20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਭਾਕਿਯੂ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ ਵਾਅਦਾ ਖ਼ਿਲਾਫ਼ੀ ਵਿਰੁੱਧ

ਮਲੋਟ, 20 ਨਵੰਬਰ (ਅਜਮੇਰ ਸਿੰਘ ਬਰਾੜ)-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਨਾਲ ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ, ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕਰਨ ਅਤੇ ਨਸ਼ਿਆਂ ਦੀ ਮਹਾਂਮਾਰੀ ਨੂੰ ਠੱਲ੍ਹ ਪਾਉਣ ਆਦਿ ਮਸਲਿਆਂ ’ਤੇ ਵਾਰ-ਵਾਰ ਵਾਅਦਾ ਕਰਕੇ ਮੁੱਕਰਨ ਤੋਂ ਖਫ਼ਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ 29 ਨਵੰਬਰ ਤੋਂ ਖੇਤੀਬਾੜੀ ਮੰਤਰੀ ਦੀ ਪਿੰਡ ਖੁੱਡੀਆਂ ਸਥਿਤ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਅੱਜ ਦੋਵੇਂ ਜਥੇਬੰਦੀਆਂ ਦੀ ਦਾਣਾ ਮੰਡੀ ਮਲੋਟ ਵਿਖੇ ਹੋਈ ਜ਼ਿਲ੍ਹਾ ਪੱਧਰੀ ਸਾਂਝੀ ਮੀਟਿੰਗ ਵਿਚ ਲਿਆ ਗਿਆ, ਜਿਸ ਵਿਚ ਔਰਤ ਵਰਕਰਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ।

Ad Position 21
No active advertisement
ਮਲੋਟ ਵਿਖੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਤੇ ਮਜ਼ਦੂਰ ਆਗੂ। ਤਸਵੀਰ: ਅਜਮੇਰ ਸਿੰਘ ਬਰਾੜ 21-11-2026
ਮਲੋਟ, 20 ਨਵੰਬਰ (ਅਜਮੇਰ ਸਿੰਘ ਬਰਾੜ)-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਨਾਲ ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ, ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕਰਨ ਅਤੇ ਨਸ਼ਿਆਂ ਦੀ ਮਹਾਂਮਾਰੀ ਨੂੰ ਠੱਲ੍ਹ ਪਾਉਣ ਆਦਿ ਮਸਲਿਆਂ ’ਤੇ ਵਾਰ-ਵਾਰ ਵਾਅਦਾ ਕਰਕੇ ਮੁੱਕਰਨ ਤੋਂ ਖਫ਼ਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ 29 ਨਵੰਬਰ ਤੋਂ ਖੇਤੀਬਾੜੀ ਮੰਤਰੀ ਦੀ ਪਿੰਡ ਖੁੱਡੀਆਂ ਸਥਿਤ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਅੱਜ ਦੋਵੇਂ ਜਥੇਬੰਦੀਆਂ ਦੀ ਦਾਣਾ ਮੰਡੀ ਮਲੋਟ ਵਿਖੇ ਹੋਈ ਜ਼ਿਲ੍ਹਾ ਪੱਧਰੀ ਸਾਂਝੀ ਮੀਟਿੰਗ ਵਿਚ ਲਿਆ ਗਿਆ, ਜਿਸ ਵਿਚ ਔਰਤ ਵਰਕਰਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਭਾਕਿਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਬਣਨ ਸਾਰ ਫ਼ਸਲੀ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਲਈ ਸੰਘਰਸ਼ ਕਰਦੇ ਕਿਸਾਨਾਂ ਤੇ ਮਜ਼ਦੂਰਾਂ ’ਤੇ 28 ਮਾਰਚ 2022 ਨੂੰ ਪੁਲਿਸ ਵਲੋਂ ਲਾਠੀਚਾਰਜ ਕਰਨ ਤੋਂ ਇਲਾਵਾ ਪੁਲਿਸ ਥਾਣਾ ਲੰਬੀ ਵਿਖੇ ਕੇਸ ਦਰਜ ਕੀਤਾ ਗਿਆ ਸੀ। ਉਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਕੇਸ ਸਮੇਤ ਅੰਦੋਲਨਾਂ ਦੌਰਾਨ ਬਣੇ ਸਾਰੇ ਕੇਸ ਵਾਪਸ ਲੈਣ ਦਾ ਵਾਅਦਾ ਕੀਤਾ ਗਿਆ ਸੀ, ਪਰ ਕੇਸ ਵਾਪਸ ਲੈਣ ਦੀ ਥਾਂ ਇਨ੍ਹਾਂ ਕੇਸਾਂ ਦਾ ਅਦਾਲਤੀ ਚਲਾਨ ਪੇਸ਼ ਕਰਕੇ ਮਜ਼ਦੂਰ ਤੇ ਕਿਸਾਨ ਆਗੂਆਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਵਾ ਦਿੱਤੇ ਗਏ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਆਖ਼ਰੀ ਵਾਰ ਖੇਤੀਬਾੜੀ ਮੰਤਰੀ ਵਲੋਂ 22 ਅਗਸਤ 2026 ਨੂੰ ਉਨ੍ਹਾਂ ਦੇ ਘਰ ਅੱਗੇ ਦਿੱਤੇ ਧਰਨੇ ਦੌਰਾਨ ਇਹ ਕੇਸ ਕੁਝ ਦਿਨਾਂ ਵਿਚ ਹੀ ਵਾਪਸ ਕਰਵਾਉਣ ਤੇ ਜ਼ਿਲੇ੍ਹ ਨਾਲ ਸੰਬੰਧਿਤ ਮੰਗਾਂ ਬਾਰੇ ਜਲਦੀ ਹੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਸਲੇ ਹੱਲ ਕਰਨ ਦਾ ਜਨਤਕ ਭਰੋਸਾ ਦੇਣ ਦੇ ਬਾਵਜੂਦ ਕੋਈ ਅਮਲ ਨਹੀਂ ਕੀਤਾ ਗਿਆ। ਕਿਸਾਨ ਆਗੂ ਗੁਰਪਾਸ਼ ਸਿੰਘ ਅਤੇ ਖੇਤ ਮਜ਼ਦੂਰ ਆਗੂ ਕਾਲਾ ਸਿੰਘ ਖੂੰਨਣ ਖੁਰਦ ਨੇ ਆਖਿਆ ਕਿ ‘ਆਪ’ ਸਰਕਾਰ ਤੇ ਖੇਤੀਬਾੜੀ ਮੰਤਰੀ ਵਲੋਂ ਮਜ਼ਦੂਰ, ਕਿਸਾਨ ਤੇ ਵਾਤਵਰਣ ਪੱਖੀ ਖੇਤੀ ਨੀਤੀ ਲਾਗੂ ਕਰਨ ਦਾ ਵਾਅਦਾ ਵੀ ਵਫ਼ਾ ਨਹੀਂ ਹੋਇਆ ਅਤੇ ਨਸ਼ਿਆਂ ਨੂੰ ਚਾਰ ਮਹੀਨਿਆਂ ਵਿਚ ਖ਼ਤਮ ਕਰਨ ਬਾਰੇ ਕੇਜਰੀਵਾਲ ਦੀ ਗਾਰੰਟੀ ਦੇ ਬਾਵਜੂਦ ਨਸ਼ਿਆਂ ਦੀ ਮਹਾਂਮਾਰੀ ਨਾ ਸਿਰਫ਼ ਕਈ ਗੁਣਾਂ ਵਧ ਗਈ, ਸਗੋਂ ਨਸ਼ਾ ਤਸਕਰਾਂ ਵਲੋਂ ਨਸ਼ਿਆਂ ਖ਼ਿਲਾਫ਼ ਅਵਾਜ਼ ਉਠਾਉਣ ਵਾਲਿਆਂ ਨੂੰ ਦਿਨ-ਦਿਹਾੜੇ ਕਤਲ ਕੀਤਾ ਜਾ ਰਿਹਾ ਹੈ। ਮਜ਼ਦੂਰ ਤੇ ਕਿਸਾਨ ਆਗੂਆਂ ਨੇ ਆਖਿਆ ਕਿ ਮਜ਼ਬੂਰੀਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਵਾਰ-ਵਾਰ ਵਾਅਦੇ ਕਰਨ ਦੇ ਬਾਵਜੂਦ ਅੱਜ ਵੀ ਪੁਲਿਸ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਧਰਨੇ ਦੌਰਾਨ ਕੇਸਾਂ ਦੀ ਵਾਪਸੀ, ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕਰਨ, ਘਰੇਲੂ ਬਿਜਲੀ ਬਿੱਲਾਂ ਦੇ ਖੜੇ੍ਹ ਬਕਾਏ ਖ਼ਤਮ ਕਰਨ, ਨਸ਼ਿਆਂ ਦੇ ਥੋਕ ਉਤਪਾਦਕਾਂ ਥੋਕ ਵਪਾਰੀਆਂ ਅਤੇ ਉਨ੍ਹਾਂ ਦੇ ਸਿਆਸੀ ਸਰਪ੍ਰਸਤਾਂ ਨੂੰ ਜੇਲ੍ਹਾਂ ’ਚ ਡੱਕਣ ਅਤੇ ਨਸ਼ੇ ਤੋਂ ਪੀੜਤਾਂ ਦੇ ਢੁਕਵੇਂ ਇਲਾਜ ਤੇ ਮੁੜ ਵਸੇਬਾ ਦਾ ਪ੍ਰਬੰਧ ਕਰਨ ਆਦਿ ਮੰਗਾਂ ਸੰਬੰਧੀ ਅਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ’ਤੇ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਐਸ.ਸੀ/ਐਸ.ਟੀ. ਐਕਟ ਤਹਿਤ ਮੁਕੱਦਮਾ ਦਰਜ ਹੋਣ ਦੇ ਬਾਵਜੂਦ ‘ਆਪ’ ਸਰਕਾਰ ਦੀ ਸ਼ਹਿ ਕਾਰਨ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਵਿਰੁੱਧ ਜਨਤਕ ਜਮਹੂਰੀ ਤੇ ਸਾਹਿਤਕ ਜਥੇਬੰਦੀਆਂ ਵਲੋਂ 22 ਨਵੰਬਰ ਨੂੰ ਡੀ.ਐਸ.ਪੀ. ਨਕੋਦਰ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਮਜ਼ਦੂਰ ਆਗੂ ਤਰਸੇਮ ਸਿੰਘ, ਕਾਕਾ ਸਿੰਘ ਖੁੰਡੇ ਹਲਾਲ, ਰਾਜਾ ਸਿੰਘ ਖੂੰਨਣ ਖੁਰਦ, ਕਾਲਾ ਸਿੰਘ ਸਿੰਘੇਵਾਲਾ ਤੇ ਰਾਮਪਾਲ ਗੱਗੜ ਤੋਂ ਇਲਾਵਾ ਕਿਸਾਨ ਆਗੂ ਮਲਕੀਤ ਸਿੰਘ ਗੱਗੜ, ਮਨੋਹਰ ਸਿੰਘ ਸਿੱਖਵਾਲਾ, ਬੋਹੜ ਸਿੰਘ ਮਲੋਟ, ਹਰਫੂਲ ਸਿੰਘ ਭਾਗਗਰ ਤੇ ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਤੇ ਮਜ਼ਦੂਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸਵੀਪ ਤਹਿਤ ਜ਼ਿਲ੍ਹਾ ਪੱਧਰੀ ਲੇਖ ਤੇ ਕੁਇਜ਼ ਮੁਕਾਬਲੇ ਸੰਪੰਨ ਜੇਤੂਆਂ ਨੂੰ ਸਰਟੀਫ਼ਿਕੇਟ ਤੇ ਮੋਮੈਂਟੋ ਦੇ ਕੇ ਕੀਤਾ ਸਨਮਾਨਿਤ ਅਗਲੀ ਖ਼ਬਰ ਟੀ.ਬੀ. ਦੇ ਰੋਗੀਆਂ ਲਈ ਰਾਸ਼ਨ ਕਿੱਟਾਂ ਭੇਟ
Ad Position 24