23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਭਿਸ਼ੇਕ ਸ਼ਰਮਾ ਭਾਜਪਾ ਟਰੇਡ ਸੈੱਲ ਪੰਜਾਬ ਦਾ ਕੋ-ਕਨਵੀਨਰ ਨਿਯੁਕਤ

ਕੋਟਕਪੂਰਾ, 23 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਕੋਟਕਪੂਰਾ ਦੇ ਭਾਜਪਾ ਆਗੂ ਅਭਿਸ਼ੇਕ ਸ਼ਰਮਾ ਨੂੰ ਟਰੇਡ ਸੈੱਲ ਪੰਜਾਬ ਦਾ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਭਾਜਪਾ ਟਰੇਡ ਸੈੱਲ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜਾਰੀ ਕੀਤੀ ਗਈ ਸੂਚੀ ਰਾਹੀਂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 24-11-2026
ਕੋਟਕਪੂਰਾ, 23 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਕੋਟਕਪੂਰਾ ਦੇ ਭਾਜਪਾ ਆਗੂ ਅਭਿਸ਼ੇਕ ਸ਼ਰਮਾ ਨੂੰ ਟਰੇਡ ਸੈੱਲ ਪੰਜਾਬ ਦਾ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਭਾਜਪਾ ਟਰੇਡ ਸੈੱਲ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜਾਰੀ ਕੀਤੀ ਗਈ ਸੂਚੀ ਰਾਹੀਂ ਕੀਤੀ ਗਈ ਹੈ। ਆਪਣੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਭਿਸ਼ੇਕ ਸ਼ਰਮਾ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਟਰੇਡ ਸੈੱਲ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ, ਗੌਰਵ ਕੱਕੜ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟ ਕਰਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਵਪਾਰਕ ਵਰਗ ਤੱਕ ਪਹੁੰਚਾਉਣ ਦੇ ਨਾਲ-ਨਾਲ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਦੇ ਉੱਚ ਪੱਧਰ ਤੱਕ ਪਹੁੰਚਾਉਣ ਲਈ ਵੀ ਯਤਨਸ਼ੀਲ ਰਹਿਣਗੇ। ਇਸ ਨਿਯੁਕਤੀ ’ਤੇ ਭਾਜਪਾ ਦੇ ਸੀਨੀਅਰ ਆਗੂ ਸਤਪਾਲ ਸਿੰਘ ਰਾਮਗੜ੍ਹੀਆ, ਜ਼ਿਲ੍ਹਾ ਪ੍ਰਧਾਨ ਓ.ਬੀ.ਸੀ. ਮੋਰਚਾ ਜਗਜੀਤ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਭਿਸ਼ੇਕ ਸ਼ਰਮਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਭਿਸ਼ੇਕ ਸ਼ਰਮਾ ਦੀ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਹ ਜ਼ਿਲ੍ਹਾ ਪੱਧਰ ’ਤੇ ਭਾਜਪਾ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਦੇ ਨਾਲ-ਨਾਲ ਵਪਾਰਕ ਵਰਗ ਨੂੰ ਪਾਰਟੀ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ 9 ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਪੰਜਾਬ ਸਰਕਾਰ ਕਰਵਾਏਗੀ ਵਿਸ਼ੇਸ਼ ਕੁਇਜ਼ ਮੁਕਾਬਲਾ- ਸਪੀਕਰ ਸੰਧਵਾਂ
Ad Position 24