿ ਜ਼ਿੰਮੇਵਾਰੀਆਂ ਦਾ ਬੋਝ। ਉਨ੍ਹਾਂ ਕਿਹਾ ਕਿ ਬਾਲ ਮਜ਼ਦੂਰੀ ਕੇਵਲ ਸਮਾਜਿਕ ਬੁਰਾਈ ਹੀ ਨਹੀਂ, ਸਗੋਂ ਇਹ ਬੱਚਿਆਂ ਦੇ ਬਚਪਨ, ਸੁਪਨਿਆਂ ਤੇ ਭਵਿੱਖ ਨਾਲ ਕੀਤਾ ਜਾਣ ਵਾਲਾ ਅਨਿਆਂ ਹੈ। ਉਨ੍ਹਾਂ ਕਿਹਾ ਕਿ ਗ਼ਰੀਬੀ ਜਾਂ ਮਜ਼ਬੂਰੀ ਦੇ ਨਾਂਅ ’ਤੇ ਕਿਸੇ ਵੀ ਬੱਚੇ ਤੋਂ ਉਸ ਦਾ ਬਚਪਨ ਖੋਹਣਾ ਜਾਇਜ਼ ਨਹੀਂ ਹੈ। ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਮਜ਼ਦੂਰੀ ਦੀ ਬਜਾਏ ਸਿੱਖਿਆ ਨਾਲ ਜੋੜਨਾ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੁਕਾਨਦਾਰਾਂ, ਕਾਰੋਬਾਰੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਬਾਲ ਮਜ਼ਦੂਰੀ ਨੂੰ ਰੋਕਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਬੱਚੇ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਕੰਮ ਕਰਵਾਏ ਜਾਣ ਦੀ ਸੂਚਨਾ ਸੰਬੰਧਿਤ ਵਿਭਾਗ ਨੂੰ ਦੇਣ। ਇਸ ਮੌਕੇ ਸਿਹਤ ਵਿਭਾਗ ਤੋਂ ਡਾ. ਯਸ਼ਪਾਲ, ਪੁਲਿਸ ਵਿਭਾਗ ਤੋਂ ਏ.ਐਸ.ਆਈ. ਸੁਖਦੇਵ ਸਿੰਘ, ਏ.ਐਸ.ਆਈ. ਗੁਰਜੰਟ ਸਿੰਘ, ਸਿੱਖਿਆ ਵਿਭਾਗ ਤੋਂ ਸੰਦੀਪ ਸਿੰਘ, ਕਿਰਤ ਵਿਭਾਗ ਤੋਂ ਸਵਰਨਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿੱਕਰ ਸਿੰਘ ਸੈਣ ਸਮਾਜ ਵੈੱਲਫ਼ੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਬਣੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸੌਂਪਿਆ ਨਿਯੁਕਤ... ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਡਿਜੀਟਲ ਸਵੈ-ਗਣਨਾ 2027 ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24