ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ 25 ਤੋਂ 24 ਘੰਟੇ ਦੀ ਰੋਸ ਰੈਲੀ ਤੇ ਮਾਰਚ ਦਾ ਐਲਾਨ
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ (ਫੀਮੇਲ) ਪੰਜਾਬ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 25 ਨਵੰਬਰ ਦੁਪਹਿਰ 12 ਵਜੇ ਤੋਂ 26 ਨਵੰਬਰ ਦੁਪਹਿਰ 12 ਵਜੇ ਤੱਕ ਲਗਾਤਾਰ 24 ਘੰਟੇ ਦੀ ਰੋਸ ਰੈਲੀ ਕੀਤੀ ਜਾਵੇਗੀ। ਇਸ ਦੌਰਾਨ 25 ਨਵੰਬਰ ਸ਼ਾਮ 7 ਵਜੇ ਜਾਗੋ ਕੱਢਣ ਦੇ ਨਾਲ ਰੋਸ ਮਾਰਚ ਵੀ ਕੀਤਾ ਜਾਵੇਗਾ।
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ (ਫੀਮੇਲ) ਪੰਜਾਬ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 25 ਨਵੰਬਰ ਦੁਪਹਿਰ 12 ਵਜੇ ਤੋਂ 26 ਨਵੰਬਰ ਦੁਪਹਿਰ 12 ਵਜੇ ਤੱਕ ਲਗਾਤਾਰ 24 ਘੰਟੇ ਦੀ ਰੋਸ ਰੈਲੀ ਕੀਤੀ ਜਾਵੇਗੀ। ਇਸ ਦੌਰਾਨ 25 ਨਵੰਬਰ ਸ਼ਾਮ 7 ਵਜੇ ਜਾਗੋ ਕੱਢਣ ਦੇ ਨਾਲ ਰੋਸ ਮਾਰਚ ਵੀ ਕੀਤਾ ਜਾਵੇਗਾ। ਯੂਨੀਅਨ ਦੀ ਸੂਬਾ ਪ੍ਰਧਾਨ ਸਰਬਜੀਤ ਕੌਰ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਸਿਹਤ ਵਿਭਾਗ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਹਰ ਵਾਰ ਫਾਈਲ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ, ਪਰ ਅੱਜ ਤੱਕ ਕਿਸੇ ਵੀ ਮੰਗ ਦਾ ਹੱਲ ਨਹੀਂ ਹੋਇਆ। ਇਸ ਲਈ ਹੁਣ ਯੂਨੀਅਨ ਵਲੋਂ ਵਿਭਾਗ ਨਾਲ ਕੋਈ ਮੀਟਿੰਗ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮੀਟਿੰਗਾਂ ਤੇ ਭਰੋਸਿਆਂ ਦੀ ਬਜਾਏ ਵਿਭਾਗ ਆਪਣੇ ਪੱਧਰ ’ਤੇ ਲੋੜੀਂਦੇ ਪੱਤਰ ਜਾਰੀ ਕਰਕੇ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਵੇ। ਸੂਬਾ ਪ੍ਰਧਾਨ ਨੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ 24 ਘੰਟੇ ਦੀ ਰੋਸ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ’ਚ ਸ਼ਾਮਿਲ ਹੋਣ ਅਤੇ 25 ਨਵੰਬਰ ਸ਼ਾਮ ਨੂੰ ਜਾਗੋ ਤੇ ਰੋਸ ਮਾਰਚ ਵਿਚ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਹੁਣ ਯੂਨੀਅਨ ਨੂੰ ਕੋਈ ਲਾਰਾ ਜਾਂ ਭਰੋਸਾ ਨਹੀਂ, ਸਗੋਂ ਆਪਣੀਆਂ ਮੰਗਾਂ ਸੰਬੰਧੀ ਸਰਕਾਰੀ ਪੱਤਰ ਜਾਰੀ ਕਰਵਾਉਣੇ ਅਤੇ ਬਣਦੇ ਹੱਕ ਪ੍ਰਾਪਤ ਕਰਨੇ ਹਨ।