20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਵੀਪ ਮੁਕਾਬਲੇ ’ਚ ਕੰਨਿਆ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਬਾਜ਼ੀ ਮਾਰੀ

ਕੋਟਕਪੂਰਾ, 20 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਇਲੈਕਟਰਲ ਲਿਟਰੇਸੀ ਕੱਲਬ (ਸਵੀਪ) ਗਤੀਵਿਧੀ ਦੌਰਾਨ ਡਾ. ਹਰੀ ਸਿੰਘ ਸੇਵਕ ਸ.

Ad Position 21
No active advertisement
ਅਜੀਤ ਡੈਸਕ 21-11-2026
ਕੋਟਕਪੂਰਾ, 20 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਇਲੈਕਟਰਲ ਲਿਟਰੇਸੀ ਕੱਲਬ (ਸਵੀਪ) ਗਤੀਵਿਧੀ ਦੌਰਾਨ ਡਾ. ਹਰੀ ਸਿੰਘ ਸੇਵਕ ਸ.ਸ.ਸ ਸਕੂਲ ਵਿਖੇ ਵਿਦਿਆਰਥਣਾਂ ਦੇ ਬਲਾਕ ਪੱਧਰੀ ਕੁਇਜ਼ ਮੁਕਾਬਲੇ ਅਤੇ ਸਬੰਧਿਤ ਵਿਸ਼ੇ ’ਤੇ ਲੇਖ ਮੁਕਾਬਲੇ ਕਰਵਾਏ ਗਏ। ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਕੰਨਿਆ ਸਕੂਲ ਦੀਆਂ 11ਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਰਮਨਦੀਪ ਕੌਰ ਅਤੇ ਜਸਮੀਨ ਕੌਰ ਨੇ ਭਾਗ ਲਿਆ ਤੇ ਇਨ੍ਹਾਂ ਦੋਵੇਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ। ਪ੍ਰਭਜੋਤ ਸਿੰਘ ਸਹੋਤਾ ਨੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੀ ਜਿੱਤ ਦਾ ਸਿਹਰਾ ਕੁਮਾਰੀ ਰਿਤੂ ਲੈਕ. ਰਾਜਨੀਤੀ ਵਿਗਿਆਨ ਦੇ ਸਿਰ ਜਾਂਦਾ ਹੈ ਜਿਨ੍ਹਾਂ ਨੇ ਇਸ ਮੁਕਾਬਲੇ ਲਈ ਵਿਦਿਆਰਥਣਾਂ ਦੀ ਤਿਆਰੀ ਕਰਵਾਈ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦਾ ਦੋ ਰੋਜ਼ਾ ਵਿੱਦਿਅਕ ਫੇਰਾ ਅਗਲੀ ਖ਼ਬਰ ਕਿੱਕਰ ਸਿੰਘ ਸੈਣ ਸਮਾਜ ਵੈੱਲਫ਼ੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਬਣੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸੌਂਪਿਆ ਨਿਯੁਕਤ...
Ad Position 24