ਸਰਕਾਰੀ ਸਕੂਲ (ਲੜਕੇ) ਰੁਪਾਣਾ ਵਿਖੇ ਬਲਾਕ ਪੱਧਰੀ ਮੇਲਾ ਸਮਾਪਤ
ਰੁਪਾਣਾ, 20 ਨਵੰਬਰ (ਜਗਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਰੁਪਾਣਾ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿਚ ਬਲਾਕ ਦੇ ਲਗਪਗ 25 ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।
ਰੁਪਾਣਾ, 20 ਨਵੰਬਰ (ਜਗਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਰੁਪਾਣਾ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿਚ ਬਲਾਕ ਦੇ ਲਗਪਗ 25 ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਵੱਖ-ਵੱਖ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੁਮਾਰ ਸੋਨੀ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਡੀ.ਐਸ.ਐਮ. ਅਸ਼ਵਨੀ ਕੁਮਾਰ ਅਤੇ ਜ਼ਿਲ੍ਹਾ ਨੋਡਲ ਅਮਨ ਸਿੰਘ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਅੰਤ ਵਿਚ ਪ੍ਰਿੰਸੀਪਲ ਮਹੇਸ਼ ਕੁਮਾਰ ਨੇ ਆਏ ਹੋਏ ਸਮੂਹ ਮਹਿਮਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸਕੂਲ ਦੇ ਸਮੂਹ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ।