20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਵੀਪ ਤਹਿਤ ਜ਼ਿਲ੍ਹਾ ਪੱਧਰੀ ਲੇਖ ਤੇ ਕੁਇਜ਼ ਮੁਕਾਬਲੇ ਸੰਪੰਨ ਜੇਤੂਆਂ ਨੂੰ ਸਰਟੀਫ਼ਿਕੇਟ ਤੇ ਮੋਮੈਂਟੋ ਦੇ ਕੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਜ਼ਿਲ੍ਹਾ ਪੱਧਰੀ ਲੇਖ ਅਤੇ ਕੁਇਜ਼ ਮੁਕਾਬਲੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚੋਂ ਪਹਿਲਾਂ ਹੋਏ ਮੁਕਾਬਲਿਆਂ ਦੌਰਾਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਵਧੀਕ ਡਿਪਟੀ ਕਮਿਸ਼ਨਰ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ। ਅਜੀਤ ਤਸਵੀਰ 21-11-2026
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਜ਼ਿਲ੍ਹਾ ਪੱਧਰੀ ਲੇਖ ਅਤੇ ਕੁਇਜ਼ ਮੁਕਾਬਲੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚੋਂ ਪਹਿਲਾਂ ਹੋਏ ਮੁਕਾਬਲਿਆਂ ਦੌਰਾਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਮੁਕਾਬਲੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਕੰਚਨ ਤੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਦੀ ਰਹਿਨੁਮਾਈ ਹੇਠ ਕਰਵਾਏ ਗਏ। ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚੋਂ 10-10 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਲੇਖ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ, ਲੋਕਤੰਤਰੀ ਪ੍ਰਣਾਲੀ ਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਸੰਬੰਧੀ ਆਪਣੇ ਵਿਚਾਰ ਲਿਖ਼ਤੀ ਰੂਪ ਵਿਚ ਪੇਸ਼ ਕੀਤੇ, ਜਦਕਿ ਕੁਇਜ਼ ਮੁਕਾਬਲੇ ਵਿਚ ਭਾਰਤੀ ਚੋਣ ਪ੍ਰਣਾਲੀ, ਲੋਕਤੰਤਰ, ਵੋਟ ਦੇ ਅਧਿਕਾਰ ਤੇ ਆਮ ਗਿਆਨ ਨਾਲ ਸੰਬੰਧਿਤ ਸਵਾਲ ਪੁੱਛੇ ਗਏ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਆਪਣੀ ਜਾਣਕਾਰੀ, ਤਰਕਸ਼ੀਲ ਸੋਚ ਤੇ ਤੁਰੰਤ ਜਵਾਬ ਦੇਣ ਦੀ ਸਮਰੱਥਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਰਿੰਦਰ ਸਿੰਘ ਧਾਲੀਵਾਲ ਵਲੋਂ ਭੇਜੇ ਗਏ ਸਰਟੀਫ਼ਿਕੇਟ ਤੇ ਮੋਮੈਂਟੋ ਜੇਤੂ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਗਏ। ਲੇਖ ਮੁਕਾਬਲੇ ਵਿਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦੇ ਅਰਸ਼ਦੀਪ ਸਿੰਘ, ਦੂਜਾ ਸਥਾਨ ਜੇ.ਐਨ.ਜੀ. ਡੀ.ਏ.ਵੀ. ਪਬਲਿਕ ਸਕੂਲ ਗਿੱਦੜਬਾਹਾ ਦੀ ਮਨਮੀਤ ਕੌਰ, ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਸਤਵੀਰ ਕੌਰ , ਚੌਥਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਦੇ ਅਭਿਜੋਤ ਸਿੰਘ ਅਤੇ ਪੰਜਵਾਂ ਸਥਾਨ ਸਰਕਾਰੀ ਹਾਈ ਸਕੂਲ ਸੱਕਾਂਵਾਲੀ ਦੀ ਮਨਦੀਪ ਕੌਰ ਨੇ ਹਾਸਿਲ ਕੀਤਾ। ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਖੇੜਾ ਦੀ ਹਰਜੋਤ ਕੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਭੰਗਚੜ੍ਹੀ ਦੀ ਜਸ਼ਨਦੀਪ ਕੌਰ ਨੇ ਦੂਜਾ, ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਾਦਲ ਦੀ ਪ੍ਰਭਜੋਤ ਕੌਰ ਨੇ ਤੀਜਾ, ਸਰਕਾਰੀ ਹਾਈ ਸਕੂਲ ਬਰਕੰਦੀ ਦੇ ਮਾਨਿਕ ਸੱਚਦੇਵਾ ਨੇ ਚੌਥਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਏਕਮਦੀਪ ਕੌਰ ਨੇ ਪੰਜਵਾਂ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਕੁਮਾਰ ਸੋਨੀ ਨੇ ਕਿਹਾ ਕਿ ਸਵੀਪ ਮੁਹਿੰਮ ਤਹਿਤ ਕਰਵਾਏ ਜਾਂਦੇ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਤੇ ਲੋਕਤੰਤਰੀ ਪ੍ਰਣਾਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦਾ ਪ੍ਰਭਾਵਸ਼ਾਲੀ ਸਾਧਨ ਹਨ। ਇਸ ਮੌਕੇ ਅਧਿਆਪਕਾਂ ਮੈਡਮ ਨੇਹਾ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਬਾਦਲ, ਰਮਿੰਦਰ ਕੌਰ ਸਰਕਾਰੀ ਹਾਈ ਸਕੂਲ ਸੱਕਾਂਵਾਲੀ ਅਤੇ ਹਰਬੰਸ ਲਾਲ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਤੱਪਾਖੇੜਾ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਮੁਕਾਬਲਿਆਂ ਨੂੰ ਸਫ਼ਲ ਬਣਾਉਣ ਵਿਚ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰਾਂ ਰਾਜ ਕੁਮਾਰ, ਰੂੜ ਸਿੰਘ, ਲਖਵੀਰ ਸਿੰਘ, ਅ ਮਰਦੀਪ ਸਿੰਘ, ਸੰਜੀਵ ਭੱਟੀ, ਸਾਹਿਲ ਸਰਦਾਨਾ ਅਤੇ ਸੁਮਿਤ ਸਲੂਜਾ ਸਮੇਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀਆਂ ਸਵੀਪ ਟੀਮਾਂ ਦੇ ਮੈਂਬਰਾਂ ਨੇ ਯੋਗਦਾਨ ਪਾਇਆ। ਸਮੁੱਚੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਚੋਣ ਤਹਿਸੀਲਦਾਰ ਵਿਭੂ ਜੈਨ ਵਲੋਂ ਨਿਭਾਈ ਗਈ। ਉਨ੍ਹਾਂ ਪ੍ਰਬੰਧਕੀ ਟੀਮ ਨਾਲ ਤਾਲਮੇਲ ਕਰਕੇ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ।
Ad Position 22
No active advertisement
ਪਿਛਲੀ ਖ਼ਬਰ ਕੋਟਸੁਖੀਆ ਦੀ ਦਾਣਾ ਮੰਡੀ ’ਚ ਚੁਕਾਈ ਦਾ ਕੰਮ ਸੁਸਤ : ਬਰਾੜ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ ਵਾਅਦਾ ਖ਼ਿਲਾਫ਼ੀ ਵਿਰੁੱਧ
Ad Position 24