23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬਾਬਾ ਫ਼ਰੀਦ ਲਾਅ ਕਾਲਜ ’ਚ ਇੰਟਰ ਕਲਾਸ ਕੁਇਜ਼ ਮਕਾਬਲਾ ਕਰਵਾਇਆ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਲੋਂ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਅਤੇ ਮੈਨੇਜਿੰਗ ਕਮੇਟੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਵਿਚ ਇੰਟਰ ਕਲਾਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਬੀ.

Ad Position 21
No active advertisement
ਬਾਬਾ ਫ਼ਰੀਦ ਲਾਅ ਕਾਲਜ ਵਿਖੇ ਕਰਵਾਏ ਗਏ ਕੁਇਜ਼ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਟਾਫ਼ ਨਾਲ। ਅਜੀਤ ਤਸਵੀਰ 24-11-2026
ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਲੋਂ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਅਤੇ ਮੈਨੇਜਿੰਗ ਕਮੇਟੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਵਿਚ ਇੰਟਰ ਕਲਾਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਬੀ.ਏ. ਐਲ.ਐਲ.ਬੀ ਭਾਗ-ਤੀਜਾ ਦੇ ਵਿਦਿਆਰਥੀਆਂ ਦੇ ਨੇ ਭਾਗ ਲਿਆ ਜਿਸ ਵਿਚੋਂ ਪ੍ਰਿਯੰਕਾ, ਰੀਆ, ਆਫੀਆ ਅਤੇ ਤਰਨਪ੍ਰੀਤ ਕੌਰ ਦੀ ਟੀਮ ਜੇਤੂ ਰਹੀ। ਇਸੇ ਤਰ੍ਹਾਂ ਗੁਰਲੀਨ ਕੌਰ, ਰੁਪਨੀਤ ਕੌਰ, ਕਾਜਲ ਅਤੇ ਅਸ਼ਮਨੀਤ ਕੌਰ ਦੀ ਟੀਮ ਉਪ ਜੇਤੂ ਰਹੀ। ਪ੍ਰੋਗਰਾਮ ਦੇ ਅੰਤ ਵਿਚ ਪ੍ਰਿੰਸੀਪਲ ਪੰਕਜ ਕੁਮਾਰ ਗਰਗ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਇਸ ਮੁਕਾਬਲੇ ਦੀ ਤਿਆਰੀ ਕਰਵਾਉਣ ਵਾਲੇ ਟੀਚਰ ਰਜਨੀ ਬਾਲਾ, ਮਿਸ ਮਨਪ੍ਰੀਤ ਕੌਰ ਅਤੇ ਸੁਪ੍ਰੀਤ ਕੌਰ ਨੂੰ ਵਧਾਈਆਂ ਦਿੱਤੀਆਂ, ਜਿਨ੍ਹਾਂ ਦੀ ਮਿਹਨਤ ਸਦਕਾ ਇਹ ਮੁਕਾਬਲਾ ਸਫਲਤਾ ਪੂਰਵਕ ਨੇਪਰੇ ਚੜ੍ਹ ਸਕਿਆ। ਇਸ ਮੌਕੇ ਡਾ. ਨਵਜੋਤ ਕੌਰ ਇੰਚਾਰਜ ਅਕੈਡਮਿਕ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਸਵਤੀ ਜੀਨੀਅਸ ਸਕੂਲ ’ਚ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਅੱਖਾਂ ਦੇ ਮੁਫ਼ਤ ਜਾਂਚ ਕੈਂਪ ’ਚ 260 ਮਰੀਜ਼ਾਂ ਦੀ ਜਾਂਚ ਤੇ 48 ਵਿਅਕਤੀਆਂ ਦੀ ਲੈਂਜ਼ ਪਾਉਣ ਲਈ ਚੋਣ
Ad Position 24