20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕਿੱਕਰ ਸਿੰਘ ਸੈਣ ਸਮਾਜ ਵੈੱਲਫ਼ੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਬਣੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸੌਂਪਿਆ ਨਿਯੁਕਤੀ ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸੈਣ ਸਮਾਜ ਦੀ ਭਲਾਈ ਤੇ ਸਮਾਜਿਕ ਭਾਈਚਾਰੇ ਦੀ ਨੁਮਾਇੰਦਗੀ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਥਾਣੇਦਾਰ ਕਿੱਕਰ ਸਿੰਘ ਨੂੰ ਸੈਣ ਸਮਾਜ ਵੈੱਲਫ਼ੇਅਰ ਬੋਰਡ ਪੰਜਾਬ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੌਂਪਣ ’ਤੇ ਸਥਾਨਕ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਉਨ੍ਹਾਂ ਨੂੰ ਆਪਣੇ ਨਿਵਾਸ ਸਥਾਨ ਵਿਖੇ ਨਿਯੁਕਤੀ ਪੱਤਰ ਸੌਂਪਿਆ। ਕਿੱਕਰ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਬਿਊਰੋ ਵਿਚ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਹਨ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਸੈਣ ਸਮਾਜ ਵੈੱਲਫ਼ੇਅਰ ਬੋਰਡ ਦੇ ਨਵੇਂ ਬਣੇ ਜ਼ਿਲ੍ਹਾ ਚੇਅਰਮੈਨ ਕਿੱਕਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ, ਨਾਲ ਹੋਰ। ਤਸਵੀਰ: ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ 21-11-2026
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸੈਣ ਸਮਾਜ ਦੀ ਭਲਾਈ ਤੇ ਸਮਾਜਿਕ ਭਾਈਚਾਰੇ ਦੀ ਨੁਮਾਇੰਦਗੀ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਥਾਣੇਦਾਰ ਕਿੱਕਰ ਸਿੰਘ ਨੂੰ ਸੈਣ ਸਮਾਜ ਵੈੱਲਫ਼ੇਅਰ ਬੋਰਡ ਪੰਜਾਬ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੌਂਪਣ ’ਤੇ ਸਥਾਨਕ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਉਨ੍ਹਾਂ ਨੂੰ ਆਪਣੇ ਨਿਵਾਸ ਸਥਾਨ ਵਿਖੇ ਨਿਯੁਕਤੀ ਪੱਤਰ ਸੌਂਪਿਆ। ਕਿੱਕਰ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਬਿਊਰੋ ਵਿਚ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਹਨ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਮਾਜਾਂ ਦੀ ਭਲਾਈ, ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਮਾਜਿਕ ਵਿਕਾਸ ਲਈ ਵੈੱਲਫ਼ੇਅਰ ਬੋਰਡਾਂ ਰਾਹੀਂ ਨੁਮਾਇੰਦਗੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਨਿਯੁਕਤੀਆਂ ਨਾਲ ਸਮਾਜ ਦੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਤੇ ਲੋੜਾਂ ਸਰਕਾਰ ਤੱਕ ਪਹੁੰਚਾਉਣ ਲਈ ਇਕ ਢੁਕਵਾਂ ਮੰਚ ਮਿਲਦਾ ਹੈ। ਉਨ੍ਹਾਂ ਕਿੱਕਰ ਸਿੰਘ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ ਅਤੇ ਸੈਣ ਸਮਾਜ ਦੀ ਭਲਾਈ ਲਈ ਸਰਗਰਮ ਯੋਗਦਾਨ ਪਾਉਣਗੇ। ਇਸ ਮੌਕੇ ਵਿਧਾਇਕ ਨੇ ਸੈਣ ਸਮਾਜ ਨਾਲ ਸੰਬੰਧਿਤ ਸਾਰੇ ਵਰਕਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨਾਲ ਜੁੜ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਲਈ ਏਕਤਾ, ਆਪਸੀ ਸਹਿਯੋਗ ਤੇ ਸੰਗਠਨਾਤਮਕ ਮਜ਼ਬੂਤੀ ਬਹੁਤ ਜ਼ਰੂਰੀ ਹੈ। ਸਮਾਜ ਦੇ ਲੋਕਾਂ ਨੂੰ ਮਿਲ ਕੇ ਲੋਕ-ਭਲਾਈ ਦੇ ਕਾਰਜਾਂ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸੈਣ ਸਮਾਜ ਨਾਲ ਸੰਬੰਧਿਤ ਵਰਕਰਾਂ ਨੇ ਪੰਜਾਬ ਸਰਕਾਰ ਤੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨ ਕਿੱਕਰ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸਵੀਪ ਮੁਕਾਬਲੇ ’ਚ ਕੰਨਿਆ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਬਾਜ਼ੀ ਮਾਰੀ ਅਗਲੀ ਖ਼ਬਰ ਬਾਲ ਤੇ ਕਿਸ਼ੋਰ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਅਚਨਚੇਤ ਛਾਪੇਮਾਰੀ
Ad Position 24