23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਪੰਜਾਬ ਸਰਕਾਰ ਕਰਵਾਏਗੀ ਵਿਸ਼ੇਸ਼ ਕੁਇਜ਼ ਮੁਕਾਬਲਾ- ਸਪੀਕਰ ਸੰਧਵਾਂ

ਕੋਟਕਪੂਰਾ, 23 ਨਵੰਬਰ (ਹਰਪ੍ਰੀਤ ਸਿੰਘ ਚਾਨਾ, ਰਿੰਕੂ ਮਲਹੋਤਰਾ)-ਪੰਜਾਬ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਅੰਦਰ ਗਿਆਨ ਪ੍ਰਤੀ ਰੁਚੀ ਪੈਦਾ ਕਰਨ, ਉਨ੍ਹਾਂ ਦੀ ਬੌਧਿਕ ਸਮਰੱਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਉਸਾਰੂ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਕ ਵਿਸ਼ੇਸ਼ ਕੁਇਜ਼ ਮੁਕਾਬਲਾ ਕਰਵਾਉਣ ਦੀ ਨਿਵੇਕਲੀ ਪਹਿਲਕਦਮੀ ਕੀਤੀ ਜਾ ਰਹੀ ਹੈ। ਇਹ ਮੁਕਾਬਲਾ ਪ੍ਰਸਿੱਧ ਟੈਲੀਵਿਜ਼ਨ ਪ੍ਰੋਗਰਾਮ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਕਰਵਾਇਆ ਜਾਵੇਗਾ, ਜਿਸ ਵਿਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ।

Ad Position 21
No active advertisement
ਅਜੀਤ ਡੈਸਕ 24-11-2026
ਕੋਟਕਪੂਰਾ, 23 ਨਵੰਬਰ (ਹਰਪ੍ਰੀਤ ਸਿੰਘ ਚਾਨਾ, ਰਿੰਕੂ ਮਲਹੋਤਰਾ)-ਪੰਜਾਬ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਅੰਦਰ ਗਿਆਨ ਪ੍ਰਤੀ ਰੁਚੀ ਪੈਦਾ ਕਰਨ, ਉਨ੍ਹਾਂ ਦੀ ਬੌਧਿਕ ਸਮਰੱਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਉਸਾਰੂ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਕ ਵਿਸ਼ੇਸ਼ ਕੁਇਜ਼ ਮੁਕਾਬਲਾ ਕਰਵਾਉਣ ਦੀ ਨਿਵੇਕਲੀ ਪਹਿਲਕਦਮੀ ਕੀਤੀ ਜਾ ਰਹੀ ਹੈ। ਇਹ ਮੁਕਾਬਲਾ ਪ੍ਰਸਿੱਧ ਟੈਲੀਵਿਜ਼ਨ ਪ੍ਰੋਗਰਾਮ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਕਰਵਾਇਆ ਜਾਵੇਗਾ, ਜਿਸ ਵਿਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਬਾਬਾ ਫ਼ਰੀਦ ਨਰਸਿੰਗ ਕਾਲਜ ਕੋਟਕਪੂਰਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਿਸ਼ੇਸ਼ ਰੂ-ਬ-ਰੂ ਸਮਾਗਮ ਦੌਰਾਨ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਨੌਜਵਾਨਾਂ ਨੂੰ ਸਿਰਫ਼ ਮੁਕਾਬਲੇ ਵਿਚ ਭਾਗ ਲੈਣ ਦਾ ਮੌਕਾ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਨੂੰ ਆਪਣੇ ਗਿਆਨ, ਸੂਝ-ਬੂਝ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇਕ ਵਿਸ਼ਾਲ ਮੰਚ ਵੀ ਮੁਹੱਈਆ ਕਰਵਾਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਰਜਿਸਟ੍ਰੇਸ਼ਨ ਕਰਵਾ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਉਹ ਅਜਿਹੇ ਮੌਕਿਆਂ ਨੂੰ ਹੱਥੋਂ ਨਾ ਜਾਣ ਦੇਣ ਅਤੇ ਆਪਣੀ ਪੜ੍ਹਾਈ ਦੇ ਨਾਲ-ਨਾਲ ਗਿਆਨ ਵਿਚ ਵਾਧਾ ਕਰਨ ਨੂੰ ਵੀ ਜੀਵਨ ਦਾ ਅਹਿਮ ਹਿੱਸਾ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਅਭਿਸ਼ੇਕ ਸ਼ਰਮਾ ਭਾਜਪਾ ਟਰੇਡ ਸੈੱਲ ਪੰਜਾਬ ਦਾ ਕੋ-ਕਨਵੀਨਰ ਨਿਯੁਕਤ ਅਗਲੀ ਖ਼ਬਰ ਸਰਸਵਤੀ ਜੀਨੀਅਸ ਸਕੂਲ ’ਚ ਪ੍ਰਕਾਸ਼ ਪੁਰਬ ਮਨਾਇਆ
Ad Position 24